11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਲੁਧਿਆਣਾ, 11 ਨਵੰਬਰ (ਭੁਪਿੰਦਰ ਸਿੰਘ ਬੈਂਸ)- 2012 ਬੈਚ ਦੇ ਪੀ. ਸੀ.

Ad Position 21
No active advertisement
ਨਗਰ ਨਿਗਮ ਕਮਿਸ਼ਨਰ ਲੁਧਿਆਣਾ ਦਾ ਅਹੁਦਾ ਸੰਭਾਲਣ ਮੌਕੇ ਦਮਨਜੀਤ ਸਿੰਘ ਮਾਨ। ਤਸਵੀਰ-ਸੇਵਕ ਸਿੰਘ 12-11-2026
ਲੁਧਿਆਣਾ, 11 ਨਵੰਬਰ (ਭੁਪਿੰਦਰ ਸਿੰਘ ਬੈਂਸ)- 2012 ਬੈਚ ਦੇ ਪੀ. ਸੀ. ਐਸ. ਅਧਿਕਾਰੀ ਦਮਨਜੀਤ ਸਿੰਘ ਮਾਨ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸਰਾਭਾ ਨਗਰ ਸਥਿਤ ਨਗਰ ਨਿਗਮ ਦੇ ਜ਼ੋਨ-ਡੀ ਦਫ਼ਤਰ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ, ਨਵ-ਨਿਯੁਕਤ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਵੀ ਕੀਤੀ। ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਦਾ ਸਵਾਗਤ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਵਲੋਂ ਕੀਤਾ ਗਿਆ, ਜਿਨ੍ਹਾਂ ਵਿਚ ਜੁਆਇੰਟ ਕਮਿਸ਼ਨਰ ਤਪਨ ਭਨੋਟ, ਸਹਾਇਕ ਕਮਿਸ਼ਨਰ ਨੀਰਜ ਜੈਨ, ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਤੇ ਸਹਾਇਕ ਕਮਿਸ਼ਨਰ ਗੁਰਪਾਲ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ। ਨਵ-ਨਿਯੁਕਤ ਕਮਿਸ਼ਨਰ ਮਾਨ ਦਾ ਪੰਜਾਬ ਪੁਲਿਸ ਦੀ ਇੱਕ ਟੁਕੜੀ ਵੱਲੋਂ ‘ਗਾਰਡ ਆਫ਼ ਆਨਰ’ ਦੇ ਕੇ ਸਵਾਗਤ ਕੀਤਾ ਗਿਆ। ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਵੀ ਲੁਧਿਆਣਾ ਜ਼ਿਲ੍ਹੇ ਵਿਚ ਸੇਵਾ ਨਿਭਾ ਚੁੱਕੇ ਹਨ ਤੇ ਅੱਗੇ ਵੀ ਇਹ ਯਕੀਨੀ ਬਣਾਉਣਗੇ ਕਿ ਸ਼ਹਿਰ ਵਾਸੀਆਂ ਨੂੰ ਬਿਨ੍ਹਾਂ ਕਿਸੇ ਪਰੇਸ਼ਾਨੀ ਦੇ ਸੇਵਾਵਾਂ ਮਿਲਦੀਆਂ ਰਹਿਣ। ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤੇ ਆ ਰਹੀਆਂ ਸਮੱਸਿਆਵਾਂ ਨੂੰ ਸਮਝਣ ਲਈ ਜਨਤਾ ਨਾਲ ਸਿੱਧੇ ਰਾਬਤੇ ਨੂੰ ਉਤਸ਼ਾਹਿਤ ਕਰਨਗੇ ਅਤੇ ਆਮ ਲੋਕਾਂ ਦੀ ਸਹੂਲਤ ਲਈ ਢੁਕਵੇਂ ਕਦਮ ਚੁੱਕਣਗੇ। ਇਸ ਦੇ ਨਾਲ ਹੀ, ਮਾਨ ਨੇ ਆਮ ਲੋਕਾਂ, ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼), ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰ.ਡਬਲਯੂ.ਏਜ਼), ਮੀਡੀਆ ਅਤੇ ਹੋਰ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨ।
Ad Position 22
No active advertisement
ਪਿਛਲੀ ਖ਼ਬਰ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵਲੋਂ ਛੱਠ ਪੂਜਾ ਦੇ ਘਾਟਾਂ ਦਾ ਨਿਰੀਖਣ ਪ੍ਰਬੰਧਾਂ ਦਾ ਲਿਆ ਜਾਇਜ਼ਾ, ਸ਼ਰਧਾਲੂਆਂ ਨੂੰ ਸਫਾਈ... ਅਗਲੀ ਖ਼ਬਰ ਸੰਗਰੂਰ ਰੈਲੀ ’ ਚ ਹੋਏ ਵੱਡੇ ਇਕੱਠ ਨੇ 2027 ’ ਚ ਕਾਂਗਰਸ ਦੀ ਸਰਕਾਰ ’ ਤੇ ਮੋਹਰ ਲਗਾਈ - ਪਾਲ ਸਿੰਘ ਗਰੇਵਾਲ
Ad Position 24