ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵਲੋਂ ਛੱਠ ਪੂਜਾ ਦੇ ਘਾਟਾਂ ਦਾ ਨਿਰੀਖਣ ਪ੍ਰਬੰਧਾਂ ਦਾ ਲਿਆ ਜਾਇਜ਼ਾ, ਸ਼ਰਧਾਲੂਆਂ ਨੂੰ ਸਫਾਈ ਰੱਖਣ ਦੀ ਅਪੀਲ
ਲੁਧਿਆਣਾ, 11 ਨਵੰਬਰ (ਭੁਪਿੰਦਰ ਸਿੰਘ ਬੈਂਸ)- ਛੱਠ ਪੂਜਾ ਦੇ ਤਿਉਹਾਰ ਨੂੰ ਲੈਕੇ ਸ਼ਹਿਰ ਵਿਚ ਤਿਆਰੀਆਂ ਜੋਰਾਂ ‘ਤੇ ਹਨ। ਇਸੇ ਤਹਿਤ ਨਗਰ ਨਿਗਮ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਬੁੱਧਵਾਰ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਤਿਆਰ ਕੀਤੇ ਜਾ ਰਹੇ ਛੱਠ ਪੂਜਾ ਘਾਟਾਂ ਦਾ ਨਿਰੀਖਣ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਸ਼
ਸ਼ਹਿਰ ਦੇ ਇਕ ਇਲਾਕੇ ਵਿਚ ਛੱਠ ਪੂਜਾ ਘਾਟ ਦਾ ਨਿਰੀਖਣ ਕਰਦੇ ਹੋਏ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਾਲ ਮੌਜੂਦ ਜੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋ ਤੇ ਹੋਰ। ਤਸਵੀਰ-ਸੇਵਕ ਸਿੰਘ
12-11-2026
ਲੁਧਿਆਣਾ, 11 ਨਵੰਬਰ (ਭੁਪਿੰਦਰ ਸਿੰਘ ਬੈਂਸ)- ਛੱਠ ਪੂਜਾ ਦੇ ਤਿਉਹਾਰ ਨੂੰ ਲੈਕੇ ਸ਼ਹਿਰ ਵਿਚ ਤਿਆਰੀਆਂ ਜੋਰਾਂ ‘ਤੇ ਹਨ। ਇਸੇ ਤਹਿਤ ਨਗਰ ਨਿਗਮ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਬੁੱਧਵਾਰ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਤਿਆਰ ਕੀਤੇ ਜਾ ਰਹੇ ਛੱਠ ਪੂਜਾ ਘਾਟਾਂ ਦਾ ਨਿਰੀਖਣ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵਲੋਂ ਵਲੋਂ ਪੱਖੋਵਾਲ ਰੋਡ ਨਹਿਰ ਦੇ ਪੁਲ, ਲੁਹਾਰਾ ਪਿੰਡ ਵਿਚ ਬਣਾਏ ਜਾ ਰਹੇ ਆਰਜੀ ਘਾਟ ਅਤੇ ਸਟਾਰ ਕਲੋਨੀ ਸਮੇਤ ਸ਼ਹਿਰ ਦੇ ਹੋਰ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਨਿਰੀਖਣ ਦੌਰਾਨ ਮੇਅਰ ਨੇ ਵੱਖ-ਵੱਖ ਘਾਟਾਂ ਦੇ ਪ੍ਰਬੰਧਕਾਂ ਨਾਲ ਗੱਲਬਾਤ ਕਰਕੇ ਤਿਆਰੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸ਼ਰਧਾਲੂਆਂ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਉਹ ਪੂਜਾ ਦੇ ਪ੍ਰਬੰਧਾਂ ਦੇ ਨਾਲ-ਨਾਲ ਸਫਾਈ ਵਿਵਸਥਾ ਵੱਲ ਵੀ ਧਿਆਨ ਦੇਣ ਅਤੇ ਘਾਟਾਂ ਦੇ ਆਲੇ-ਦੁਆਲੇ ਗੰਦਗੀ ਨਾ ਫੈਲਾਉਣ। ਇਸ ਦੌਰਾਨ ਮੇਅਰ ਨੇ ਵੱਖ-ਵੱਖ ਥਾਵਾਂ ‘ਤੇ ਸ਼ਰਧਾਲੂਆਂ ਤੋਂ ਪ੍ਰਬੰਧਾਂ ਸਬੰਧੀ ਫੀਡ ਬੈਕ ਲਿਆ ਅਤੇ ਉਨ੍ਹਾਂ ਨੂੰ ਛੱਠ ਪੂਜਾ ਦੀਆਂ ਅਗਾਊਂ ਵਧਾਈਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਘਾਟਾਂ ਦੇ ਪ੍ਰਬੰਧਕਾਂ ਨੇ ਵੀ ਸਫ਼ਾਈ ਵਿਵਸਥਾ ਬਣਾਈ ਰੱਖਣ ਅਤੇ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਣ ਦਾ ਭਰੋਸਾ ਦਿੱਤਾ ਹੈ।