11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੁੱਗਰੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼ਾਮ ਦੇ ਦੀਵਾਨਾਂ ਵਿਚ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 12-11-2026
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼ਾਮ ਦੇ ਦੀਵਾਨਾਂ ਵਿਚ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਬੰਦੀ ਛੋੜ ਦਿਵਸ ਦੇ ਇਤਿਹਾਸ ਅਤੇ ਗਵਾਲੀਅਰ ਦੇ ਕਿਲ੍ਹੇ ਨਾਲ ਸਬੰਧਤ ਸਾਖੀ ‘ਤੇ ਵੀ ਚਾਨਣਾ ਪਾਇਆ। ਇਸ ਉਪਰੰਤ ਬੀਬੀਆਂ ਦੇ ਢਾਡੀ ਜਥੇ ਨੇ ਜੋਸ਼ੀਲੀਆਂ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਜਸ ਨਾਲ ਜੋੜਿਆ, ਜਿਸ ਦਾ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਦੇ ਜੀਵਨ ਫ਼ਲਸਫ਼ੇ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਸਭ ਨੂੰ ਗੁਰੂ ਸਾਹਿਬਾਨ ਦੇ ਦੱਸੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਉਨ੍ਹਾਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ‘ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਮਲਕੀਤ ਸਿੰਘ, ਬਲਵੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਸਰਬਜੀਤ ਸਿੰਘ ਚੱਗਰ, ਜਗਮੋਹਨ ਸਿੰਘ ਸਮਾਗਮ ਵਿਚ ਹਾਜ਼ਰ ਹੋਏ ਤੇ ਸਮਾਗਮ ਦੀ ਸਮਾਪਤੀ ‘ਤੇ ਅਰਦਾਸ ਅਤੇ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਅਪਰਾਧਨਾਮਾ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ’ ਚ ਪਤੀ - ਪਤਨੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਨਗਰ ਨਿਗਮ ’ ਚ ਲੇਖਾਕਾਰ ਨੂੰ ਚੈੱਕਾਂ ’ ਤੇ ਦਸਤਖ਼ਤਾਂ ਦੇ ਅਧਿਕਾਰ ਦੇਣ ਦਾ ਮਾਮਲਾ ਗਰਮਾਇਆ
Ad Position 24