ਕਾਰੋਬਾਰੀ ਨੂੰ ਜ਼ਖਮੀ ਕਰਨ ਉਪਰੰਤ ਲੁਟੇਰੇ ਹਜ਼ਾਰਾਂ ਦੀ ਨਕਦੀ ਤੇ ਐਕਟਿਵਾ ਖੋਹ ਕੇ ਹੋਏ ਫ਼ਰਾਰ
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਹਾਦਰਕੇ ਰੋਡ ’ਤੇ ਕਾਰੋਬਾਰੀ ਨੂੰ ਜ਼ਖਮੀ ਕਰਨ, ਉਪਰੰਤ ਅੱਧੀ ਦਰਜਨ ਤੋਂ ਵੱਧ ਹਥਿਆਰਬੰਦ ਲੁਟੇਰੇ ਹਜ਼ਾਰਾਂ ਦੀ ਨਗਦੀ ਅਤੇ ਉਸਦਾ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਕਾਰੋਬਾਰੀ ਸੁਭਾਸ਼ ਕੁਮਾਰ ਵਾਸੀ ਇਸਲਾਮ ਗੰਜ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਹਾਦਰਕੇ ਰੋਡ ’ਤੇ ਕਾਰੋਬਾਰੀ ਨੂੰ ਜ਼ਖਮੀ ਕਰਨ, ਉਪਰੰਤ ਅੱਧੀ ਦਰਜਨ ਤੋਂ ਵੱਧ ਹਥਿਆਰਬੰਦ ਲੁਟੇਰੇ ਹਜ਼ਾਰਾਂ ਦੀ ਨਗਦੀ ਅਤੇ ਉਸਦਾ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਕਾਰੋਬਾਰੀ ਸੁਭਾਸ਼ ਕੁਮਾਰ ਵਾਸੀ ਇਸਲਾਮ ਗੰਜ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਐਕਟਿਵਾ ਸਕੂਟਰ ’ਤੇ ਬਹਾਦਰ ਕੇ ਰੋਡ ’ਤੇ ਜਾ ਰਿਹਾ ਸੀ ਕਿ ਇਹਨਾਂ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਨਗਦੀ ਦੀ ਮੰਗ ਕੀਤੀ। ਜਦੋਂ ਉਸਨੇ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਤੇ ਉਸ ਨੂੰ ਜ਼ਖਮੀ ਕਰਨ ਨੂੰ ਉਪਰੰਤ 8500 ਰੁਪਏ ਦੀ ਨਗਦੀ, ਮੋਬਾਈਲ ਤੇ ਉਸਦਾ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।