11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰਕੇ ਗੁਰੂ ਜਸ ਦਾ ਆਨੰਦ ਮਾਣਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਤੇ ਮੁੱਖ ਸਕੱਤਰ ਸੁਖਵਿੰਦਰਪਾਲ ਸਿੰਘ ਲਾਲੀ ਸਰਨਾ ਨੇ ਦੱਸਿਆ ਕਿ ਜਪ ਤਪ ਚੁਪਹਿਰਾ ਸਮਾਗਮ ਦੌਰਾਨ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਤੇ ਅਨੰਦੁ ਸਾਹਿਬ ਜੀ ਪਾਠ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 12-11-2026
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰਕੇ ਗੁਰੂ ਜਸ ਦਾ ਆਨੰਦ ਮਾਣਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਤੇ ਮੁੱਖ ਸਕੱਤਰ ਸੁਖਵਿੰਦਰਪਾਲ ਸਿੰਘ ਲਾਲੀ ਸਰਨਾ ਨੇ ਦੱਸਿਆ ਕਿ ਜਪ ਤਪ ਚੁਪਹਿਰਾ ਸਮਾਗਮ ਦੌਰਾਨ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਤੇ ਅਨੰਦੁ ਸਾਹਿਬ ਜੀ ਪਾਠ ਕੀਤੇ ਗਏ। ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਸੁਆਮੀ ਜੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਅਤੇ ਮਾਤਾ ਵਿਪਨਪ੍ਰੀਤ ਕੌਰ ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਵਾਲਿਆਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਇਸ ਮੌਕੇ ਪ੍ਰਬੰਧਕਾਂ ਨੇ ਜਪ ਤਪ ਚੁਪਹਿਰਾ ਸਮਾਗਮ ‘ਚ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ, ਅਮਰਜੀਤ ਸਿੰਘ ਟਿੱਕਾ, ਕੰਵਲਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਚਾਵਲਾ, ਜਸਵਿੰਦਰ ਸਿੰਘ ਸੇਠੀ, ਜਸਨੀਤ ਸਿੰਘ ਸਰਨਾ ਤੇ ਹਰਪ੍ਰੀਤ ਸਿੰਘ ਡੰਗ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਲੋਕ ਵਿਰਾਸਤ ਅਕਾਦਮੀ ਵਲੋਂ ਮੈਗਜ਼ੀਨ ‘ ਸ਼ਬਦ ’ ਦਾ ‘ ਗਿਆਨੀ ਸੋਹਣ ਸਿੰਘ ਸੀਤਲ ’ ਵਿਸ਼ੇਸ਼ ਅੰਕ ਲੋਕ - ਅਰਪਣ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪ...
Ad Position 24