11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬੀ ਲੋਕ ਵਿਰਾਸਤ ਅਕਾਦਮੀ ਵਲੋਂ ਮੈਗਜ਼ੀਨ ‘ ਸ਼ਬਦ ’ ਦਾ ‘ ਗਿਆਨੀ ਸੋਹਣ ਸਿੰਘ ਸੀਤਲ ’ ਵਿਸ਼ੇਸ਼ ਅੰਕ ਲੋਕ - ਅਰਪਣ

ਲੁਧਿਆਣਾ, 11 ਨਵੰਬਰ (ਡਾ. ਤਰਲੋਚਨ ਸਿੰਘ)- ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸ਼ੀਤਲ ਨੂੰ ਸਮਰਪਿਤ ਜਲੰਧਰ ਤੋਂ ਜਿੰਦਰ ਦੀ ਸੰਪਾਦਨਾ ਹੇਠ ਛਪਦੇ ‘ਸ਼ਬਦ’ ਮੈਗਜ਼ੀਨ ਦਾ ਵਿਸ਼ੇਸ਼ ਅੰਕ ਲੋਕ-ਅਰਪਣ ਪੰਜਾਬ ਸਰਕਾਰ ਦੇ ਡਿਪਟੀ ਡਾਇਰੈਕਟਰ ਲੋਕ ਸੰਪਰਕ ਅਤੇ ਉਘੇ ਖੇਡ ਲੇਖਕ ਨਵਦੀਪ ਸਿੰਘ ਗਿੱਲ ਤੇ ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ.

Ad Position 21
No active advertisement
ਮੈਗਜ਼ੀਨ ‘ਸ਼ਬਦ’ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ ਕਰਦੇ ਹੋਏ ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ। ਅਜੀਤ ਤਸਵੀਰ 12-11-2026
ਲੁਧਿਆਣਾ, 11 ਨਵੰਬਰ (ਡਾ. ਤਰਲੋਚਨ ਸਿੰਘ)- ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸ਼ੀਤਲ ਨੂੰ ਸਮਰਪਿਤ ਜਲੰਧਰ ਤੋਂ ਜਿੰਦਰ ਦੀ ਸੰਪਾਦਨਾ ਹੇਠ ਛਪਦੇ ‘ਸ਼ਬਦ’ ਮੈਗਜ਼ੀਨ ਦਾ ਵਿਸ਼ੇਸ਼ ਅੰਕ ਲੋਕ-ਅਰਪਣ ਪੰਜਾਬ ਸਰਕਾਰ ਦੇ ਡਿਪਟੀ ਡਾਇਰੈਕਟਰ ਲੋਕ ਸੰਪਰਕ ਅਤੇ ਉਘੇ ਖੇਡ ਲੇਖਕ ਨਵਦੀਪ ਸਿੰਘ ਗਿੱਲ ਤੇ ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਵਲੋਂ ਕੀਤਾ ਗਿਆ। ਇਸ ਵਿਸ਼ੇਸ਼ ਅੰਕ ਵਿਚ ਗਿਆਨੀ ਸੋਹਣ ਸਿੰਘ ਸੀਤਲ ਦੇ ਜੀਵਨ, ਸਾਹਿਤਕ ਯੋਗਦਾਨ ਅਤੇ ਇਤਿਹਾਸ ਨੂੰ ਦੇਣ ਬਾਰੇ ਖੋਜ ਭਰਪੂਰ ਲੇਖ ਪ੍ਰਕਾਸ਼ਿਤ ਕੀਤੇ ਗਏ ਹਨ। ਮੈਗਜ਼ੀਨ ਦੀ ਭੂਮਿਕਾ ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਅਤੇ ਉਘੇ ਚਿੰਤਕ ਡਾ. ਆਤਮ ਸਿੰਘ ਰੰਧਾਵਾ ਨੇ ਲਿਖੀ ਹੈ। ਇਸ ਵਿਸ਼ੇਸ਼ ਅੰਕ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਗਿਆਨੀ ਸੋਹਣ ਸਿੰਘ ਸ਼ੀਤਲ ਸਰਬਾਗੀ ਸ਼ਖ਼ਸੀਅਤ ਸੀ। ਉਨ੍ਹਾਂ ਦੇ ਨਾਵਲ ਜੁੱਗ ਬਦਲ ਗਿਆ ਨੂੰ ਭਾਵੇਂ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਮਿਲਿਆ, ਪਰ ਲੋਕ ਮਨਾਂ ਵਿਚ ‘ਤੂਤਾਂ ਵਾਲਾ ਖੂਹ’ ਦੀ ਛਾਪ ਗੂੜ੍ਹੀ ਹੈ। ਨਵਦੀਪ ਸਿੰਘ ਗਿੱਲ ਨੇ ਕਿਹਾ ਕਿ ਗਿਆਨੀ ਸੋਹਣ ਸਿੰਘ ਸੀਤਲ ਦੇ ਨਾਵਲ ਤੂਤਾਂ ਵਾਲਾ ਖੂਹ ਨੂੰ ਸਿਲੇਬਸ ਵਿਚ ਪੜ੍ਹਨ ਵਾਲਿਆਂ ਦੀ ਗਿਣਤੀ ਭਾਵੇਂ ਲੱਖਾਂ ਹੈ, ਪਰ ਮੁਹੰਮਦ ਸਦੀਕ ਦੇ ਗਾਏ ਗੀਤ ‘ਕੀਮਾ ਮਲਕੀ’ ਕਾਰਨ ਉਨ੍ਹਾਂ ਦਾ ਨਾਮ ਕਰੋੜਾਂ ਪੰਜਾਬੀਆਂ ਦੇ ਮਨਾਂ ਵਿਚ ਵਸਿਆ ਹੋਇਆ ਹੈ। ਸਿੱਖ ਰਾਜ ਕਿਵੇਂ ਬਣਿਆ, ਸਿੱਖ ਰਾਜ ਕਿਵੇਂ ਗਿਆ, ਵਰਗੀਆਂ ਮੁੱਲਵਾਨ ਇਤਿਹਾਸਕ ਪੁਸਤਕਾਂ ਕਾਰਨ ਉਹ ਅਮਰ ਰਹਿਣਗੇ। ਉਨ੍ਹਾਂ ਕਿਹਾ ਕਿ ਪ੍ਰੋ. ਮੋਹਨ ਸਿੰਘ ਯਾਦਗਾਰੀ ਮੇਲੇ ਵਿਚ ਉਨ੍ਹਾਂ ਦੀਆਂ ਢਾਡੀ ਪ੍ਰਸੰਗ ਪੇਸ਼ਕਾਰੀਆਂ ਹੁਣ ਵੀ ਯੂ-ਟਿਊਬ ਤੋਂ ਮੈਂ ਅਕਸਰ ਸੁਣਦਾ ਹਾਂ। ਗਿਆਨੀ ਸੋਹਣ ਸਿੰਘ ਸੀਤਲ ਨੇ ਆਪਣੀ ਦਮਦਾਰ ਆਵਾਜ਼, ਵਿਲੱਖਣ ਪੇਸ਼ਕਾਰੀ ਤੇ ਇਤਿਹਾਸਕ ਸੂਝ ਰਾਹੀਂ ਪੰਜਾਬ ਦੇ ਇਤਿਹਾਸ ਨੂੰ ਲੋਕ-ਮਨਾਂ ਤੱਕ ਪਹੁੰਚਾਇਆ। ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਸ਼ਬਦ ਦੇ ਸੰਪਾਦਕ ਜਿੰਦਰ ਅਤੇ ਇਸ ਵਿਸ਼ੇਸ਼ ਅੰਕ ਦੇ ਮੁੱਖ ਸੂਤਰਧਾਰ ਡਾ. ਗੁਰਬੀਰ ਸਿੰਘ ਬਰਾੜ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਯੂਨੀਵਰਸਿਟੀਆਂ ਦੇ ਮਿਆਰ ਤੋਂ ਵੀ “ਸ਼ਬਦ” ਦਾ ਇਹ ਉਚੇਰਾ ਅੰਕ ਭਵਿੱਖ ਦੇ ਖੋਜਕਾਰਾਂ ਤੇ ਵਿਦਿਆਰਥੀਆਂ ਲਈ ਰਾਹ ਦਸੇਰਾ ਬਣੇਗਾ।
Ad Position 22
No active advertisement
ਪਿਛਲੀ ਖ਼ਬਰ ਮਨੋਹਰ ਨਗਰ ’ ਚ ਸ਼ਰੇਆਮ ਵਿਕ ਰਹੇ ਨਸ਼ੇ ਨੂੰ ਲੈ ਕੇ ਇਲਾਕੇ ਦੇ ਲੋਕਾਂ ਨੇ ਪੁਲਿਸ ਖ਼ਿਲਾਫ਼ ਖੋਲ੍ਹਿਆ ਮੋਰਚਾ ਸੋਸ਼ਲ ਮੀਡੀਆ ’ਤੇ... ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ
Ad Position 24