11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਜੀ . ਜੀ . ਐਨ . ਆਈ . ਐਮ . ਟੀ . ਦੇ ਐਮ . ਬੀ . ਏ . ਵਿਦਿਆਰਥੀਆਂ ਵਲੋਂ ਉਦਯੋਗਿਕ ਦੌਰਾ

ਲੁਧਿਆਣਾ, 11 ਨਵੰਬਰ (ਜਸਵਿੰਦਰ ਸਿੰਘ)- ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਟਰੇਨਿੰਗ ਐਂਡ ਪਲੇਸਮੈਂਟ ਸੈੱਲ ਨੇ ਐਮ. ਬੀ.

Ad Position 21
No active advertisement
ਅਜੀਤ ਡੈਸਕ 12-11-2026
ਲੁਧਿਆਣਾ, 11 ਨਵੰਬਰ (ਜਸਵਿੰਦਰ ਸਿੰਘ)- ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਟਰੇਨਿੰਗ ਐਂਡ ਪਲੇਸਮੈਂਟ ਸੈੱਲ ਨੇ ਐਮ. ਬੀ. ਏ. ਵਿਦਿਆਰਥੀਆਂ ਲਈ ਖੇਤਰ ਦੇ ਮੋਹਰੀ ਟੈਕਸਟਾਈਲ ਨਿਰਮਾਤਾਵਾਂ ਵਿਚੋਂ ਇਕ ਦੇ ਉਦਯੋਗਿਕ ਦੌਰੇ ਦਾ ਪ੍ਰਬੰਧ ਕੀਤਾ। ਇਹ ਯੂਨਿਟ ਸਕਾਰਫ਼, ਸ਼ਾਲ, ਮੇਡ-ਅੱਪਸ ਤੇ ਬੁਣੇ ਹੋਏ ਕੱਪੜੇ ਦਾ ਨਿਰਮਾਣ ਕਰਦਾ ਹੈ, ਜੋ ਦੇਸ਼ੀ ਅਤੇ ਵਿਦੇਸ਼ੀ ਬਾਜ਼ਾਰਾਂ ਲਈ ਤਿਆਰ ਕੀਤੇ ਜਾਂਦੇ ਹਨ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਬੁਣਾਈ, ਡਿਜ਼ਾਈਨਿੰਗ ਅਤੇ ਐਕਸੈਸਰੀਜ਼ ਦੇ ਉਤਪਾਦਨ ਵਰਗੀਆਂ ਵੱਖ-ਵੱਖ ਗਤੀਵਿਧੀਆਂ ਦਾ ਸਿੱਧਾ ਅਤੇ ਵਿਹਾਰਕ ਤਜਰਬਾ ਪ੍ਰਾਪਤ ਹੋਇਆ। ਜੀ.ਜੀ.ਐਨ.ਆਈ.ਐਮ.ਟੀ. ਦੇ ਵਿਦਿਆਰਥੀਆਂ ਨੂੰ ਗੌਰਵ ਸੂਦ, ਡਾਇਰੈਕਟਰ-ਜੋ ਜੀ.ਜੀ.ਐਨ.ਆਈ.ਐਮ.ਟੀ. ਦੇ ਬੀ.ਸੀ.ਏ. ਦੇ ਸਾਬਕਾ ਵਿਦਿਆਰਥੀ ਵੀ ਹਨ-ਨੇ ਵੱਖ-ਵੱਖ ਪ੍ਰਕਿਰਿਆਵਾਂ ਦੀ ਪੜਚੋਲ ਕਰਨ, ਸਵਾਲ ਪੁੱਛਣ ਅਤੇ ਆਪਣੇ ਸ਼ੰਕੇ ਦੂਰ ਕਰਨ ਲਈ ਸਲਾਹ ਦਿੱਤੀ। ਉਨ੍ਹਾਂ ਨੇ ਗੁਣਵੱਤਾ ਨਿਯੰਤਰਨ ਵਿਚ ਸ਼ਾਮਿਲ ਵੱਖ-ਵੱਖ ਕਦਮਾਂ ਅਤੇ ਬ੍ਰਾਂਡ ਨਿਰਮਾਣ ਲਈ ਉਨ੍ਹਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਬਿਜ਼ਨਸ ਮੈਨੇਜਮੈਂਟ ਵਿਭਾਗ ਦੀਆਂ ਪ੍ਰੋਫੈਸਰ ਰਮਨਦੀਪ ਕੌਰ ਅਤੇ ਪ੍ਰੋਫੈਸਰ ਨੇਹਾ ਏਰੀ ਨੇ ਦੌਰੇ ਦੌਰਾਨ ਵਿਦਿਆਰਥੀਆਂ ਦੀ ਅਗਵਾਈ ਕੀਤੀ। ਜੀ.ਜੀ.ਐਨ.ਆਈ.ਐਮ.ਟੀ. ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਉਦਯੋਗਿਕ ਦੌਰਾ ਸੌਖਾ ਕਰਨ ਲਈ ਸੁਦਸੰਜ ਦੇ ਮੈਨੇਜਿੰਗ ਡਾਇਰੈਕਟਰ ਅਸ਼ੋਕ ਸੂਦ ਦਾ ਧੰਨਵਾਦ ਕੀਤਾ। ਟਰੇਨਿੰਗ ਐਂਡ ਪਲੇਸਮੈਂਟ ਕੋਆਰਡੀਨੇਟਰ ਡਾ. ਪਰਵਿੰਦਰ ਸਿੰਘ ਨੇ ਉਮੀਦ ਜਤਾਈ ਕਿ ਸੁਦਸੰਜ ਜੀ.ਜੀ.ਐਨ.ਆਈ.ਐਮ.ਟੀ. ਦੇ ਵਿਦਿਆਰਥੀਆਂ ਲਈ ਇੰਟਰਨਸ਼ਿਪ ਅਤੇ ਨੌਕਰੀ ਦੇ ਮੌਕੇ ਵੀ ਪ੍ਰਦਾਨ ਕਰੇਗਾ। ਬਿਜ਼ਨਸ ਮੈਨੇਜਮੈਂਟ ਵਿਭਾਗ ਦੀ ਮੁਖੀ ਡਾ. ਹਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪੇਸ਼ੇਵਰ ਸਫਲਤਾ ਲਈ ਸਹੀ ਹੁਨਰ ਅਤੇ ਸਹੀ ਰੁਖ਼ ਅਪਣਾਉਣ ਦੀ ਸਲਾਹ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਿਖੇ ‘ ਜੀਨੋਮ ਸੰਪਾਦਨ ’ ਬਾਰੇ ਅੰਤਰਰਾਸ਼ਟਰੀ ਗੋਸ਼ਠੀ ਕਰਵਾਈ
Ad Position 24