11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੀ . ਏ . ਯੂ . ’ ਚ ਅੱਜ ਤੋਂ ਸ਼ੁਰੂ ਹੋਵੇਗੀ ਈ . ਵੀ . ਐਮਜ਼ ਤੇ ਵੀ . ਵੀ . ਪੈਟ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ.

Ad Position 21
No active advertisement
ਭੁਪਿੰਦਰ ਕੁਮਾਰ ਤੇ ਪਰਮਜੀਤ ਕੌਰ ਵਾਸੀ ਕੈਲਾਸ਼ ਨਗਰ ਲੁਧਿਆਣਾ ਨੇ ਆਪਣੇ ਵਿਆਹ ਦੀ 10ਵੀਂ ਵਰ੍ਹੇਗੰਢ ਮਨਾਈ। 12-11-2026
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ. ਪੈਟ) ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ (ਐਫ.ਐਲ.ਸੀ.) ਦਾ ਕੰਮ ਭਲਕੇ 12 ਨਵੰਬਰ ਨੂੰ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਫ਼ਸਟ ਲੈਵਲ ਚੈਕਿੰਗ ਦਾ ਕੰਮ ਭਾਰਤ ਇਲੈਕਟ੍ਰੋਨਿਕਸ ਲਿਮਟਿਡ (ਬੀ.ਈ.ਐਲ.) ਕੰਪਨੀ ਦੇ ਇੰਜੀਨੀਅਰਾਂ ਦੁਆਰਾ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਲੋਰੀਕਲਚਰ ਵਿਭਾਗ ਨੇੜੇ ਪ੍ਰੀਖਿਆ ਹਾਲ ਵਿਖੇ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੰਪਨੀ ਵਲੋਂ 10 ਇੰਜੀਨੀਅਰਾਂ ਦੀ ਨਿਯੁਕਤੀ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਮੌਜੂਦਾ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਫ਼ਸਟ ਲੈਵਲ ਚੈਕਿੰਗ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫ਼ਸਟ ਲੈਵਲ ਚੈਕਿੰਗ ਪ੍ਰਕ ਿਰਿਆ ਸ਼ੁਰੂ ਹੋਣ ਤੋਂ ਖ਼ਤਮ ਹੋਣ ਤੱਕ ਹਾਲ ਵਿਖੇ ਨਿੱਜੀ ਤੌਰ ’ਤੇ ਹਾਜ਼ਰ ਰਹਿਣ ਦੀ ਵੀ ਅਪੀਲ ਕੀਤੀ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗੀ, ਭਾਈਵਾਲਾਂ ਵਿਚ ਵਿਸ਼ਵਾ ਸ ਪੈਦਾ ਕਰੇਗੀ ਤੇ ਸਮੁੱਚੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਏਗੀ। ਈ. ਵੀ. ਐਮ. ਦੀ ਸੁਰੱਖਿਆ ਦੇ ਮੱਦੇਨਜ਼ਰ ਐਫ.ਐਲ.ਸੀ. ਹਾਲ ਵਿਖੇ ਸੁਰੱਖਿਆ ਪੱਖੋਂ ਪੁਖ਼ਤਾ ਪ੍ਰਬੰਧ ਵੀ ਕਰ ਦਿੱਤੇ ਗਏ ਹਨ। ਐਫ. ਐਲ. ਸੀ. ਦੀ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਅਕਤੀ/ਅਧਿਕਾਰੀ/ਕਰਮਚਾਰੀ ਨੂੰ ਐਫ. ਐਲ. ਸੀ. ਹਾਲ ਵਿਖੇ ਬਿਨਾਂ ਵੈਲਿਡ ਆਈ. ਡੀ. ਕਾਰਡ ਦਾਖ਼ਲ ਹੋਣ ਦੀ ਅਨੁਮਤੀ ਨਹੀਂ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਗੋਲਡੀ ਨਰਵਾਲ ਤੇ ਪੰਚਾਇਤ ਨੇ ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਦੀ ਰਿਪੇਅਰ ਲਈ ਚੈੱਕ ਵੰਡੇ ਅਗਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨੂੰ ਨੌਕਰੀਆਂ ਦੇ ਨਾਂਅ ’ ਤੇ ਮੂਰਖ ਬਣਾ ਰਹੀ ਹੈ - ਲੱਧੜ ਕਿਹਾ, ਤਰਸ ਦੇ ਆਧਾਰ ’ਤੇ ਨਿਯੁਕਤੀਆਂ ਕਰ...
Ad Position 24