ਵਪਾਰ ਦੇ ਮਾਮਲੇ ’ ਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀਆਂ ਖਿਲਾਫ਼ ਕੇਸ ਦਰਜ
ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਵਪਾਰ ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਵੱਖ-ਵੱਖ ਮਾਮਲਿਆਂ ਵਿਚ ਵਪਾਰੀਆਂ ਖਿਲਾਫ਼ ਕੇਸ ਦਰਜ ਕੀਤੇ ਹਨ। ਪਹਿਲੇ ਮਾਮਲੇ ਵਿਚ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਮੁੰਬਈ ਦੇ ਰਹਿਣ ਵਾਲੇ ਸਈਅਦ ਸ਼ਾਹਬੂ ਦੀਨ ਦੀ ਸ਼ਿਕਾਇਤ ‘ਤੇ ਹੇਮਰਾਜ ਉਰਫ ਹੇਮ ਪੁੱਤਰ ਨੋਟਾ ਰਾਮ ਵਾਸੀ ਭਾਈ ਰਣਧੀਰ ਸਿੰਘ ਨਗਰ ਖਿਲਾਫ ਕੇਸ ਦਰਜ ਕੀਤਾ ਹੈ।
ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਵਪਾਰ ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਵੱਖ-ਵੱਖ ਮਾਮਲਿਆਂ ਵਿਚ ਵਪਾਰੀਆਂ ਖਿਲਾਫ਼ ਕੇਸ ਦਰਜ ਕੀਤੇ ਹਨ। ਪਹਿਲੇ ਮਾਮਲੇ ਵਿਚ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਮੁੰਬਈ ਦੇ ਰਹਿਣ ਵਾਲੇ ਸਈਅਦ ਸ਼ਾਹਬੂ ਦੀਨ ਦੀ ਸ਼ਿਕਾਇਤ ‘ਤੇ ਹੇਮਰਾਜ ਉਰਫ ਹੇਮ ਪੁੱਤਰ ਨੋਟਾ ਰਾਮ ਵਾਸੀ ਭਾਈ ਰਣਧੀਰ ਸਿੰਘ ਨਗਰ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਕਾਰੋਬਾਰ ਦੇ ਮਾਮਲੇ ਵਿਚ ਉਸ ਨਾਲ 3 ਕਰੋੜ 38 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਵਿਸ਼ਾਲ ਵਾਸੀ ਸਿਵਲ ਲਾਈਨ ਦੀ ਸ਼ਿਕਾਇਤ ‘ਤੇ ਰਜੇਸ਼ ਢੀਂਗੜਾ ਵਾਸੀ ਬਸੰਤ ਐਵਨਿਊ ਉਸ ਦੀ ਪਤਨੀ ਅਰਚਨਾ ਅੰਕਿਤਾ ਵਾਸੀ ਭਾਈ ਰਣਧੀਰ ਸਿੰਘ ਨਗਰ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ 68 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਤੀਜੇ ਮਾਮਲੇ ’ਚ ਪੁਲਿਸ ਨੇ ਅਭਿਸ਼ੇਕ ਟੰਡਨ ਵਾਸੀ ਬਾਜੜਾ ਦੀ ਸ਼ਿਕਾਇਤ ’ਤੇ ਰਿੰਪੀ ਲੱਖਵਾਰਾ ਮਾਲਕ ਓਮ ਚਾਚਾ ਫੈਬਰਿਕ ਕਸ਼ਮੀਰ ਨਗਰ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾਂ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਨਾਲ 62 ਲੱਖ 66 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਸਾਰਿਆਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਨ੍ਹਾਂ ਮਾਮਲਿਆਂ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।