12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵੱਖ-ਵੱਖ ਸੜਕ ਹਾਦਸਿਆਂ ’ਚ ਦੋ ਮੌਤਾਂ

ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੋਏ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਹੈਮਟਮ ਹੋਮ ਚੰਡੀਗੜ੍ਹ ਰੋਡ ਦੇ ਨੇੜੇ ਹੋਏ ਸੜਕ ਹਾਦਸੇ ਵਿਚ ਬੀਰਜੂ ਸਿੰਘ ਨਾਮੀ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 13-11-2026
ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੋਏ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਹੈਮਟਮ ਹੋਮ ਚੰਡੀਗੜ੍ਹ ਰੋਡ ਦੇ ਨੇੜੇ ਹੋਏ ਸੜਕ ਹਾਦਸੇ ਵਿਚ ਬੀਰਜੂ ਸਿੰਘ ਨਾਮੀ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਬਿਰਜੂ ਸਿੰਘ ਮੋਟਰਸਾਈਕਲ ’ਤੇ ਆਪਣੇ ਘਰ ਜਾ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਦੇ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ। ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿਚ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਇਲਾਜ ਦੌਰਾਨ ਉਹ ਦਮ ਤੋੜ ਗਿਆ। ਪੁਲਿਸ ਨੇ ਇਸ ਸਬੰਧੀ ਮ੍ਰਿਤਕ ਦੇ ਪੁੱਤਰ ਗੋਲੂ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੂਜੇ ਮਾਮਲੇ ਵਿਚ ਸਥਾਨਕ ਚੰਡੀਗੜ੍ਹ ਰੋਡ ’ਤੇ ਜੈਨ ਸਕੂਲ ਨੇੜੇ ਹੋਏ ਸੜਕ ਹਾਦਸੇ ਵਿਚ ਸਵਰਨ ਕੁਮਾਰ ਨਾਮੀ ਵਿਅਕਤੀ ਦੀ ਮੌਤ ਹੋ ਗਈ। ਸਵਰਨ ਕੁਮਾਰ ਪੈਦਲ ਹੀ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਦੇ ਵਾਹਨ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਪੁਲਿਸ ਨੇ ਦੋਵੇਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਤੇ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਧਨਵੰਤ ਸਿੰਘ ਰੰਧਾਵਾ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਨਸ਼ੀਲੀਆਂ ਦਵਾਈਆਂ ਸਮੇਤ ਦੋ ਕਾਬੂ
Ad Position 24