12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਗਰ ਨਿਗਮ ਨੇ ਅੱਠ ਦੁਕਾਨਾਂ ਸਮੇਤ 11 ਨਾਜਾਇਜ਼ ਉਸਾਰੀਆਂ ਨੂੰ ਢਾਹਿਆ, ਦੁਕਾਨ ਕੀਤੀ ਸੀਲ

ਲੁਧਿਆਣਾ, 12 ਨਵੰਬਰ (ਭੁਪਿੰਦਰ ਸਿੰਘ ਬੈਂਸ)- ਨਾਜਾਇਜ਼ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ਨਗਰ ਨਿਗਮ ਨੇ ਵੀਰਵਾਰ ਨੂੰ 11 ਨਾਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ। ਇਨ੍ਹਾਂ ਵਿਚ ਅੱਠ ਦੁਕਾਨਾਂ, ਲੇਬਰ ਕੁਆਰਟਰ, ਇਕ ਉਦਯੋਗਿਕ ਹਾਲ ਅਤੇ ਨਾਜਾਇਜ਼ ਕਬਜ਼ਾ ਸ਼ਾਮਲ ਸੀ।

Ad Position 21
No active advertisement
ਅਜੀਤ ਡੈਸਕ 13-11-2026
ਲੁਧਿਆਣਾ, 12 ਨਵੰਬਰ (ਭੁਪਿੰਦਰ ਸਿੰਘ ਬੈਂਸ)- ਨਾਜਾਇਜ਼ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ਨਗਰ ਨਿਗਮ ਨੇ ਵੀਰਵਾਰ ਨੂੰ 11 ਨਾਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ। ਇਨ੍ਹਾਂ ਵਿਚ ਅੱਠ ਦੁਕਾਨਾਂ, ਲੇਬਰ ਕੁਆਰਟਰ, ਇਕ ਉਦਯੋਗਿਕ ਹਾਲ ਅਤੇ ਨਾਜਾਇਜ਼ ਕਬਜ਼ਾ ਸ਼ਾਮਲ ਸੀ। ਨਾਜਾਇਜ਼ ਉਸਾਰੀਆਂ ਵਿਰੁੱਧ ਇਹ ਮੁਹਿੰਮ ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਚਲਾਈ ਗਈ। ਇਹ ਨਾਜਾਇਜ਼ ਉਸਾਰੀਆਂ ਬਾਜਵਾ ਨਗਰ, ਬਹਾਦਰਕੇ ਰੋਡ, ਨਿਊ ਆਜ਼ਾਦ ਨਗਰ, ਦੀਪ ਵਿਹਾਰ ਅਤੇ ਨੇੜਲੇ ਇਲਾਕਿਆਂ ਵਿਚ ਸਨ। ਸਹਾਇਕ ਟਾਊਨ ਪਲਾਨਰ (ਏ.ਟੀ.ਪੀ. ਜ਼ੋਨ ਏ.) ਨਿਰਵਾਨ ਨੇ ਦੱਸਿਆ ਕਿ ਇਨ੍ਹਾਂ ਨਾਜਾਇਜ਼ ਇਮਾਰਤਾਂ ਵਿਰੁੱਧ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਮਾਲਕਾਂ ਨੇ ਪਹਿਲਾਂ ਦਿੱਤੀਆਂ ਚੇਤਾਵਨੀਆਂ/ਨੋਟਿਸਾਂ ਦੇ ਬਾਵਜੂਦ ਨਾਜਾਇਜ਼ ਉਸਾਰੀ ਦਾ ਕੰਮ ਜਾਰੀ ਰੱਖਿਆ ਸੀ। ਇਸ ਤੋਂ ਇਲਾਵਾ, ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਗਰ ਨਿਗਮ ਤੋਂ ਆਪਣੇ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਉਸਾਰੀ ਦਾ ਕੰਮ ਸ਼ੁਰੂ ਕਰਨ, ਨਹੀਂ ਤਾਂ ਨਾਜਾਇਜ਼ ਇਮਾਰਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਏ.ਟੀ.ਪੀ. ਨਿਰਵਾਨ ਨੇ ਅੱਗੇ ਕਿਹਾ ਕਿ ਨਾਜਾਇਜ਼ ਉਸਾਰੀਆਂ ਵਿਰੁੱਧ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਟਰੱਕ ਦੇ ਟਾਇਰ ਕੀਤੇ ਚੋਰੀ, ਇੱਟਾਂ ਸਹਾਰੇ ਟਰੱਕ ਨੂੰ ਛੱਡ ਕੇ ਹੋਏ ਫਰਾਰ ਅਗਲੀ ਖ਼ਬਰ ਵਰਕਰਜ਼ ਫੈਡਰੇਸ਼ਨ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਨੇ ਮੋਹਲੀ ਨੂੰ ਅਗਰ ਨਗਰ ਮੰਡਲ ਦਾ ਪ੍ਰਧਾਨ ਥਾਪਿਆ
Ad Position 24