ਸੂਬੇ ਅੰਦਰ 2027 ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨਾ ਤੈਅ- ਸਿੰਮਕ, ਮਲਕਪੁਰ
ਹੰਬੜਾਂ, 12 ਨਵੰਬਰ (ਮੇਜਰ ਹੰਬੜਾਂ)- ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੰਜ ਸਾਲਾਂ ਦੀ ਮਾੜੀ ਰਹੀ ਕਾਰਗੁਜ਼ਾਰੀ ਨੂੰ ਲੈ ਕੇ ਸੂਬੇ ਦੇ ਲੋਕਾਂ ਵਿਚ ‘ਆਪ’ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਲੋਕ ਹੁਣ ਆਗਾਮੀ ਚੋਣਾਂ ’ਚ ‘ਆਪ’ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਤੇ ਪਾਰਟੀ ਦੇ ਹੰਬੜਾਂ ਸਰਕਲ ਪ੍ਰਧਾਨ ਜਥੇ.
ਹੰਬੜਾਂ, 12 ਨਵੰਬਰ (ਮੇਜਰ ਹੰਬੜਾਂ)- ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੰਜ ਸਾਲਾਂ ਦੀ ਮਾੜੀ ਰਹੀ ਕਾਰਗੁਜ਼ਾਰੀ ਨੂੰ ਲੈ ਕੇ ਸੂਬੇ ਦੇ ਲੋਕਾਂ ਵਿਚ ‘ਆਪ’ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਲੋਕ ਹੁਣ ਆਗਾਮੀ ਚੋਣਾਂ ’ਚ ‘ਆਪ’ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਤੇ ਪਾਰਟੀ ਦੇ ਹੰਬੜਾਂ ਸਰਕਲ ਪ੍ਰਧਾਨ ਜਥੇ. ਕਰਮਜੀਤ ਸਿੰਘ ਮਲਕਪੁਰ ਨੇ ਟਕਸਾਲੀ ਅਕਾਲੀ ਆਗੂ ਸਾਬਕਾ ਸਰਪੰਚ ਰਛਪਾਲ ਸਿੰਘ ਚੱਠਾ ਦੇ ਘਰ ਰੱਖੀ ਵਰਕਰ ਮਿਲਣੀ ਸਮੇਂ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਬਣਨੀ ਤੈਅ ਹੈ, ਜਿਸ ਲਈ ਲੋਕਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਸਾਬਕਾ ਸਰਪੰਚ ਰਛਪਾਲ ਸਿੰਘ ਚੱਠਾ, ਸਹਿਕਾਰੀ ਖੇਤੀਬਾੜੀ ਸਭਾ ਨੂਰਪੁਰ ਬੇਟ ਦੇ ਪ੍ਰਧਾਨ ਰਘਵੀਰ ਸਿੰਘ ਗਿੱਲ ਤੇ ਹੋਰ ਅਕਾਲੀ ਵਰਕਰਾਂ ਨੇ ਹਰਪ੍ਰੀਤ ਸਿੰਘ ਸਿੰਮਕ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹੇ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਵਰਕਰਾਂ ਨੂੰ ਲਾਮਬੰਦ ਕਰਨਗੇ।