ਪੰਜਾਬ ’ ਚ ਨਸ਼ਿਆਂ ਨਾਲ ਹੋ ਰਹੇ ਜਵਾਨੀ ਦੇ ਘਾਣ ਨੂੰ ਕਾਂਗਰਸ ਕਿਸੇ ਵੀ ਕੀਮਤ ’ ਤੇ ਬਰਦਾਸ਼ਤ ਨਹੀਂ ਕਰੇਗੀ - ਚੰਨੀ
ਲੁਧਿਆਣਾ, 13 ਨਵੰਬਰ (ਜਤਿੰਦਰ ਭੰਬੀ)- ਪੰਜਾਬ ਕਾਂਗਰਸ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਇਤਿਹਾਸਕ ਧਰਤੀ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਸਨਅਤੀ ਸ਼ਹਿਰ ਵਿਚ ਦਸਤਕ ਦੇਣ ’ਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਭਰਵਾਂ ਸਵਾਗਤ ਕੀਤਾ ਗਿਆ। ਸਥਾਨਕ ਹੋਟਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ‘ਆਪ’ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦਾ ਖ਼ਾਤਮਾ ਕਰਨ ਵਿਚ ਫ਼ੇਲ੍ਹ ਸਾਬਤ ਹੋਈ ਹੈ।
ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਨ੍ਹਾਂ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਮੇਲ ਸਿੰਘ ਪਹਿਲਵਾਨ, ਈਸ਼ਵਰਜੋਤ ਸਿੰਘ ਚੀਮਾ, ਜਰਨੈਲ ਸਿੰਘ ਸ਼ਿਮਲਾਪੁਰੀ ਤੇ ਹੋਰ। ਤਸਵੀਰ-ਸੇਵਕ ਸਿੰਘ
14-11-2026