ਜੂਨੀਅਰ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਲਈ ਚੋਣ ਟਰਾਇਲ ਕੱਲ੍ਹ
ਲੁਧਿਆਣਾ, 13 ਨਵੰਬਰ (ਜਸਵਿੰਦਰ ਸਿੰਘ)- ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਕਪਿਲ ਸੇਠ ਅਤੇ ਜਨਰਲ ਸਕੱਤਰ ਤਰੁਣ ਬਤੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 27, 28 ਅਤੇ 29 ਨਵੰਬਰ ਨੂੰ ਮੋਗਾ ਵਿਖੇ ਜੂਨੀਅਰ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਇਸ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਲੁਧਿਆਣਾ ਜ਼ਿਲ੍ਹੇ ਦੀ ਟੀਮ ਦੇ ਚੋਣ ਟਰਾਇਲ ਮਿਤੀ 15 ਨਵੰਬਰ, ਦਿਨ ਐਤਵਾਰ, ਸਵੇਰੇ 9:00 ਵਜੇ ਸਰਕਾਰੀ ਕਾਲਜ, ਲੁਧਿਆਣਾ ਵਿਖੇ ਕਰਵਾਏ ਜਾਣਗੇ।
ਲੁਧਿਆਣਾ, 13 ਨਵੰਬਰ (ਜਸਵਿੰਦਰ ਸਿੰਘ)- ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਕਪਿਲ ਸੇਠ ਅਤੇ ਜਨਰਲ ਸਕੱਤਰ ਤਰੁਣ ਬਤੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 27, 28 ਅਤੇ 29 ਨਵੰਬਰ ਨੂੰ ਮੋਗਾ ਵਿਖੇ ਜੂਨੀਅਰ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਇਸ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਲੁਧਿਆਣਾ ਜ਼ਿਲ੍ਹੇ ਦੀ ਟੀਮ ਦੇ ਚੋਣ ਟਰਾਇਲ ਮਿਤੀ 15 ਨਵੰਬਰ, ਦਿਨ ਐਤਵਾਰ, ਸਵੇਰੇ 9:00 ਵਜੇ ਸਰਕਾਰੀ ਕਾਲਜ, ਲੁਧਿਆਣਾ ਵਿਖੇ ਕਰਵਾਏ ਜਾਣਗੇ।ਜਿਨ੍ਹਾਂ ਖਿਡਾਰੀਆਂ ਦੀ ਜਨਮ ਮਿਤੀ 1 ਜਨਵਰੀ 2009 ਜਾਂ ਇਸ ਤੋਂ ਬਾਅਦ ਦੀ ਹੈ, ਉਹ ਆਪਣੇ ਆਧਾਰ ਕਾਰਡ ਅਤੇ ਜਨਮ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਟਰਾਇਲਾਂ ਵਿੱਚ ਪਹੁੰਚਣ। ਸਾਰੇ ਖਿਡਾਰੀ ਨਿਰਧਾਰਤ ਸਮੇਂ ਅਨੁਸਾਰ ਪਹੁੰਚਣ, ਤਾਂ ਜੋ ਚੋਣ ਟਰਾਇਲ ਸਮੇਂ ਸਿਰ ਸ਼ੁਰੂ ਕਰਵਾਏ ਜਾ ਸਕਣ।