ਲੋਕਾਂ ਨੂੰ ਡਰਾ ਧਮਕਾ ਕੇ ਜਬਰੀ ਵਸੂਲੀ ਕਰਨ ਵਾਲੇ ਚਾਰ ਨੌਜਵਾਨ ਕਾਬੂ
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਲੋਕਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਪਾਸੋਂ ਜਬਰੀ ਵਸੂਲੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਡੀ.
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਲੋਕਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਪਾਸੋਂ ਜਬਰੀ ਵਸੂਲੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਡੀ. ਸੀ. ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿੱਚ ਪ੍ਰਿੰਸ ਪੁੱਤਰ ਪਰਮਿੰਦਰ ਸਿੰਘ ਵਾਸੀ ਅਨੰਦ ਨਗਰ ਖੰਨਾ, ਗੁਰਵਿੰਦਰ ਸਿੰਘ ਵਾਸੀ ਖੰਨਾ, ਸੁਰਿੰਦਰ ਪਾਲ ਸਿੰਘ ਵਾਸੀ ਸੰਗਤਪੁਰਾ, ਅਜੀਤ ਕੁਮਾਰ ਵਾਸੀ ਗਿਆਸਪੁਰਾ ਸ਼ਾਮਿਲ ਹਨ। ਜਦਕਿ ਇਨ੍ਹਾਂ ਦਾ ਇੱਕ ਸਾਥੀ ਸਿਮਰਨਜੀਤ ਸਿੰਘ ਪੁੱਤਰ ਜਗਦੇਵ ਸਿੰਘ ਅਜੇ ਫਰਾਰ ਹੈ। ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿੱਚੋਂ ਤਿੰਨ ਮੋਬਾਈਲ, ਪੁਲਿਸ ਦੀਆਂ ਨਕਲੀ ਵਰਦੀਆਂ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਵਰਦੀਆਂ ਪਾ ਕੇ ਵੱਖ-ਵੱਖ ਥਾਵਾਂ ‘ਤੇ ਦੁਕਾਨਦਾਰਾਂ ਅਤੇ ਹੋਰ ਲੋਕਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਪਾਸੋਂ ਜਬਰੀ ਵਸੂਲੀ ਕਰਦੇ ਸਨ। ਬੀਤੀ ਰਾਤ ਕਥਿਤ ਦੋਸ਼ੀ ਢੰਡਾਰੀ ਪੁੱਲ ਨੇੜੇ ਕਾਰ ‘ਤੇ ਜਾ ਰਹੇ ਸਨ ਅਤੇ ਲੋਕਾਂ ਪਾਸੋਂ ਜਬਰੀ ਵਸੂਲੀ ਕਰ ਰਹੇ ਸਨ ਕਿ ਪੁਲਿਸ ਨੂੰ ਸੂਚਨਾ ਮਿਲਣ ‘ਤੇ ਉਥੇ ਛਾਪਾਮਾਰੀ ਕੀਤੀ ਗਈ ਤਾਂ ਇਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਪੁਲਿਸ ਵਲੋਂ ਇਨ੍ਹਾਂ ਖਿਲਾਫ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਇਨ੍ਹਾਂ ਦੀ ਕਾਰ ਵੀ ਜ਼ਬਤ ਕਰ ਲਈ ਹੈ।