ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਉਂਕਾਰ ਸਿੰਘ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਭਾਈ ਉਂਕਾਰ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇਕ ਧਰਮ ਨਿਰਪੱਖ ਤੇ ਇਨਸਾਫ ਪਸੰਦ ਮਹਾਰਾਜਾ ਸਨ, ਜਿਨ੍ਹਾਂ ਦੇ ਰਾਜ ਅੰਦਰ ਸਭ ਧਰਮਾਂ ਦੇ ਲੋਕਾਂ ਨੂੰ ਨਿਆ ਮਿਲਦਾ ਸੀ।
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਉਂਕਾਰ ਸਿੰਘ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਭਾਈ ਉਂਕਾਰ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇਕ ਧਰਮ ਨਿਰਪੱਖ ਤੇ ਇਨਸਾਫ ਪਸੰਦ ਮਹਾਰਾਜਾ ਸਨ, ਜਿਨ੍ਹਾਂ ਦੇ ਰਾਜ ਅੰਦਰ ਸਭ ਧਰਮਾਂ ਦੇ ਲੋਕਾਂ ਨੂੰ ਨਿਆ ਮਿਲਦਾ ਸੀ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ‘ਤੇ ਚੱਲਣ ਦੀ ਪ੍ਰੇਣਾ ਦਿੱਤੀ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ ਵਲੋਂ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਮਹਿੰਦਰ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ, ਸੁਰਜੀਤ ਸਿੰਘ ਮਨਚੰਦਾ, ਨਰਿੰਦਰਪਾਲ ਸਿੰਘ ਕਥੂਰੀਆ, ਤਜਿੰਦਰਪਾਲ ਸਿੰਘ ਮੱਕੜ ਸੁਰਿੰਦਰਪਾਲ ਸਿੰਘ ਭੁਟੀਆਣੀ, ਦਾਨ ਸਿੰਘ, ਪ੍ਰੇਮ ਸਿੰਘ, ਅਵਤਾਰ ਸਿੰਘ ਬੀ. ਕੇ. ਤੇ ਮਨਮੋਹਨ ਸਿੰਘ ਆਦਿ ਹਾਜ਼ਰ ਸਨ ।