ਪਾਲ ਸਿੰਘ ਗਰੇਵਾਲ ਦੇ ਪੰਪ ’ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੀਤਾ ਕਾਂਗਰਸ ਦੀ ‘ ਜਵਾਨੀ ਸੰਭਾਲ ਸਾਈਕਲ ਯਾਤਰਾ ’ ਦਾ ਭਰਵਾਂ ਸਵਾਗਤ
ਭਾਮੀਆਂ ਕਲਾਂ/ਲੁਧਿਆਣਾ, 13 ਨਵੰਬਰ (ਜਤਿੰਦਰ ਭੰਬੀ)- ਪੰਜਾਬ ਕਾਂਗਰਸ ਵਲੋਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਜਮਾਲਪੁਰ ਵਿਖੇ ਪਹੁੰਚਣ ’ਤੇ ਪਾਲ ਸਿੰਘ ਗਰੇਵਾਲ ਦੇ ਪੰਪ ’ਤੇ ਹਲਕਾ ਸਾਹਨੇਵਾਲ ਦੀ ਸੀਨੀਅਰ ਲੀਡਰਸ਼ਿਪ ਜਿਸ ਵਿਚ ਪਾਲ ਸਿੰਘ ਗਰੇਵਾਲ, ਗੁਰਦੇਵ ਸਿੰਘ ਲਾਪਰਾਂ, ਮਨਵੀਰ ਸਿੰਘ ਧਾਲੀਵਾਲ, ਸੁਖਜੀਤ ਸਿੰਘ ਸੁੱਖੀ ਹਾਰਾ, ਤਾਜ ਪਰਵਿੰਦਰ ਸੋਨੂੰ, ਸਤਿੰਦਰਪਾਲ ਤਾਜਪੁਰੀ, ਹਰਵੀਰ ਗਿੱਲ, ਐਸ. ਪੀ.
ਚ
ਚੰਡੀਗੜ੍ਹ ਰੋਡ ’ਤੇ ਕਾਂਗਰਸ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਸਵਾਗਤੀ ਸਮਾਰੋਹ ਦੌਰਾਨ ਸੰਬੋਧਨ ਕਰਦੇ ਚਰਨਜੀਤ ਸਿੰਘ ਚੰਨੀ, ਨਾਲ ਗੁਰਦੇਵ ਸਿੰਘ ਲਾਪਰਾਂ, ਪਾਲ ਸਿੰਘ ਗਰੇਵਾਲ ਤੇ ਹੋਰ। ਤਸਵੀਰ-ਸੇਵਕ ਸਿੰਘ
14-11-2026
ਭਾਮੀਆਂ ਕਲਾਂ/ਲੁਧਿਆਣਾ, 13 ਨਵੰਬਰ (ਜਤਿੰਦਰ ਭੰਬੀ)- ਪੰਜਾਬ ਕਾਂਗਰਸ ਵਲੋਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਜਮਾਲਪੁਰ ਵਿਖੇ ਪਹੁੰਚਣ ’ਤੇ ਪਾਲ ਸਿੰਘ ਗਰੇਵਾਲ ਦੇ ਪੰਪ ’ਤੇ ਹਲਕਾ ਸਾਹਨੇਵਾਲ ਦੀ ਸੀਨੀਅਰ ਲੀਡਰਸ਼ਿਪ ਜਿਸ ਵਿਚ ਪਾਲ ਸਿੰਘ ਗਰੇਵਾਲ, ਗੁਰਦੇਵ ਸਿੰਘ ਲਾਪਰਾਂ, ਮਨਵੀਰ ਸਿੰਘ ਧਾਲੀਵਾਲ, ਸੁਖਜੀਤ ਸਿੰਘ ਸੁੱਖੀ ਹਾਰਾ, ਤਾਜ ਪਰਵਿੰਦਰ ਸੋਨੂੰ, ਸਤਿੰਦਰਪਾਲ ਤਾਜਪੁਰੀ, ਹਰਵੀਰ ਗਿੱਲ, ਐਸ. ਪੀ. ਐਸ. ਗਿੱਲ ਆਦਿ ਵਲੋਂ ਇਸੇ ਯਾਤਰਾ ਦਾ ਭਰਵਾਂ ਸਵਾਗਤ ਕਰਦਿਆਂ ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ ਸਿੰਘ, ਭਾਰਤ ਭੂਸ਼ਣ ਆਸ਼ੂ, ਮੁਹੰਮਦ ਸਦੀਕ ਆਦਿ ਦਾ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਵਿਚ ਅੱਜ ਸਭ ਤੋਂ ਗੰਭੀਰ ਮੁੱਦਾ ਨਸ਼ਿਆਂ ਦਾ ਹੈ, ਜਿਸ ਨੂੰ ਰੋਕਣ ਲਈ ਸਾਰਿਆਂ ਨੂੰ ਇਕਜੁੱਟ ਹੋਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਸ਼ੁਰੂ ਕੀਤੀ ‘ਜਵਾਨੀ ਬਚਾਓ ਸਾਈਕਲ ਯਾਤਰਾ’ ਦਾ ਮਕਸਦ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨਾ ਹੈ ਅਤੇ ਨੌਜਵਾਨੀ ਨੂੰ ਬਚਾਉਣਾ ਹੈ। ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀਆਂ ਅਨੇਕਾਂ ਮਾਵਾਂ ਇਸ ਗੱਲੋਂ ਦੁਖੀ ਹਨ ਕਿ ਉਨ੍ਹਾਂ ਨੌਜਵਾਨ ਪੁੱਤਰਾਂ ਨੂੰ ਨਸ਼ਿਆਂ ਨੇ ਆਪਣੀ ਲਪੇਟ ਵਿਚ ਲੈ ਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਪੰਜਾਬ ਵਿਚੋਂ ਨਸ਼ਾ ਜੜ੍ਹੋਂ ਖ਼ਤਮ ਕਰ ਦਿੱਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਰੈਲੀ ਦੌਰਾਨ ਲੋਕਾਂ ਵਲੋਂ ਆਪ ਮੁਹਾਰੇ ਇਕ-ਦੂਸਰੇ ਤੋਂ ਅੱਗੇ ਹੋ ਕੇ ਰੈਲੀ ਦਾ ਸਾਥ ਦਿੱਤਾ ਜਾ ਰਿਹਾ ਹੈ, ਕਿਉਂਕਿ ਸੂਬੇ ਦੇ ਲੋਕ ਚਾਹੁੰਦੇ ਹਨ ਕਿ ਪੰਜਾਬ ਵਿਚੋਂ ਨਸ਼ੇ ਦਾ ਖ਼ਾਤਮਾ ਹੋਣਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਕਾਂਗਰਸ ਦੀ ਲਹਿਰ ਹੈ ਤੇ ਲੋਕ ਆਪ ਮੁਹਾਰੇ ਕਾਂਗਰਸ ਦੇ ਨਾਲ ਜੁੜ ਰਹੇ ਹਨ ਕਿਉਂਕਿ ਸੂਬੇ ਦੇ ਲੋਕ ਭਲੀ ਭਾਂਤ ਸਮਝ ਚੁੱਕੇ ਹਨ ਕਿ ਬਦਲਾਅ ਦੇ ਨਾਮ ’ਤੇ ਸਾਨੂੰ ਠਗਿਆ ਗਿਆ ਸੀ ਤੇ ਪੰਜਾਬ ਨੂੰ ਬਚਾਉਣ ਲਈ ਇੱਕੋ ਇਕ ਕਾਂਗਰਸ ਦੀ ਸਰਕਾਰ ਹੈ ਜਿਸ ਨੇ ਹਮੇਸ਼ਾ ਲੋਕ ਹਿਤਾਂ ਲਈ ਫ਼ੈਸਲੇ ਲਏ ਹਨ। ਇਸ ਮੌਕੇ ਜੋਰਾ ਸਿੰਘ ਭਾਮੀਆਂ, ਜਰਨੈਲ ਸਿੰਘ ਭਾਮੀਆਂ, ਗੁਰਨਾਮ ਸਿੰਘ ਫ਼ੌਜੀ, ਜੋਗਿੰਦਰ ਸਿੰਘ ਟਾਈਗਰ, ਬੀਬੀ ਊਸ਼ਾ ਮਲਹੋਤਰਾ, ਬੀਬੀ ਨੀਲਮ ਰਾਣੀ, ਬੀਬੀ ਸੁਖਜਿੰਦਰ ਕੌਰ ਬਰਾੜ, ਹਰਬੰਸ ਸਿੰਘ ਗਰੇਵਾਲ ਭਾਮੀਆਂ, ਸੁਖਵਿੰਦਰ ਸਿੰਘ ਬੱਲੂ, ਬੱਬੀ ਮੁੰਡੀਆਂ, ਨੰਬਰਦਾਰ ਸਤਿੰਦਰਪਾਲ ਸਿੰਘ ਗਰੇਵਾਲ, ਮੋਹਨ ਸਿੰਘ ਖ਼ਾਸੀ ਖ਼ੁਰਦ, ਮੇਜਰ ਸਿੰਘ ਮੰਗਲੀ ਨੰਬਰਦਾਰ, ਸੁੱਖਾ ਸਰਪੰਚ ਮੁੰਡੀਆਂ, ਕਾਲਾ ਸਿੱਧੂ ਪ੍ਰਧਾਨ, ਡਾ. ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।