13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰਮੇਲ ਸਿੰਘ ਪਹਿਲਵਾਨ ਨੇ ਕਾਂਗਰਸ ਦੀ ‘ ਜਵਾਨੀ ਸੰਭਾਲ ਯਾਤਰਾ ’ ਦਾ ਹਲਕਾ ਪੂਰਬੀ ਵਿਖੇ ਪੁੱਜਣ ’ ਤੇ ਕੀਤਾ ਸਵਾਗਤ

ਲੁਧਿਆਣਾ, 13 ਨਵੰਬਰ (ਜਤਿੰਦਰ ਭੰਬੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਵਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਯਾਤਰਾ’ ਦਾ ਹਲਕਾ ਪੂਰਬੀ ਵਿਖੇ ਪਹੁੰਚਣ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਪਹਿਲਵਾਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਮੇਲ ਸਿੰਘ ਪਹਿਲਵਾਨ ਨੇ ਕਿਹਾ ਕਿ ਨਸ਼ਿਆਂ ਦੀ ਦਲਦਲ ਵਿਚ ਫਸੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਕਾਂਗਰਸ ਵਲੋਂ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 14-11-2026
ਲੁਧਿਆਣਾ, 13 ਨਵੰਬਰ (ਜਤਿੰਦਰ ਭੰਬੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਵਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਯਾਤਰਾ’ ਦਾ ਹਲਕਾ ਪੂਰਬੀ ਵਿਖੇ ਪਹੁੰਚਣ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਪਹਿਲਵਾਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਮੇਲ ਸਿੰਘ ਪਹਿਲਵਾਨ ਨੇ ਕਿਹਾ ਕਿ ਨਸ਼ਿਆਂ ਦੀ ਦਲਦਲ ਵਿਚ ਫਸੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਕਾਂਗਰਸ ਵਲੋਂ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸਦੇ ਲਈ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ 12 ਨਵੰਬਰ ਨੂੰ ਜਵਾਨੀ ਸੰਭਾਲ ਯਾਤਰਾ ਸ਼ੁਰੂ ਕੀਤੀ ਗਈ ਹੈ, ਜੋ ਵੱਖ-ਵੱਖ ਹਲਕਿਆਂ ਵਿਚੋਂ ਹੁੰਦੀ ਹੋਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕਰੇਗੀ ਤੇ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਪਰਦਾਫਾਸ਼ ਕਰੇਗੀ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨਸ਼ਿਆਂ ਦੇ ਖਿਲਾਫ ਕੱਢੀ ਜਾ ਰਹੀ ਸਾਈਕਲ ਯਾਤਰਾ (ਜਵਾਨੀ ਸੰਭਾਲ ਯਾਤਰਾ) ਨੌਜਵਾਨ ਪੀੜੀ ਨੂੰ ਵੱਡਾ ਸੁਨੇਹਾ ਹੈ। ਪਹਿਲਵਾਨ ਨੇ ਦਾਅਵਾ ਕੀਤਾ ਕਿ ਕਾਂਗਰਸ ਪੂਰੀ ਤਰਾਂ ਇਕਜੁੱਟ ਹੈ ਅਤੇ 2027 ਵਿਚ ਪੰਜਾਬ ਵਿਚ ਪੂਰੇ ਬਹੁਮਤ ਨਾਲ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ। ਲੋਕ ਸਿਰਫ ਚੋਣਾਂ ਦੇ ਐਲਾਨ ਦਾ ਇੰਤਜਾਰ ਕਰ ਰਹੇ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਜੈਮਲ ਸਿੰਘ ਚੌਹਾਨ, ਐਡਵੋਕੇਟ ਵਿਕਰਮਜੀਤ ਸਿੰਘ ਪਹਿਲਵਾਨ, ਸੰਨੀ ਪਹੂਜਾ, ਯੂਥ ਆਗੂ ਭੁਪਿੰਦਰ ਸਿੰਘ ਚੌਹਾਨ, ਰੋਸ਼ਨ ਸਿੰਘ ਸਾਗਰ, ਲਾਲੀ ਸੈਣੀ, ਮਨਪ੍ਰੀਤ ਸਿੰਘ, ਤਰਸੇਮ ਸਿੰਘ, ਮਿੱਕੀ ਸਾਹਨੀ, ਮੋਨੂੰ ਲਾਖਾ, ਸੁਰਿੰਦਰ ਸਿੰਘ ਮਾਸਕੋ, ਜੰਗ ਸਿੰਘ ਸਮੇਤ ਸੈਂਕੜੇ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਠੱਕਰਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦੀ ਆਰੰਭਤਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 19 ਤੋਂ-ਪ੍ਰਧਾਨ ਗੁਰਮੀਤ ਸਿੰਘ
Ad Position 24