14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਸਮੇਤ ਸੋਸ਼ਲ ਮੀਡੀਆ ਇਨਫੁਲੈਂਸਰ ਅਤੇ ਉਸ ਦਾ ਸਾਥੀ ਗ੍ਰਿਫ਼ਤਾਰ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਕ ਵੱਡੀ ਕਾਰਵਾਈ ਕਰਦਿਆਂ 7 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਆਈਸ ਸਮੇਤ ਸੋਸ਼ਲ ਮੀਡੀਆ ਇਨਫੁਲੈਂਸਰ ਨੂੰ ਉਸ ਦੇ ਸਾਥੀ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਹਥਿਆਰ ਵੀ ਬਰਾਮਦ ਕੀਤੇ ਹਨ।

Ad Position 21
No active advertisement
ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ। ਤਸਵੀਰ-ਸੇਵਕ ਸਿੰਘ 15-11-2026
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਕ ਵੱਡੀ ਕਾਰਵਾਈ ਕਰਦਿਆਂ 7 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਆਈਸ ਸਮੇਤ ਸੋਸ਼ਲ ਮੀਡੀਆ ਇਨਫੁਲੈਂਸਰ ਨੂੰ ਉਸ ਦੇ ਸਾਥੀ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਇੰਸਪੈਕਟਰ ਨਵਦੀਪ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਂਦੀ ਹੈ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਟੋਨੀ ਚੌਹਾਨ ਪੁੱਤਰ ਵਿਜੇ ਕੁਮਾਰ ਵਾਸੀ ਸਵਤੰਤਰ ਨਗਰ ਅਤੇ ਉਸਦਾ ਸਾਥੀ ਬਲਰਾਜ ਕੁਮਾਰ ਉਰਫ਼ ਬੀਰੂ ਵਾਸੀ ਤਾਜਪੁਰ ਰੋਡ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਟੋਨੀ ਚੌਹਾਨ ਸੋਸ਼ਲ ਮੀਡੀਆ ਇਨਫੁਲੈਂਸਰ ਹੈ ਅਤੇ ਇਸਦੇ 2 ਲੱਖ ਤੋਂ ਵੱਧ ਸੋਸ਼ਲ ਮੀਡੀਆ ਖਾਤੇ ’ਤੇ ਫੋਲੋਵਰਜ਼ ਹਨ। ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ ਅਤੇ ਨਸ਼ੀਲੇ ਪਦਾਰਥ ਭਾਰਤ ਪਾਕਿਸਤਾਨ ਸਰਹੱਦ ਨੇੜਲੇ ਇਲਾਕਿਆਂ ਤੋਂ ਲੈ ਕੇ ਆਉਂਦੇ ਸਨ ਅਤੇ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਇਹ ਨਸ਼ੀਲੇ ਪਦਾਰਥ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਇਹਨਾਂ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਇਹ ਲੁਧਿਆਣਾ ਵਿਚ ਇਹ ਧੰਦਾ ਕਰ ਰਹੇ ਸਨ। ਪੁਲਿਸ ਨੂੰ ਸੂਚਨਾ ਮਿਲਣ ‘ਤੇ ਗਰੇਵਾਲ ਕਾਲੋਨੀ ਵਿਖੇ ਛਾਪੇਮਾਰੀ ਕੀਤੀ ਗਈ ਤਾਂ ਇਹਨਾਂ ਦੋਵਾਂ ਨੂੰ ਕਾਬੂ ਕਰ ਲਿਆ ਗਿਆ। ਇਹਨਾਂ ਦੇ ਕਬਜ਼ੇ ਵਿਚੋਂ 160 ਗ੍ਰਾਮ ਆਈਸ, 3 ਪਿਸਤੌਲਾਂ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਅੰਤਰਰਾਸ਼ਟਰੀ ਬਾਜ਼ਾਰ ਵਿਚ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਦੀ ਕੀਮਤ 7 ਕਰੋੜ ਰੁਪਏ ਦੱਸੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਦੀ ਪੁੱਛ ਪੜਤਾਲ ਤੋਂ ਕਈ ਹੋਰ ਸਨਸਨੀਖੇਜ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ‘ ਪੰਜਾਬ ਮੰਗਦਾ ਇਨਸਾਫ਼ ’ ਮੁਹਿੰਮ ਤਹਿਤ ਹਲਕਾ ਗਿੱਲ ’ ਚ ਜਾਗਰੂਕਤਾ ਲਹਿਰ ਚਲਾਏਗੀ ਯੂਥ ਕਾਂਗਰਸ - ਗਰੇਵਾਲ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ’ਚ ਲਾਵਾਰਸ ਕੁੱਤਿਆਂ ਤੋਂ ਨਿਜਾਤ ਦਵਾਉਣ ਦੀ ਮੰਗ
Ad Position 24