ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਬਾਬਾ ਦੀਪ ਸਿੰਘ ਜੀ ਨੂੰ ਨਤਮਸਤਕ ਹੋਕੇ ਆਪਣਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਸਨ।
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਬਾਬਾ ਦੀਪ ਸਿੰਘ ਜੀ ਨੂੰ ਨਤਮਸਤਕ ਹੋਕੇ ਆਪਣਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਸਨ। ਸ੍ਰੀ ਆਸਾ ਜੀ ਦੀ ਵਾਰ ਦੇ ਮਨੋਹਰ ਕੀਰਤਨ ਭਾਈ ਜੋਬਨਪ੍ਰੀਤ ਸਿੰਘ ਨੇ ਸੰਗਤਾਂ ਨੂੰ ਸਰਵਣ ਕਰਾਏ। ਉਪਰੰਤ ਰਾਤ ਨੂੰ ਕੀਰਤਨ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸਰਬਜੀਤ ਸਿੰਘ ਲਾਡੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਵਾਲੇ, ਭਾਈ ਤਰਨਜੀਤ ਸਿੰਘ ਰੱਬੀ ਦੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਰਸਭਿੰਨਾ ਕੀਰਤਨ ਸਰਵਣ ਕਰਾਇਆ ਗਿਆ ਅਤੇ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਇਸ ਮੌਕੇ ਅਰਦਾਸ ਅਤੇ ਹੁਕਮਨਾਮਾ ਸਾਹਿਬ ਦੀ ਸੇਵਾ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਤਿਕਾਰਯੋਗ ਗਿਆਨੀ ਸੁਖਦੇਵ ਸਿੰਘ ਸਾਧਪੁਰ ਵਲੋਂ ਨਿਭਾਈ ਗਈ। ਇਸ ਮੌਕੇ ਹਿਤੇਸ਼ਇੰਦਰ ਸਿੰਘ ਗਰੇਵਾਲ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਮਨਿੰਦਰ ਸਿੰਘ ਆਹੂਜਾ ਵਿਸ਼ੇਸ਼ ਤੌਰ ‘ਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਟਰੱਸਟ ਮੈਂਬਰ ਅਮਰਜੀਤ ਸਿੰਘ ਟਿੱਕਾ ਵਲੋਂ ਆਈਆਂ ਸੰਗਤਾਂ, ਕੀਰਤਨੀ ਜਥਿਆਂ, ਗਿਆਨੀ ਸੁਖਦੇਵ ਸਿੰਘ ਸਾਧਪੁਰ ਅਤੇ ਆਏ ਮਹਿਮਾਨਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਸਰਨਾ, ਸਮੂਹ ਟਰੱਸਟ ਮੈਂਬਰਾਨ ਵਲੋਂ ਕੀਰਤਨੀ ਜਥਿਆਂ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਿਰੋਪਾਉ ਅਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਟਰੱਸਟ ਮੈਂਬਰ ਨਵਪ੍ਰੀਤ ਸਿੰਘ ਬਿੰਦਰਾ, ਹਰਵਿੰਦਰਪਾਲ ਸਿੰਘ ਚਾਵਲਾ, ਅਮਰਪਾਲ ਸਿੰਘ ਸਰਨਾ, ਜਸਵਿੰਦਰ ਸਿੰਘ ਸੇਠੀ, ਹਰਪ੍ਰੀਤ ਸਿੰਘ ਰਾਜਧਾਨੀ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਤਨਾਮ ਸਿੰਘ ਆਦਿ ਹਾਜ਼ਰ ਸਨ।