14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਤਲਵੰਡੀ ਕਲਾਂ ਪੰਜ ਢੇਰਾਂ ਵਿਖੇ ਨੌਜਵਾਨ ਦੀ ਮੌਤ ਨਾਲ ਫਿਰ ਕੰਬੇ ਪਿੰਡ ਵਾਸੀ

ਲਾਡੋਵਾਲ, 14 ਨਵੰਬਰ (ਬਲਬੀਰ ਸਿੰਘ ਰਾਣਾ)- ਹਲਕਾ ਗਿੱਲ ਅਧੀਨ ਆਉਂਦੇ ਪੁਲਿਸ ਥਾਣਾ ਲਾਡੋਵਾਲ ਦੇ ਪਿੰਡ ਤਲਵੰਡੀ ਕਲਾਂ ਦੀ ਪੰਚਾਇਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਡੇ ਵਲੋਂ ਕਈ ਵਾਰ ਪੁਲਿਸ ਕਮਿਸ਼ਨਰ ਤੇ ਉਚ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਗਿਆ ਕਿ ਪਿੰਡ ਤਲਵੰਡੀ ਕਲਾਂ ਪੰਜ ਢੇਰਾਂ ਵਿਚ ਚਿੱਟਾ ਸ਼ਰੇਆਮ ਵਿਕ ਰਿਹਾ ਹੈ, ਇਨ੍ਹਾਂ ਚਿੱਟੇ ਦੇ ਸੌਦਾਗਰਾਂ ਨੂੰ ਨਕੇਲ ਪਾਈ ਜਾਵੇ ਪਰ ਬੜੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਇਸ ਗੱਲ ਨੂੰ ਵੀ 2-3 ਮਹੀਨੇ ਬੀਤ ਚੁੱਕੇ ਹਨ ਪਰ ਇੱਥੇ ਕੋਈ ਨਾ ਕੋਈ ਨੌਜਵਾਨ ਚਿੱਟੇ ਦੀ ਲਪੇਟ ਵਿਚ ਆਇਆ ਹੀ ਰਹਿੰਦਾ ਅਤੇ ਆਪਣੇ ਮਾਪਿਆਂ ਨੂੰ ਅਲਵਿਦਾ ਕਹਿ ਨੌਜਵਾਨ ਸੰਸਾਰ ਤੋਂ ਤੁਰੇ ਜਾ ਰਹੇ ਹਨ। ਪੰਚਾਇਤ ਮੁਤਾਬਿਕ ਅੱਜ ਪਿੰਡ ਤਲਵੰਡੀ ਕਲਾਂ ਦਾ ਨੌਜਵਾਨ ਹਰਦੀਪ ਸਿੰਘ ਜੋ ਆਪਣੇ ਨਾਨਕੇ ਘਰ ਰਹਿਣ ਆਇਆ ਸੀ, ਜੋ ਚਿੱਟੇ ਦਾ ਟੀਕਾ ਲਗਾ ਕੇ ਆਪਣੇ ਪਰਿਵਾਰ ਨੂੰ ਸਦਾ ਲਈ ਅਲਵਿਦਾ ਕਹਿ ਗਿਆ, ਜਿਸ ਦੀ ਮੌਕੇ ‘ਤੇ ਪੰਚਾਇਤ ਵਲੋਂ ਥਾਣਾ ਲਾਡੋਵਾਲ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 15-11-2026
ਲਾਡੋਵਾਲ, 14 ਨਵੰਬਰ (ਬਲਬੀਰ ਸਿੰਘ ਰਾਣਾ)- ਹਲਕਾ ਗਿੱਲ ਅਧੀਨ ਆਉਂਦੇ ਪੁਲਿਸ ਥਾਣਾ ਲਾਡੋਵਾਲ ਦੇ ਪਿੰਡ ਤਲਵੰਡੀ ਕਲਾਂ ਦੀ ਪੰਚਾਇਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਡੇ ਵਲੋਂ ਕਈ ਵਾਰ ਪੁਲਿਸ ਕਮਿਸ਼ਨਰ ਤੇ ਉਚ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਗਿਆ ਕਿ ਪਿੰਡ ਤਲਵੰਡੀ ਕਲਾਂ ਪੰਜ ਢੇਰਾਂ ਵਿਚ ਚਿੱਟਾ ਸ਼ਰੇਆਮ ਵਿਕ ਰਿਹਾ ਹੈ, ਇਨ੍ਹਾਂ ਚਿੱਟੇ ਦੇ ਸੌਦਾਗਰਾਂ ਨੂੰ ਨਕੇਲ ਪਾਈ ਜਾਵੇ ਪਰ ਬੜੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਇਸ ਗੱਲ ਨੂੰ ਵੀ 2-3 ਮਹੀਨੇ ਬੀਤ ਚੁੱਕੇ ਹਨ ਪਰ ਇੱਥੇ ਕੋਈ ਨਾ ਕੋਈ ਨੌਜਵਾਨ ਚਿੱਟੇ ਦੀ ਲਪੇਟ ਵਿਚ ਆਇਆ ਹੀ ਰਹਿੰਦਾ ਅਤੇ ਆਪਣੇ ਮਾਪਿਆਂ ਨੂੰ ਅਲਵਿਦਾ ਕਹਿ ਨੌਜਵਾਨ ਸੰਸਾਰ ਤੋਂ ਤੁਰੇ ਜਾ ਰਹੇ ਹਨ। ਪੰਚਾਇਤ ਮੁਤਾਬਿਕ ਅੱਜ ਪਿੰਡ ਤਲਵੰਡੀ ਕਲਾਂ ਦਾ ਨੌਜਵਾਨ ਹਰਦੀਪ ਸਿੰਘ ਜੋ ਆਪਣੇ ਨਾਨਕੇ ਘਰ ਰਹਿਣ ਆਇਆ ਸੀ, ਜੋ ਚਿੱਟੇ ਦਾ ਟੀਕਾ ਲਗਾ ਕੇ ਆਪਣੇ ਪਰਿਵਾਰ ਨੂੰ ਸਦਾ ਲਈ ਅਲਵਿਦਾ ਕਹਿ ਗਿਆ, ਜਿਸ ਦੀ ਮੌਕੇ ‘ਤੇ ਪੰਚਾਇਤ ਵਲੋਂ ਥਾਣਾ ਲਾਡੋਵਾਲ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਮੌਕੇ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ, ਕੌਮੀ ਚੇਅਰਮੈਨ ਚੇਤ ਰਾਮ ਰਤਨ, ਪੰਜਾਬ ਚੇਅਰਮੈਨ ਆਰ.ਟੀ.ਆਈ. ਵਿੰਗ ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ ਘੁਮਾਣ ਪੰਜਾਬ ਪ੍ਰਧਾਨ ਨੇ ਸਾਂਝੇ ਤੌਰ ’ਤੇ ਕਿਹਾ ਕਿ ਇਸ ਨੌਜਵਾਨ ਦੇ ਮੌਤ ਦੇ ਅਸਲ ਕਾਰਨਾਂ ਦੀ ਨਿਰਪੱਖ ਅਤੇ ਕਾਨੂੰਨ ਅਨੁਸਾਰ ਜਾਂਚ ਹੋਣੀ ਚਾਹੀਦੀ ਹੈ, ਜੇਕਰ ਜਾਂਚ ਦੌਰਾਨ ਕਿਸੇ ਵਿਅਕਤੀ ਦੀ ਨਸ਼ਾ ਤਸਕਰੀ ਜਾਂ ਇਸ ਮੌਤ ਨਾਲ ਕੋਈ ਕਾਨੂੰਨੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਈ ਜਾ ਸਕੇ । ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਬੇਟ ਇਲਾਕੇ ਵਿਚ ਨਸ਼ਿਆਂ ਦੀ ਗੈਰ-ਕਾਨੂੰਨੀ ਵਿੱਕਰੀ ਦੀ ਗੰਭੀਰਤਾ ਤੇ ਉੱਚ ਪੱਧਰੀ ਜਾਂਚ ਕਰਕੇ ਨਸ਼ਾ ਤਸਕਰੀ ’ਤੇ ਸਖ਼ਤ ਰੋਕ ਲਗਾਈ ਜਾਵੇ। ਕੀ ਕਹਿਣਾ ਹੈ ਐਸ.ਆਈ. ਬਿਕਰਮਜੀਤ ਸਿੰਘ ਦਾ ਜਦ ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਸਬ-ਇੰਸਪੈਕਟਰ ਬਿਕਰਮਜੀਤ ਸਿੰਘ ਨਾਲ ਰਾਬਤਾ ਕਾਇਮ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਨੂੰ ਦੌਰਾ ਪੈਣ ਨਾਲ ਅਟੈਕ ਹੋਇਆ ਹੈ, ਬਾਕੀ ਪੁਲਿਸ ਵਲੋਂ ਡੁੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਪੱਛਮੀ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹਾਂ - ਜਸਪ੍ਰੀਤ ਸਿੰਘ ਹੌਬੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫ਼ੇਜ਼ -1 ਦੁੱਗਰੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 21 ਤੋਂ 24 ਨਵ...
Ad Position 24