14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਲੁਧਿਆਣਾ ਪੱਛਮੀ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹਾਂ - ਜਸਪ੍ਰੀਤ ਸਿੰਘ ਹੌਬੀ

ਲੁਧਿਆਣਾ, 14 ਨਵੰਬਰ (ਭੁਪਿੰਦਰ ਸਿੰਘ ਬੈਂਸ)- ਹਲਕਾ ਲੁਧਿਆਣਾ ਪੱਛਮੀ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਸੀਨੀਅਰ ਭਾਜਪਾ ਆਗੂ ਜਸਪ੍ਰੀਤ ਸਿੰਘ ਹੌਬੀ ਵਲੋਂ ਆਪਣੇ ਸਾਥੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਹਲਕੇ ਦੀਆਂ ਮੌਜੂਦਾ ਸਮੱਸਿਆਵਾਂ, ਵਿਕਾਸ ਕਾਰਜਾਂ ਤੇ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-11-2026
ਲੁਧਿਆਣਾ, 14 ਨਵੰਬਰ (ਭੁਪਿੰਦਰ ਸਿੰਘ ਬੈਂਸ)- ਹਲਕਾ ਲੁਧਿਆਣਾ ਪੱਛਮੀ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਸੀਨੀਅਰ ਭਾਜਪਾ ਆਗੂ ਜਸਪ੍ਰੀਤ ਸਿੰਘ ਹੌਬੀ ਵਲੋਂ ਆਪਣੇ ਸਾਥੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਹਲਕੇ ਦੀਆਂ ਮੌਜੂਦਾ ਸਮੱਸਿਆਵਾਂ, ਵਿਕਾਸ ਕਾਰਜਾਂ ਤੇ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਹੌਬੀ ਨੇ ਕਿਹਾ ਕਿ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਫ਼ਾਈ, ਪਾਰਕਾਂ ਦੀ ਸਾਂਭ-ਸੰਭਾਲ, ਸਿਹਤ ਤੇ ਸਿੱਖਿਆ ਵਰਗੇ ਮੁੱਦਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਬੰਧਿਤ ਵਿਭਾਗਾਂ ਤੇ ਪ੍ਰਸ਼ਾਸਨ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਆਸਤ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ, ਹਲਕੇ ਦਾ ਵਿਕਾਸ ਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨਾ ਹੈ। ਵਪਾਰੀਆਂ, ਸਨਅਤਕਾਰਾਂ, ਨੌਜਵਾਨਾਂ, ਮਹਿਲਾਵਾਂ ਤੇ ਸੀਨੀਅਰ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਲੁਧਿਆਣਾ ਪੱਛਮੀ ਨੂੰ ਸਾਫ਼ ਸੁਥਰਾ, ਸੁਰੱਖਿਅਤ ਤੇ ਵਿਕਸਤ ਬਣਾਉਣ ਲਈ ਸਾਥੀਆਂ ਦੇ ਸਹਿਯੋਗ ਨਾਲ ਨਿਰੰਤਰ ਕੰਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਬਜ਼ੁਰਗ ਦੀ ਮੌਤ ਅਗਲੀ ਖ਼ਬਰ ਤਲਵੰਡੀ ਕਲਾਂ ਪੰਜ ਢੇਰਾਂ ਵਿਖੇ ਨੌਜਵਾਨ ਦੀ ਮੌਤ ਨਾਲ ਫਿਰ ਕੰਬੇ ਪਿੰਡ ਵਾਸੀ
Ad Position 24