ਸੜਕ ਹਾਦਸੇ ਵਿਚ ਬਜ਼ੁਰਗ ਦੀ ਮੌਤ
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੁਹਾਰਾ ਪੁਲ ’ਤੇ ਹੋਏ ਸੜਕ ਹਾਦਸੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਗੁਰਨਾਮ ਸਿੰਘ ਵਾਸੀ ਜਸਦੇਵ ਨਗਰ ਵਜੋਂ ਕੀਤੀ ਗਈ ਹੈ।
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੁਹਾਰਾ ਪੁਲ ’ਤੇ ਹੋਏ ਸੜਕ ਹਾਦਸੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਗੁਰਨਾਮ ਸਿੰਘ ਵਾਸੀ ਜਸਦੇਵ ਨਗਰ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 65 ਸਾਲ ਦੇ ਕਰੀਬ ਸੀ। ਗੁਰਨਾਮ ਸਿੰਘ ਅੱਜ ਆਪਣੇ ਮੋਟਰਸਾਈਕਲ ’ਤੇ ਲੁਹਾਰਾ ਪੁਲ ਨੇੜੇ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਦੀ ਟਰੈਕਟਰ ਟਰਾਲੀ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਹ ਮੌਕੇ ’ਤੇ ਹੀ ਦਮ ਤੋੜ ਗਿਆ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਟਰੈਕਟਰ ਟਰਾਲੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਉਸ ਦੀ ਟਰੈਕਟਰ ਟਰਾਲੀ ਨੂੰ ਕਬਜ਼ੇ ਵਿਚ ਲਿਆ ਲਿਆ ਹੈ ਅਤੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।