ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਕੰਪਨੀ ਦੀ ਜਾਇਦਾਦ ਹੜੱਪਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਪੰਜ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਐਰੋਵਾਟਰ ਫਰੰਟ ਪ੍ਰਾਈਵੇਟ ਲਿਮਟਿਡ ਦੇ ਅਧਿਕਾਰਿਤ ਵਰੁਣ ਜੈਨ ਵਾਸੀ ਪਿੰਡ ਦੇਤਵਾਲ ਦੀ ਸ਼ਿਕਾਇਤ ’ਤੇ ਭੁਪਿੰਦਰ ਕੌਰ ਪਤਨੀ ਮਹਿੰਦਰ ਸਿੰਘ ਉਰਫ ਸੁਖਦੇਵ ਸਿੰਘ ਵਾਸੀ ਪਿੰਡ ਦਾਖਾ ਅਵਤਾਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਸੈਂਟਰਾ ਗਰੀਨ ਕਾਲੋਨੀ ਪੱਖੋਵਾਲ ਰੋਡ ਯਾਦਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਲਵਦੀਪ ਸ਼ਰਮਾ ਪੁੱਤਰ ਬਲਵਿੰਦਰ ਕੁਮਾਰ ਅਤੇ ਲਖਬੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਕੰਪਨੀ ਦੀ ਜਾਇਦਾਦ ਨੂੰ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਹੜੱਪਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ।
ਅਜੀਤ ਡੈਸਕ
15-11-2026