14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

16 ਨਵੰਬਰ ਤੋਂ ਡਿਜੀਟਲ ਮਰਦਮਸ਼ੁਮਾਰੀ ਲਈ ਸਵੈ - ਰਜਿਸਟ੍ਰੇਸ਼ਨ ਸ਼ੁਰੂ

ਲੁਧਿਆਣਾ, 14 ਨਵੰਬਰ (ਭੁਪਿੰਦਰ ਸਿੰਘ ਬੈਂਸ)-ਡਿਜੀਟਲ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸਵੈ-ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਹੈ ਕਿ ਉਹ ਇਸ ਸਹੂਲਤ ਦਾ ਲਾਭ ਲੈਂਦਿਆਂ ਘਰ ਬੈਠੇ ਹੀ ਆਨਲਾਈਨ ਆਪਣੇ ਵੇਰਵੇ ਦਰਜ ਕਰਵਾਉਣ।

Ad Position 21
No active advertisement
ਅਜੀਤ ਡੈਸਕ 15-11-2026
ਲੁਧਿਆਣਾ, 14 ਨਵੰਬਰ (ਭੁਪਿੰਦਰ ਸਿੰਘ ਬੈਂਸ)-ਡਿਜੀਟਲ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸਵੈ-ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਹੈ ਕਿ ਉਹ ਇਸ ਸਹੂਲਤ ਦਾ ਲਾਭ ਲੈਂਦਿਆਂ ਘਰ ਬੈਠੇ ਹੀ ਆਨਲਾਈਨ ਆਪਣੇ ਵੇਰਵੇ ਦਰਜ ਕਰਵਾਉਣ। ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਵੀ ਲੋਕਾਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਸਵੈ-ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 16 ਤੋਂ 30 ਤੱਕ ਜਾਰੀ ਰਹੇਗੀ। ਇਸ ਲਈ ਸ਼ਹਿਰ ਵਾਸੀ ਜਨਗਣਨਾ ਦੀ ਸਵੈ-ਰਜਿਸਟ੍ਰੇਸ਼ਨ ਲਈ ਸਰਕਾਰੀ ਵੈੱਬਸਾਈਟ ’ਤੇ ਜਾ ਕੇ ਆਪਣੇ ਵੇਰਵੇ ਆਨਲਾਈਨ ਦਰਜ ਕਰਵਾ ਸਕਦੇ ਹਨ। ਕਮਿਸ਼ਨਰ ਦਮਨਜੀਤ ਸਿੰਘ ਮਾਨ, ਜੋ ਪ੍ਰਮੁੱਖ ਜਨਗਣਨਾ ਅਧਿਕਾਰੀ ਵੀ ਹਨ, ਨੇ ਸ਼ਨੀਵਾਰ ਨੂੰ ਚਾਰਜ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜਿਹੜੇ ਨਾਗਰਿਕ ਆਨਲਾਈਨ ਆਪਣੇ ਵੇਰਵੇ ਦਰਜ ਨਹੀਂ ਕਰਵਾ ਸਕਣਗੇ। ਉਨ੍ਹਾਂ ਦੇ ਵੇਰਵੇ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਘਰ-ਘਰ ਜਾ ਕੇ ਗਿਣਤੀ ਅਮਲੇ ਵਲੋਂ ਇਕੱਠੇ ਕੀਤੇ ਜਾਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ-ਰਜਿਸਟ੍ਰੇਸ਼ਨ ਨੂੰ ਤਰਜੀਹ ਦੇਣ ਅਤੇ ਬਾਅਦ ਵਿਚ ਘਰ-ਘਰ ਆਉਣ ਵਾਲੇ ਗਿਣਤੀ ਅਮਲੇ ਨੂੰ ਵੀ ਪੂਰਾ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਛੱਠ ਪੂਜਾ ਨੂੰ ਲੈ ਕੇ ਦੋ ਫ਼ਿਰਕਿਆਂ ਵਿਚਾਲੇ ਹੋਏ ਟਕਰਾਅ ਕਾਰਨ ਸਥਿਤੀ ਤਣਾਅ ਪੂਰਨ ਬਣੀ ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 18 ਤੋਂ
Ad Position 24