ਮਾਰਕੀਟ ਕਮੇਟੀ ਦੇ ਚੇਅਰਮੈਨ ਪਾਸੋਂ ਗੈਂਗਸਟਰਾਂ ਨੇ ਮੰਗੀ ਫਿਰੌਤੀ , ਕੇਸ ਦਰਜ
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਆਗੂ ਤੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਪਾਸੋਂ ਗੈਂਗਸਟਰਾਂ ਵਲੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ।
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਆਗੂ ਤੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਪਾਸੋਂ ਗੈਂਗਸਟਰਾਂ ਵਲੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ। ਪੁਲਿਸ ਵਲੋਂ ਇਹ ਕਾਰਵਾਈ ਚੇਅਰਮੈਨ ਹੇਮਰਾਜ ਉਰਫ਼ ਰਾਜ਼ੀ ਵਾਸੀ ਇੰਪੀਰੀਅਲ ਹੋਮਜ਼ ਚੰਡੀਗੜ੍ਹ ਰੋਡ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਡੋਨੀ ਬਲ ਨਾਮੀ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਫ਼ੋਨ ‘ਤੇ ਨੌਜਵਾਨ ਦਾ ਫ਼ੋਨ ਆਇਆ, ਜੋ ਕਿ ਆਪਣੇ ਆਪ ਨੂੰ ਗੈਂਗਸਟਰ ਡੋਲੀ ਬਲ ਦੱਸ ਰਿਹਾ ਸੀ। ਇਸ ਕਥਿਤ ਦੋਸ਼ੀ ਵਲੋਂ ਉਸ ਪਾਸੋਂ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਅਤੇ ਫਿਰੌਤੀ ਨਾਂ ਦੇਣ ਦੀ ਸੂਰਤ ਵਿਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕਿ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਬੀਤੇ ਦਿਨ ਵੀ ਸ਼ਹਿਰ ਦੇ ਪ੍ਰਾਪਰਟੀ ਕਾਰੋਬਾਰੀ ਸੰਦੀਪ ਗੁਪਤਾ ਪਾਸੋਂ ਵੀ ਗੈਂਗਸਟਰਾਂ ਵਲੋਂ 3 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਪੁਲਿਸ ਵਲੋਂ ਇਸ ਮਾਮਲੇ ਵਿਚ ਵੀ ਕੇਸ ਦਰਜ ਕੀਤਾ ਗਿਆ ਹੈ। ਗੈਂਗਸਟਰਾਂ ਵਲੋਂ ਲਗਾਤਾਰ ਮੰਗੀਆਂ ਜਾ ਰਹੀਆਂ ਫਿਰੌਤੀਆਂ ਨੂੰ ਲੈ ਕੇ ਸ਼ਹਿਰ ਵਿਚ ਕਾਰੋਬਾਰੀਆਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।