15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

‘ ਦੀ ਜੱਸੀਆਂ ਸਹਿਕਾਰੀ ਖੇਤੀਬਾੜੀ ਸਭਾ ’ ਦੀ ਹੋਈ ਸਰਬ ਸੰਮਤੀ ਨਾਲ ਚੋਣ

ਲਾਡੋਵਾਲ, 15 ਨਵੰਬਰ (ਬਲਬੀਰ ਸਿੰਘ ਰਾਣਾ)-ਪਿੰਡ ਜੱਸੀਆਂ ਵਿਖੇ ਸਹਿਕਾਰੀ ਖੇਤੀਬਾੜੀ ਸਭਾ ਦੇ ਮੈਂਬਰ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਦੀ ਜੱਸੀਆਂ ਸਹਿਕਾਰੀ ਖੇਤੀਬਾੜੀ ਸਭਾ ਜੱਸੀਆਂ (ਲੁਧਿਆਣਾ) ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦਿਆਂ ਸਕੱਤਰ ਕਰਮਪਾਲ ਸਿੰਘ ਵਿਰਕ ਨੇ ਦੱਸਿਆ ਕਿ ‘ਦੀ ਜੱਸੀਆਂ ਸਹਿਕਾਰੀ ਖੇਤੀਬਾੜੀ ਸਭਾ’ ਜੱਸੀਆਂ ਦੀ ਚੋਣ ਕਰਵਾਉਣ ਲਈ ਵਿਭਾਗ ਵਲੋਂ ਇੰਸਪੈਕਟਰ ਗੁਰਤੇਜ ਸਿੰਘ ਤੇ ਇੰਸਪੈਕਟਰ ਨਗੇਸ਼ ਕੁਮਾਰ ਨੂੰ ਨਿਯੁਕਤ ਕੀਤਾ ਗਿਆ ਸੀ ਜਿਨ੍ਹਾਂ ਦੀ ਹਾਜ਼ਰੀ ਵਿਚ ਨਗਰ ਨਿਵਾਸੀਆਂ ਨੇ ਚੋਣ ਸਰਬ ਸੰਮਤੀ ਨਾਲ ਕਰਵਾਉਣ ਦਾ ਫ਼ੈਸਲਾ ਲਿਆ।

Ad Position 21
No active advertisement
ਅਜੀਤ ਡੈਸਕ 16-11-2026
ਲਾਡੋਵਾਲ, 15 ਨਵੰਬਰ (ਬਲਬੀਰ ਸਿੰਘ ਰਾਣਾ)-ਪਿੰਡ ਜੱਸੀਆਂ ਵਿਖੇ ਸਹਿਕਾਰੀ ਖੇਤੀਬਾੜੀ ਸਭਾ ਦੇ ਮੈਂਬਰ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਦੀ ਜੱਸੀਆਂ ਸਹਿਕਾਰੀ ਖੇਤੀਬਾੜੀ ਸਭਾ ਜੱਸੀਆਂ (ਲੁਧਿਆਣਾ) ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦਿਆਂ ਸਕੱਤਰ ਕਰਮਪਾਲ ਸਿੰਘ ਵਿਰਕ ਨੇ ਦੱਸਿਆ ਕਿ ‘ਦੀ ਜੱਸੀਆਂ ਸਹਿਕਾਰੀ ਖੇਤੀਬਾੜੀ ਸਭਾ’ ਜੱਸੀਆਂ ਦੀ ਚੋਣ ਕਰਵਾਉਣ ਲਈ ਵਿਭਾਗ ਵਲੋਂ ਇੰਸਪੈਕਟਰ ਗੁਰਤੇਜ ਸਿੰਘ ਤੇ ਇੰਸਪੈਕਟਰ ਨਗੇਸ਼ ਕੁਮਾਰ ਨੂੰ ਨਿਯੁਕਤ ਕੀਤਾ ਗਿਆ ਸੀ ਜਿਨ੍ਹਾਂ ਦੀ ਹਾਜ਼ਰੀ ਵਿਚ ਨਗਰ ਨਿਵਾਸੀਆਂ ਨੇ ਚੋਣ ਸਰਬ ਸੰਮਤੀ ਨਾਲ ਕਰਵਾਉਣ ਦਾ ਫ਼ੈਸਲਾ ਲਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਰਬ ਸੰਮਤੀ ਨਾਲ ਦਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ, ਗੁਰਚਰਨ ਸਿੰਘ ਪੁੱਤਰ ਮਹਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਦੀਪਿੰਦਰ ਕੌਰ ਪਤਨੀ ਨਰਿੰਦਰ ਸਿੰਘ ਮੀਤ ਪ੍ਰਧਾਨ, ਕੁਲਦੀਪ ਸਿੰਘ ਪੁੱਤਰ ਮੇਜਰ ਸਿੰਘ, ਬਲਜੋਤ ਸਿੰਘ ਪੁੱਤਰ ਬਲਬੀਰ ਸਿੰਘ, ਸੁਖਜਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ, ਗੁਰਵਿੰਦਰ ਸਿੰਘ ਪੁੱਤਰ ਮੋਹਨ ਸਿੰਘ, ਦਲਜੀਤ ਸਿੰਘ ਪੁੱਤਰ ਨਿਰੰਜਨ ਸਿੰਘ ਤੇ ਸੰਦੀਪ ਕੌਰ ਪਤਨੀ ਅਮਰਿੰਦਰ ਸਿੰਘ (ਸੱਤੇ ਮੈਂਬਰ) ਚੁਣੇ ਗਏ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਵਰਿੰਦਰ ਸਿੰਘ, ਅਹੁਦੇਦਾਰਾਂ ਤੇ ਮੈਂਬਰਾਂ ਨੇ ਕਿਸਾਨਾਂ ਤੇ ਹੋਰਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਸਭਾ ਵਿਚ ਸੇਵਾ ਕਰਨ ਦਾ ਮੌਕਾ ਦਿੱਤਾ। ਪ੍ਰਧਾਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਭਾ ਨਾਲ ਜੁੜੇ ਮੈਂਬਰਾਂ ਵਲੋਂ ਜੋ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ। ਇਸ ਤੋਂ ਇਲਾਵਾ ਸਰਪੰਚ ਯੁਵਰਾਜ ਸਿੰਘ ਜੱਸੀਆਂ, ਦਵਿੰਦਰ ਸਿੰਘ ਗਰੇਵਾਲ ਸਾਬਕਾ ਸਰਪੰਚ, ਹਰਜਿੰਦਰ ਸਿੰਘ, ਸੁਖਦੇਵ ਸਿੰਘ ਗਰੇਵਾਲ, ਦਿਲਬਾਗ ਸਿੰਘ, ਸਰਬਜੀਤ ਸਿੰਘ, ਸ਼ਵਿੰਦਰ ਸਿੰਘ, ਦਲਜੀਤ ਸਿੰਘ ਘੋਨੀ ਪਹਿਲਵਾਨ, ਬਲਜੀਤ ਸਿੰਘ ਜੱਸੀਆਂ, ਗੁਰਪ੍ਰੀਤ ਸਿੰਘ ਨੰਬਰਦਾਰ, ਅਮਰਜੋਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਹਿਰੂ ਤੋਂ ਡਾ . ਮਨਮੋਹਣ ਸਿੰਘ ਤੱਕ ਭਾਰਤ ਨੂੰ ਦੇਣ ਵਿਸ਼ੇ ’ ਤੇ ਹੋਇਆ ਸਮਾਗਮ ਡਲਵੀ, ਬਾਵਾ, ਦਾਖਾ, ਤਲਵਾੜ, ਧੀਮਾਨ, ਬੱ... ਅਗਲੀ ਖ਼ਬਰ ਸ੍ਰੀ ਸੂਰਿਆਉਦੈ ਮਨਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਛੱਠ ਪੂਜਾ ਦਾ ਪ੍ਰਬੰਧ
Ad Position 24