ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਸਾਲਾਨਾ ਕੇਂਦਰੀ ਸਮਾਗਮ ਕਰਵਾਇਆ
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੇਂਦਰੀ ਦਫ਼ਤਰ ਵਿਖੇ 54ਵੇਂ ਸਾਲਾਨਾ ਕੇਂਦਰੀ ਸਮਾਗਮ ਕਰਵਾਇਆ ਗਿਆ। ਇਸ ਵਿਚ ਦੇਸ਼ ਵਿਦੇਸ਼ ਤੋਂ 150 ਦੇ ਕਰੀਬ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ।
ਸ
ਸਮਾਗਮ ਵਿਚ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਕਰਦੇ ਹੋਏ ਅਹੁਦੇਦਾਰ। ਅਜੀਤ ਤਸਵੀਰ
16-11-2026
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੇਂਦਰੀ ਦਫ਼ਤਰ ਵਿਖੇ 54ਵੇਂ ਸਾਲਾਨਾ ਕੇਂਦਰੀ ਸਮਾਗਮ ਕਰਵਾਇਆ ਗਿਆ। ਇਸ ਵਿਚ ਦੇਸ਼ ਵਿਦੇਸ਼ ਤੋਂ 150 ਦੇ ਕਰੀਬ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦਾ ਆਰੰਭ ਨਿਸ਼ਾਨ ਸਾਹਿਬ ਲਹਿਰਾ ਕੇ ਕੀਤਾ ਗਿਆ। ਨਿਸ਼ਾਨ ਸਾਹਿਬ ਦੀ ਸੇਵਾ ਸਟੱਡੀ ਸਰਕਲ ਦੀਆਂ ਪੰਜਾਂ ਕੌਂਸਲਾਂ ਦੇ ਮੁਖੀਆਂ ਵਲੋਂ ਨਿਭਾਈ ਗਈ। ਇਸ ਸਮੇਂ ਭਾਈ ਸਮੁੰਦ ਸਿੰਘ ਗੁਰਮਤਿ ਸੰਗੀਤ ਇੰਸਟੀਚਿਊਟ ਦੇ ਵਿਦਿਆਰਥੀਆਂ ਵਲੋਂ ‘ਦੇਹਿ ਸ਼ਿਵਾ ਬਰੁ ਮੋਹਿ ਏਹਿ’ ਦਾ ਸ਼ਬਦ ਗਇਣ ਕੀਤਾ ਗਿਆ। ਸਟੱਡੀ ਸਰਕਲ ਵਲੋਂ ਮਾਨਵਤਾ ਦੇ ਭਲੇ ਲਈ ਸੇਵਾ ਕਾਰਜ ਲਈ ਡਟੇ ਰਹਿਣ ਦਾ ਪ੍ਰਣ ਚੀਫ਼ ਆਰਗੇਨਾਈਜ਼ਰ ਬ੍ਰਿਜਿੰਦਰਪਾਲ ਸਿੰਘ ਵਲੋਂ ਕਰਵਾਇਆ ਗਿਆ। ਮੁੱਖ ਪ੍ਰਸ਼ਾਸਕ ਸੁਰਜੀਤ ਸਿੰਘ ਨੇ ਦੇਸ਼ ਵਿਦੇਸ਼ ਤੋਂ ਆਏ ਪ੍ਰਤਿਨਿੱਧਾਂ ਨੂੰ ਜੀ ਆਇਆਂ ਕਿਹਾ। ਸਮਾਗਮ ਦੌਰਾਨ ਵੱਖ-ਵੱਖ ਅਹੁਦੇਦਾਰਾਂ ਵਲੋਂ ਆਪਣੇ ਵਿਚਾਰ ਪ੍ਰਗਟ ਕੀਤੇ ਗਏ ਇਨ੍ਹਾਂ ਵਿਚ ਸੁਖਵਿੰਦਰ ਸਿੰਘ ਸਿੰਘ ਰਟੌਲ, ਮਨਿੰਦਰ ਸਿੰਘ, ਨਵ ਨੀਤ ਸਿੰਘ ਅਤੇ ਪ੍ਰਸਿੱਧ ਵਿਦਵਾਨ ਤੇ ਚਿੰਤਕ ਡਾ. ਇੰਦਰਜੀਤ ਸਿੰਘ, ਡਾ. ਅਵੀਨਿੰਦਰਪਾਲ ਸਿੰਘ, ਗੁਰਚਰਨ ਸਿੰਘ ਸਕੱਤਰ ਜਨਰਲ, ਸੁਰਜੀਤ ਸਿੰਘ ਚੀਫ ਐਡਮਨਿਸਟ੍ਰੇਟਰ, ਪ੍ਰਤਾਪ ਸਿੰਘ ਅਤੇ ਜਤਿੰਦਰਪਾਲ ਸਿੰਘ ਸ਼ਾਮਿਲ ਸਨ। ਉਪਰੰਤ ਚੇਅਰਮੈਨ ਬਲਜੀਤ ਸਿੰਘ ਨੇ ਸਾਲ 2026-28 ਲਈ ਸੇਵਾਵਾਂ ਦਾ ਐਲਾਨ ਕੀਤਾ। ਇਸ ਸਮਾਗਮ ਦੌਰਾਨ ਮੁੱਖ ਰੂਪ ਵਿਚ ਬਲਜੀਤ ਸਿੰਘ, ਸੁਰਜੀਤ ਸਿੰਘ, ਪ੍ਰਤਾਪ ਸਿੰਘ, ਜਤਿੰਦਰਪਾਲ ਸਿੰਘ, ਪਿਰਥੀ ਸਿੰਘ, ਗੁਰਚਰਨ ਸਿੰਘ, ਸ਼ਿਵਰਾਜ ਸਿੰਘ, ਮਹਿੰਦਰਪਾਲ ਸਿੰਘ, ਹਰਦੀਪ ਸਿੰਘ, ਹਰਿੰਦਰ ਸਿੰਘ, ਜਸਪਾਲ ਸਿੰਘ, ਹਰਵਿੰਦਰ ਸਿੰਘ, ਅਰਵਿੰਦਰ ਸਿੰਘ, ਹਰਜੀਤ ਸਿੰਘ ਖਾਲਸਾ, ਹਰਜੀਤ ਸਿੰਘ ਨੰਗਲ, ਇਕਬਾਲ ਸਿੰਘ, ਗੁਰਦੇਵ ਸਿੰਘ ਅੰਮ੍ਰਿਤਸਰ, ਡਾ. ਮਲਕੀਅਤ ਸਿੰਘ, ਨਰਿੰਦਰਪਾਲ ਸਿੰਘ ਤੇ ਹੋਰ ਹਾਜ਼ਰ ਸਨ।