16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼੍ਰੋਮਣੀ ਅਕਾਲੀ ਦਲ ( ਬ ) ਦੀ ਸਰਕਾਰ ਆਉਣ ’ ਤੇ ਆਟਾ - ਦਾਲ , ਸ਼ਗਨ ਤੇ ਹੋਰ ਸਕੀਮਾਂ ਮੁੜ ਤੋਂ ਸ਼ੁਰੂ ਕਰਾਂਗੇ - ਬੀਬਾ ਬਾਦਲ

ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਬਠਿੰਡਾ ਤੋਂ ਸਾਂਸਦ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ (ਬ) ਦੀ ਸਰਕਾਰ ਆਉਣ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬੰਦ ਕੀਤੀਆਂ ਗਈਆਂ ਆਟਾ-ਦਾਲ, ਸ਼ਗਨ ਅਤੇ ਹੋਰ ਸਕੀਮਾਂ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇਗਾ। ਬੀਬਾ ਬਾਦਲ ਅੱਜ ਲੁਧਿਆਣਾ ਪੂਰਬੀ ਵਿਚ ਹਲਕਾ ਇੰਚਾਰਜ ਰਣਜੀਤ ਸਿੰਘ ਢਿੱਲੋਂ ਵਲੋਂ ਰੱਖੀ ਗਈ ਮਾਵਾਂ-ਭੈਣਾਂ ਧੀਆਂ ਦੀ ਲਲਕਾਰ-ਅਸੀਂ ਬੰਦ ਕਰਵਾਵਾਂਗੀਆਂ ਨਸ਼ਿਆਂ ਦਾ ਵਪਾਰ, ਰੈਲੀ ਨੂੰ ਸੰਬੋਧਨ ਕਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਬਠਿੰਡਾ ਤੋਂ ਸਾਂਸਦ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ (ਬ) ਦੀ ਸਰਕਾਰ ਆਉਣ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬੰਦ ਕੀਤੀਆਂ ਗਈਆਂ ਆਟਾ-ਦਾਲ, ਸ਼ਗਨ ਅਤੇ ਹੋਰ ਸਕੀਮਾਂ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇਗਾ। ਬੀਬਾ ਬਾਦਲ ਅੱਜ ਲੁਧਿਆਣਾ ਪੂਰਬੀ ਵਿਚ ਹਲਕਾ ਇੰਚਾਰਜ ਰਣਜੀਤ ਸਿੰਘ ਢਿੱਲੋਂ ਵਲੋਂ ਰੱਖੀ ਗਈ ਮਾਵਾਂ-ਭੈਣਾਂ ਧੀਆਂ ਦੀ ਲਲਕਾਰ-ਅਸੀਂ ਬੰਦ ਕਰਵਾਵਾਂਗੀਆਂ ਨਸ਼ਿਆਂ ਦਾ ਵਪਾਰ, ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਰੈਲੀ ਨੂੰ ਸੰਬੋਧਨ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਅਕਾਲੀ ਦਲ (ਬ) ਦੀ ਸਰਕਾਰ ਆਉਣ ‘ਤੇ ਸ਼ਗਨ ਸਕੀਮ ਦੀ ਰਕਮ ਨੂੰ ਵਧਾ ਕੇ ਇਕ ਲੱਖ ਰੁਪਏ ਕਰ ਦਿੱਤਾ ਜਾਵੇਗਾ, ਜਦਕਿ ਆਟਾ-ਦਾਲ ਸਕੀਮ ਨੂੰ ਫਿਰ ਤੋਂ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚੋਣ ਵਾਅਦੇ ਵਿਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਹੁਣ ਅਖੀਰਲੇ ਸਾਲ ਇਹ ਰਕਮ ਦਿੱਤੀ ਜਾ ਰਹੀ ਹੈ,ਪਰ ਸਰਕਾਰ ਪੰਜਾਬ ਦੀਆਂ ਮਾਵਾਂ-ਧੀਆਂ ਨੂੰ ਇਹ ਪੈਸੇ ਦੇ ਕੇ ਖ਼ਰੀਦ ਨਹੀਂ ਸਕੇਗੀ। ਉਨ੍ਹਾਂ ਕਿਹਾ ਕਿ ਨਸ਼ੇ ਦਾ ਕਹਿਰ ਸੂਬੇ ਨੂੰ ਤਬਾਹ ਕਰ ਰਿਹਾ ਹੈ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣ ਪ੍ਰਚਾਰ ਵਿਚ ਰੁੱਝੇ ਹੋਏ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਉਨ੍ਹਾਂ ਦੀ ਕਿਸਮਤ ’ਤੇ ਛੱਡ ਦਿੱਤਾ ਹੈ। ਇਸ ਰੈਲੀ ਵਿਚ ਵੱਡੀ ਗਿਣਤੀ ’ਚ ਔਰਤਾਂ ਅਤੇ ਸ਼ਹਿਰ ਦੇ ਲੋਕ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਇਕ ਬਜ਼ੁਰਗ ਦੇ ਪੁੱਤਰ ਦੀ ਮੌਤ ਹੋ ਗਈ ਸੀ ਤੇ ਹੁਣ ਆਪਣੇ ਪੋਤਰਿਆਂ ਦੀ ਦੇਖਭਾਲ ਬਜ਼ੁਰਗ ਤੇ ਉਸਦੀ ਪਤਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਸੂਬੇ ਵਿਚ ਕਈ ਲੋਕਾਂ ਦੇ ਘਰ ਨਸ਼ੇ ਨੇ ਤਬਾਹ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਣਾਈ ਗਈ ਮਾਈ ਭਾਗੋ ਫ਼ੌਜ ਵਿਚ ਔਰਤਾਂ ਹਰ ਰੋਜ਼ ਸ਼ਾਮਿਲ ਹੋ ਰਹੀਆਂ ਹਨ ਤੇ ਇਹ ਗਿਣਤੀ ਦਿਨ-ਬ-ਦਿਨ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਬ) ਦੀ ਸਰਕਾਰ ਆਉਣ ’ਤੇ ਨਸ਼ਾ ਤਸਕਰਾਂ ਦੀ 10 ਸਾਲ ਤੋਂ ਪਹਿਲਾਂ ਜ਼ਮਾਨਤ ਨਹੀਂ ਹੋਵੇਗੀ ਤੇ ਇਸ ਲਈ ਕਾਨੂੰਨ ਬਣਾਇਆ ਜਾਵੇਗਾ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਕੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਿਚ ਭ੍ਰਿਸ਼ਟਾਚਾਰ ਜ਼ੋਰਾਂ ’ਤੇ ਹੈ। ਇਸ ਮੌਕੇ ਸਾਬਕਾ ਪਰਉਪਕਾਰ ਸਿੰਘ ਘੁੰਮਣ, ਭੁਪਿੰਦਰ ਸਿੰਘ ਭਿੰਦਾ, ਤਜਿੰਦਰ ਕੌਰ ਸੰਧੂ, ਬੀਬੀ ਤਜਿੰਦਰ ਕੌਰ ਸੰਧੂ, ਪਵਨਦੀਪ ਕੌਰ ਗਿੱਲ, ਜਸਵਿੰਦਰ ਕੌਰ, ਪਰਮਜੀਤ ਕੌਰ ਬਾਜਵਾ, ਗੁਰਦੀਸ਼ ਕੌਰ, ਰੋਜ਼ੀ, ਗੁਰਪ੍ਰੀਤ ਕੌਰ, ਅਮਿਤ ਗੋ ਸਾਈਂ, ਰਛਪਾਲ ਸਿੰਘ ਫ਼ੌਜੀ, ਨਾਜ਼ਰ ਸਿੰਘ ਪੰਨੂ, ਸਰਬਜੀਤ ਸਿੰਘ ਲਾਡੀ, ਬਲਵਿੰਦਰ ਸਿੰਘ ਐਮਡੀ, ਕਮਲਜੀਤ ਸਿੰਘ ਨਿੱਕੂ, ਸਵਿੰਦਰਪਾਲ ਸਿੰਘ ਰੀਤੂ ਗਰੇਵਾਲ, ਅਸ਼ੋਕ ਬੇਦੀ, ਕਮਲ ਅਰੋੜਾ, ਰਾਜਨ ਅਰੋੜਾ, ਗੁਰਪ੍ਰੀਤ ਸਿੰਘ, ਸਿਮਰਜੀਤ ਸਿੰਘ ਸਮਰਾ, ਸੁਖਵਿੰਦਰ ਸਿੰਘ ਢਿੱਲੋਂ, ਬਲਵੀਰ ਸਿੰਘ ਭਿੰਡਰ, ਕਰਨੈਲ ਸਿੰਘ, ਸੰਤੋਖ ਸਿੰਘ, ਜਸਵਿੰਦਰ ਵਿੱਕੀ, ਕੁਲਵਿੰਦਰ ਸਿੰਘ ਫ਼ੌਜੀ, ਦਲਵੀਰ ਸਿੰਘ ਚੀਮਾ, ਬਲਕਾਰ ਸਿੰਘ ਅਨੰਦਪੁਰ, ਹਰਦੀਪ ਸਿੰਘ ਮੁਲਤਾਨੀ, ਤੇਜਾ ਸਿੰਘ ਖਾਲਸਾ, ਸਚਦਾਨੰਦ ਮੰਟੂ, ਜਤਿੰਦਰ ਸਿੰਘ, ਕੁਲਦੀਪ ਸਿੰਘ ਸੈਣੀ, ਸੁਰਜੀਤ ਸਿੰਘ ਟਰਾਂਸਪੋਰਟਰ, ਰਾਜਿੰਦਰ ਸਿੰਘ ਬੱਲੂ, ਜਰਨੈਲ ਸਿੰਘ ਜੈਲਾ, ਹਰਪ੍ਰੀਤ ਸਿੰਘ ਹੰਸ, ਗੁਰਜੀਤ ਸਿੰਘ, ਪਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਪਤੀ-ਪਤਨੀ ਪਾਸੋਂ ਹਜ਼ਾਰਾਂ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫ਼ਰਾਰ ਅਗਲੀ ਖ਼ਬਰ ਗੁਆਂਢੀ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਭਾਜਪਾ ਕੌਂਸਲਰ ਤੇ ਉਸਦੇ ਭਰਾ ਖ਼ਿਲਾਫ਼ ਕੇਸ ਦਰਜ
Ad Position 24