16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਿੱਖਿਆ ਦੇ ਚਾਨਣ ਮੁਨਾਰੇ ਮਹਾਤਮਾ ਹੰਸਰਾਜ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ

ਫੁੱਲਾਂਵਾਲ, 16 ਨਵੰਬਰ (ਮਨਜੀਤ ਸਿੰਘ ਦੁੱਗਰੀ)- ਡੀ. ਏ.

Ad Position 21
No active advertisement
ਅਜੀਤ ਡੈਸਕ 17-11-2026
ਫੁੱਲਾਂਵਾਲ, 16 ਨਵੰਬਰ (ਮਨਜੀਤ ਸਿੰਘ ਦੁੱਗਰੀ)- ਡੀ. ਏ. ਵੀ. ਪਬਲਿਕ ਸਕੂਲ, ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਵਿਖੇ ਡੀ.ਏ.ਵੀ. ਸੰਸਥਾਵਾਂ ਦੇ ਮੋਢੀ ਅਤੇ ਮਹਾਨ ਸਿੱਖਿਆ ਸ਼ਾਸਤਰੀ ਮਹਾਤਮਾ ਹੰਸਰਾਜ ਦੀ ਪੁੰਨਰਤਿਥੀ (ਬਰਸੀ) ਮੌਕੇ ਉਨ੍ਹਾਂ ਦੇ ਤਿਆਗ, ਤਪੱਸਿਆ, ਸੇਵਾ ਭਾਵਨਾ ਅਤੇ ਸਿੱਖਿਆ ਦੇ ਖੇਤਰ ਵਿਚ ਪਾਏ ਅਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਸੁਪਰਵਾਈਜ਼ਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਹਵਨ ਯੱਗ ਵਿਚ ਅਹੂਤੀਆਂ ਪਾਉਣ ਨਾਲ ਹੋਈ, ਜਿਸ ਉਪਰੰਤ ਮਹਾਤਮਾ ਹੰਸਰਾਜ ਜੀ ਨੂੰ ਪੁਸ਼ਪਾਂਜਲੀ ਭੇਂਟ ਕਰਕੇ ਅਤੇ ਗਾਇਤਰੀ ਮੰਤਰ ਦੇ ਪਵਿੱਤਰ ਉਚਾਰਨ ਰਾਹੀਂ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ, ਭਗਤੀ ਭਰੇ ਭਜਨਾਂ ਦੀਆਂ ਮਧੁਰ ਸੁਰਾਂ ਨੇ ਸਮੁੱਚੇ ਵਾਤਾਵਰਨ ਨੂੰ ਅਧਿਆਤਮਿਕਤਾ ਅਤੇ ਸ਼ਰਧਾ ਦੇ ਰੰਗ ਵਿਚ ਰੰਗ ਦਿੱਤਾ। ਇਸ ਮੌਕੇ ਮਹਾਤਮਾ ਹੰਸਰਾਜ ਜੀ ਦੇ ਜੀਵਨ ਅਤੇ ਸ਼ਖ਼ਸੀਅਤ ਉੱਤੇ ਆਧਾਰਿਤ ਪੀ.ਪੀ.ਟੀ. ਰਾਹੀਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੰਘਰਸ਼ਮਈ ਜੀਵਨ, ਦੂਰਅੰਦੇਸ਼ੀ ਸੋਚ, ਉੱਚੇ ਆਦਰਸ਼ਾਂ ਅਤੇ ਸਿੱਖਿਆ ਦੇ ਖੇਤਰ ਵਿਚ ਕੀਤੇ ਇਤਿਹਾਸਕ ਯੋਗਦਾਨ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਆਪਣੇ ਪ੍ਰੇਰਨਾਦਾਇਕ ਸੰਬੋਧਨ ਵਿਚ ਮਹਾਤਮਾ ਹੰਸਰਾਜ ਜੀ ਦੇ ਜੀਵਨ ਨੂੰ ਤਿਆਗ, ਨਿਸ਼ਠਾ, ਅਨੁਸ਼ਾਸਨ ਅਤੇ ਨਿਸ਼ਕਾਮ ਸੇਵਾ ਦੀ ਇਕ ਅਦੁੱਤੀ ਮਿਸਾਲ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਹਾਤਮਾ ਹੰਸਰਾਜ ਜੀ ਦੇ ਉੱਚੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਭਗਤੀਮਈ ਭਜਨਾਂ ਅਤੇ ਸ਼ਾਂਤੀ ਪਾਠ ਨਾਲ ਸਮਾਗਮ ਦੀ ਸਮਾਪਤੀ ਹੋਈ।
Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਸਮਾਗਮ ਅਗਲੀ ਖ਼ਬਰ ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਬਾਲ ਦਿਵਸ
Ad Position 24