16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਵਿਖੇ ਵਿਸ਼ਵ ਸ਼ੂਗਰ ਦਿਵਸ ਦੇ ਮੌਕੇ ’ ਤੇ ਸੈਮੀਨਾਰ ਤੇ ਜਾਗਰੂਕਤਾ ਸਮਾਰੋਹ ਕਰਵਾਇਆ

ਲੁਧਿਆਣਾ, 16 ਨਵੰਬਰ (ਡਾ. ਤਰਲੋਚਨ ਸਿੰਘ)-ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਗੁਰੂ ਤੇਗ ਬਹਾਦਰ ਸਾਹਿਬ (ਚੈ.)

Ad Position 21
No active advertisement
ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਡਾ. ਤਰਲੋਚਨ ਸਿੰਘ)-ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਗੁਰੂ ਤੇਗ ਬਹਾਦਰ ਸਾਹਿਬ (ਚੈ.) ਹਸਪਤਾਲ ਦੇ ਮੈਡੀਕਲ-ਸਰਜੀਕਲ ਵਿਭਾਗ ਵਲੋਂ ਵਿਸ਼ਵ ਸ਼ੂਗਰ ਦਿਵਸ ਦੇ ਮੌਕੇ ‘ਤੇ ਸੈਮੀਨਾਰ ਤੇ ਜਾਗਰੂਕਤਾ ਸਮਾਰੋਹ ਕਰਵਾਇਆ ਗਿਆ। ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਡਾ. ਪ੍ਰਭਜੋਤ ਸੈਣੀ, ਸਕੱਤਰ, ਟਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਤੇ ਪ੍ਰਿੰਸੀਪਲ, ਐਸ. ਕੇ. ਐਸ. ਐਸ. ਕਾਲਜ ਆਫ਼ ਨਰਸਿੰਗ, ਸਰਾਭਾ ਨੇ ਸ਼ਿਰਕਤ ਕੀਤੀ। ਸਮਾਰੋਹ ਦੀ ਸ਼ੁਰੂਆਤ ਇੰਸਟੀਚਿਊਟ ਦੀ ਡਾਇਰੈਕਟਰ ਡਾ. ਜਸਬੀਰ ਕੌਰ ਦੇ ਨਿੱਘੇ ਸਵਾਗਤੀ ਭਾਸ਼ਣ ਨਾਲ ਹੋਈ, ਉਪਰੰਤ ਹਾਜ਼ਰ ਪਤਵੰਤੇ ਵਿਅਕਤੀਆਂ, ਜੀ. ਟੀ. ਬੀ. ਸੀ. ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਨੀਰਜ ਸਿੰਗਲਾ, ਹਸਪਤਾਲ ਦੇ ਡਾਇਰੈਕਟਰ ਡਾ. ਹਰੀਸ਼ ਸਹਿਗਲ ਅਤੇ ਇੰਸਟੀਚਿਊਟ ਦੀ ਪ੍ਰਿੰਸੀਪਲ ਸੀਮਾ ਬਰਨਾਬਾਸ ਵਲੋਂ ਸਾਂਝੇ ਤੌਰ ’ਤੇ ਸ਼ਮ੍ਹਾ ਰੌਸ਼ਨ ਕੀਤੀ ਗਈ। ਉਪਰੰਤ ਇੰਸਟੀਚਿਊਟ ਦੀ ਪ੍ਰੋਫੈਸਰ ਹਰਪ੍ਰੀਤ ਕੌਰ ਵਲੋਂ ਮੁੱਖ ਮਹਿਮਾਨ ਦੀ ਜਾਣ-ਪਛਾਣ ਕਰਵਾਉਣ ਤੋਂ ਬਾਅਦ ਸਨਮਾਨ ਸਮਾਰੋਹ ਅਤੇ ਸਰਟੀਫਿਕੇਟ ਵੰਡਣ ਦੀ ਰਸਮ ਨਿਭਾਈ ਗਈ। ਇਸ ਮੌਕੇ ਆਪਣੇ ਮੁੱਖ ਭਾਸ਼ਣ ਵਿਚ ਡਾ. ਪ੍ਰਭਜੋਤ ਸੈਣੀ ਨੇ ਸ਼ੂਗਰ ਦੇ ਲੱਛਣਾਂ, ਇਸ ਦੀ ਰੋਕਥਾਮ ਤੇ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਵਲੋਂ ਹਸਪਤਾਲ ਦੇ ਓ.ਪੀ.ਡੀ. ਬਲਾਕ ਵਿਖੇ ਸ਼ੂਗਰ ਬਾਰੇ ਇਕ ਸਿੱਖਿਆਦਾਇਕ ਪੋਸਟਰ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਰੋਹ ਦੇ ਅੰਤ ਵਿਚ ਇੰਸਟੀਚਿਊਟ ਦੀ ਸਹਾਇਕ ਪ੍ਰੋਫੈਸਰ ਕਮਲਜੀਤ ਕੌਰ ਵਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ। ਇਸ ਮੌਕੇ ਸਮਾਰੋਹ ਨੂੰ ਸਫਲ ਬਣਾਉਣ ਲਈ ਸਮੂਹ ਪਤਵੰਤਿਆਂ, ਮੁੱਖ ਬੁਲਾਰੇ, ਪ੍ਰਬੰਧਕਾਂ ਅਤੇ ਭਾਗੀਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇੰਸਟੀਚਿਊਟ ਵਲੋਂ ਕੀਤੇ ਇਸ ਉਪਰਾਲੇ ਨੇ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਸ਼ੂਗਰ ਦੀ ਰੋਕਥਾਮ ਅਤੇ ਸਿਹਤਮੰਦ ਖੁਰਾਕੀ ਆਦਤਾਂ ਬਾਰੇ ਵਿਹਾਰਕ ਗਿਆਨ ਪ੍ਰਦਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦਾ ਵੀ ਬਦਲਿਆ ਰੰਗ, ਖ਼ਰਾਬ ਹਵਾ ਪ੍ਰਦੂਸ਼ਣ ਤੋਂ ਹਰ ਆਮ ਤੇ ਖ਼ਾਸ ਹੋਇਆ ਤੰਗ ! ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਤੇ ਜਪ ਤਪ ਚੌਪਹਿਰਾ ਸਮਾਗਮ
Ad Position 24