16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ।

Ad Position 21
No active advertisement
ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਕੁਲਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਸੱਚਖੰਡ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਮਨੋਹਰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਰਨਲ ਸਕੱਤਰ ਜਰਨੈਲ ਸਿੰਘ, ਭੁਪਿੰਦਰ ਪਾਲ ਸਿੰਘ ਧਵਨ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਸੰਦੀਪ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ ਦਰਸ਼ੀ, ਸੰਤੋਖ ਸਿੰਘ ਮੀਤ ਪ੍ਰਧਾਨ, ਹਰਸ਼ਰਨ ਸਿੰਘ, ਹਰਕੀਰਤ ਸਿੰਘ, ਸੁਰਜੀਤ ਸਿੰਘ, ਰਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਸਮਾਰਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਸਮਾਗਮ 20 ਤੋਂ ਅਗਲੀ ਖ਼ਬਰ ਮੋਹਨਦੇਈ ਓਸਵਾਲ ਹਸਪਤਾਲ ਵਿਖੇ ਦੋ ਦਿਨਾ ‘ ਜੇ ਐਂਡ ਜੇ ਆਨ ਵ੍ਹੀਲਜ਼ ’ ਸਕਿੱਲ ਲੈਬ ਸਿਖਲਾਈ ਵਰਕਸ਼ਾਪ ਲਗਾਈ
Ad Position 24