16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਸਮਾਗਮ 20 ਤੋਂ

ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ, ਅਰਬਨ ਅਸਟੇਟ ਫੇਸ-2 ਦੁੱਗਰੀ ਵਿਖੇ ਇੰਟਰਨੈਸ਼ਨਲ ਹਰਿ ਜਸ ਕੀਰਤਨ ਸਮਾਗਮ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ਼ਾਮ 6. 00 ਤੋਂ ਰਾਤ 11.

Ad Position 21
No active advertisement
ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ, ਅਰਬਨ ਅਸਟੇਟ ਫੇਸ-2 ਦੁੱਗਰੀ ਵਿਖੇ ਇੰਟਰਨੈਸ਼ਨਲ ਹਰਿ ਜਸ ਕੀਰਤਨ ਸਮਾਗਮ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ਼ਾਮ 6.00 ਤੋਂ ਰਾਤ 11.00 ਵਜੇ ਤੱਕ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸਿੰਘ ਸਾਹਿਬ, ਮਹਾਂਪੁਰਸ਼ ਤੇ ਪੰਥ ਪ੍ਰਸਿੱਧ ਕੀਰਤਨੀ ਜੱਥੇ ਹਾਜ਼ਰੀਆਂ ਭਰਨਗੇ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ 22 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਵਾਲੇ ਮਾਰਗ ਉਪਰ ਯੋਗ ਸਫ਼ਾਈ ਦਾ ਪ੍ਰਬੰਧ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ 24 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਵੇਰੇ 9.15 ਤੋਂ 11.00 ਵਜੇ ਤੱਕ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ, 11.00 ਤੋਂ 1.00 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਸੰਗੀਤ ਅਕੈਡਮੀ ਦੇ ਵਿਦਿਆਰਥੀ, 1.00 ਤੋਂ 2.00 ਵਜੇ ਤੱਕ ਭਾਈ ਅਨੰਦ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 2.00 ਤੋਂ 2.15 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਸੰਗੀਤ ਅਕੈਡਮੀ ਦੇ ਵਿਦਿਆਰਥੀ, 2.15 ਤੋਂ 3.15 ਵਜੇ ਤੱਕ ਭਾਈ ਇਕਬਾਲ ਸਿੰਘ ਮਨਾਵਾ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਰਾਤ 8.30 ਤੋਂ 10.00 ਵਜੇ ਤੱਕ ਮੀਰੀ ਪੀਰੀ ਖ਼ਾਲਸਾ ਜਥਾ ਯਮੁਨਾ ਨਗਰ ਜਗਾਧਰੀ ਵਾਲੇ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਸਮਾਪਤੀ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਫੁੱਲਾਂ ਦੀ ਵਰਖਾ ਨਾਲ ਸੁੱਖ ਆਸਣ ਅਸਥਾਨ ਤੇ ਬਿਰਾਜਮਾਨ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਹਲਕਾ ਪੱਧਰ ਦੇ ਸਕੂਲਾਂ / ਕਾਲਜਾਂ ’ ਚ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਅੱਜ ਕਰਵਾਏ ਜਾਣਗੇ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ
Ad Position 24