ਹਲਕਾ ਪੱਧਰ ਦੇ ਸਕੂਲਾਂ / ਕਾਲਜਾਂ ’ ਚ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਅੱਜ ਕਰਵਾਏ ਜਾਣਗੇ
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਅਗਰਵਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਭਲਕੇ ਹਲਕਾ ਪੱਧਰ ‘ਤੇ ਸਕੂਲਾਂ/ਕਾਲਜਾਂ ਵਿਚ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਪਹਿਲਾਂ ਹੀ ਵਿੱਢੀਆਂ ਜਾ ਚੁੱਕੀਆਂ ਹਨ।
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਅਗਰਵਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਭਲਕੇ ਹਲਕਾ ਪੱਧਰ ‘ਤੇ ਸਕੂਲਾਂ/ਕਾਲਜਾਂ ਵਿਚ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਪਹਿਲਾਂ ਹੀ ਵਿੱਢੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵਿਧਾਨ ਸਭਾ ਚੋਣਾਂ-2027 ਦਾ ਕੰਮ ਚੱਲ ਰਿਹਾ ਹੈ, ਜਿਸ ਸਬੰਧੀ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ 11 ਅਤੇ 12 ਨਵੰਬਰ ਨੂੰ ਸੰਸਥਾ/ਸਕੂਲ/ਕਾਲਜ/ਯੂਨੀਵਰਸਿਟੀ ਪੱਧਰ ‘ਤੇ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਭਲਕੇ 17 ਨਵੰਬਰ ਨੂੰ ਹਲਕਾ ਪੱਧਰ ਦੇ ਸਕੂਲਾਂ/ਕਾਲਜਾਂ ‘ਚ ਭਲਕੇ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ, ਜਿੱਥੇ ਹਰੇਕ ਹਲਕੇ ਵਿਚੋਂ ਹਰ ਮੁਕਾਬਲੇ ਲਈ 10 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ। ਇਸੇ ਤਰ੍ਹਾਂ ਸਰਕਾਰੀ ਕਾਲਜ (ਲੜਕੀਆਂ), ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਫਾਈਨਲ ਮੁਕਾਬਲਾ 18 ਨਵੰਬਰ ਨੂੰ ਹੋਵੇਗਾ ਅਤੇ 20 ਨਵੰਬਰ ਨੂੰ ਨਤੀਜਿਆਂ ਦੀ ਘੋਸ਼ਣਾ ਕਰਦਿਆਂ ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਅਤੇ ਚੋਣ ਹਲਕਾ ਪੱਧਰ ‘ਤੇ ਸਕੂਲਾਂ ਅਤੇ ਕਾਲਜਾਂ ਵਿਚ ਸਵੀਪ ਜਾਗਰੂਕਤਾ ਗਤੀਵਿਧੀਆਂ ਦਾ ਵਿਸ਼ੇਸ਼ ਮਹੱਤਵ ਹੈ ਤਾਂ ਜੋ ਵਿਦਿਆਰਥੀਆਂ ਰਾਹੀਂ ਉਨ੍ਹਾਂ ਦੇ ਮਾਪਿਆਂ ਤੇ ਸਮਾਜ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ।