16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਵੀਪ ਪ੍ਰੋਗਰਾਮ ਅਧੀਨ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਲੁਧਿਆਣਾ, 16 ਨਵੰਬਰ (ਜਸਵਿੰਦਰ ਸਿੰਘ)- ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਦੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ ਸਵੀਪ ਪ੍ਰੋਗਰਾਮ ਅਧੀਨ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਜਸਵਿੰਦਰ ਸਿੰਘ)- ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਦੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ ਸਵੀਪ ਪ੍ਰੋਗਰਾਮ ਅਧੀਨ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਤ੍ਰਿਪਤਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਡਾ. ਜਯਾ ਬਤਰਾ (ਨੋਡਲ ਅਫ਼ਸਰ), ਰਜਨੀ ਅਗਰਵਾਲ ਅਤੇ ਸ਼ੁਭਮ ਬਲੂਨੀ (ਕੋਆਰਡੀਨੇਟਰਾਂ) ਨੇ ਅਹਿਮ ਭੂਮਿਕਾ ਨਿਭਾਈ। ਇਸ ਸਮਾਗਮ ਦਾ ਮੁੱਖ ਉਦੇਸ਼ ਭਵਿੱਖ ਦੇ ਵੋਟਰਾਂ ਅਤੇ ਨੌਜਵਾਨ ਨਾਗਰਿਕਾਂ ਵਿੱਚ ਚੋਣਾਂ ਪ੍ਰਤੀ ਜਾਗਰੂਕਤਾ, ਆਲੋਚਨਾਤਮਕ ਸੋਚ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਦੀ ਭਾਵਨਾ ਪੈਦਾ ਕਰਨਾ ਸੀ। ਇਸ ਦੌਰਾਨ ਬੀ.ਐੱਡ. ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਵਿਸ਼ਲੇਸ਼ਣਾਤਮਕ ਲੇਖਣੀ ਦੇ ਹੁਨਰ ਅਤੇ ਚੋਣ ਪ੍ਰਕਿਰਿਆਵਾਂ, ਸੰਵਿਧਾਨਕ ਅਧਿਕਾਰਾਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਆਪਣੀ ਜਾਗਰੂਕਤਾ ਦਾ ਪ੍ਰਗਟਾਵਾ ਕੀਤਾ। ਇਸ ਤੋਂ ਬਾਅਦ ਪ੍ਰਸ਼ਨੋਤਰੀ ਮੁਕਾਬਲੇ ਦੇ ਵੱਖ-ਵੱਖ ਦੌਰ ਕਰਵਾਏ ਗਏ। ਸਾਰੀਆਂ ਬੀ.ਐੱਡ. ਵਿਦਿਆਰਥਣਾਂ ਨੂੰ ਅਜਿਹੀਆਂ ਬੌਧਿਕ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਲੇਖ ਲਿਖਣ ਮੁਕਾਬਲੇ ਵਿਚ ਯਾਸਮੀਨ ਖਾਤੂਨ ਨੇ ਪਹਿਲਾ, ਜਸਲੀਨ ਕੌਰ ਨੇ ਦੂਜਾ ਤੇ ਪ੍ਰਸ਼ਨੋਤਰੀ ਮੁਕਾਬਲੇ ਵਿਚ ਸਾਨੀਆ ਨੇ ਪਹਿਲਾ ਅਤੇ ਅਵਨੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਪ੍ਰੋਗਰਾਮ ਦੀ ਸਮਾਪਤੀ ਡਾ. ਜਯਾ ਬਤਰਾ (ਨੋਡਲ ਅਫ਼ਸਰ) ਵੱਲੋਂ ਧੰਨਵਾਦੀ ਮਤਾ ਪੇਸ਼ ਕਰਨ ਨਾਲ ਹੋਈ।
Ad Position 22
No active advertisement
ਪਿਛਲੀ ਖ਼ਬਰ ਜਵਾਨੀ ਸੰਭਾਲ ਯਾਤਰਾ ਦਾ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਲੁਧਿਆਣਾ ਦੀਆਂ ਟੁੱਟੀਆਂ ਸੜਕਾਂ ਤੇ ਲਟਕਦੇ ਪ੍ਰੋਜੈਕਟ ਮਾਨ ਸਰਕਾਰ ਦੇ ਦਾਅਵਿਆਂ ਦੀ ਖੋਲ੍ਹ ਰਹੇ ਹਨ ਪੋਲ - ਸਿਮਰਜੀਤ ਸਿੰਘ...
Ad Position 24