17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਰਜਨੀਸ਼ ਚੋਪੜਾ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ਨਿਯੁਕਤ

ਲੁਧਿਆਣਾ, 17 ਨਵੰਬਰ (ਜਤਿੰਦਰ ਭੰਬੀ)- ਟਕਸਾਲੀ ਕਾਂਗਰਸੀ ਆਗੂ ਰਜਨੀਸ਼ ਚੋਪੜਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਨਿਯੁਕਤੀ ਪੱਤਰ ਦੇਣ ਮੌਕੇ ਪੱਤਰਕਾਰਾਂ ਲਾਲ ਗੱਲਬਾਤ ਕਰਦਿਆਂ ਦੱਸਿਆ ਕਿ ਰਜਨੀਸ਼ ਚੋਪੜਾ ਨੂੰ ਆਸਟ੍ਰੇਲੀਆ ਦੌਰੇ ਦੌਰਾਨ ਹੀ ਕਰ ਦਿੱਤੀ ਗਈ ਸੀ, ਪਰ ਵਿਦੇਸ਼ ਹੋਣ ਕਰਕੇ ਉਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-11-2026
ਲੁਧਿਆਣਾ, 17 ਨਵੰਬਰ (ਜਤਿੰਦਰ ਭੰਬੀ)- ਟਕਸਾਲੀ ਕਾਂਗਰਸੀ ਆਗੂ ਰਜਨੀਸ਼ ਚੋਪੜਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਨਿਯੁਕਤੀ ਪੱਤਰ ਦੇਣ ਮੌਕੇ ਪੱਤਰਕਾਰਾਂ ਲਾਲ ਗੱਲਬਾਤ ਕਰਦਿਆਂ ਦੱਸਿਆ ਕਿ ਰਜਨੀਸ਼ ਚੋਪੜਾ ਨੂੰ ਆਸਟ੍ਰੇਲੀਆ ਦੌਰੇ ਦੌਰਾਨ ਹੀ ਕਰ ਦਿੱਤੀ ਗਈ ਸੀ, ਪਰ ਵਿਦੇਸ਼ ਹੋਣ ਕਰਕੇ ਉਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤਾ ਜਾ ਰਿਹਾ ਹੈ। ਦੀਵਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜੋ ਆਪਣੇ ਮਿਹਨਤੀ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਮਾਣ ਬਖ਼ਸ਼ਦੀ ਹੈ। ਉਨ੍ਹਾਂ ਦੱਸਿਆ ਕਿ ਚੋਪੜਾ ਨੇੜ ਭਵਿੱਖ ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦੀ ਮਦਦ ਲਈ ਵਿਦੇਸ਼ ਤੋਂ ਵਾਪਸ ਆਏ ਹਨ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਕੋਲ ਇਹੋ ਜਿਹੇ ਜ਼ੁੰਮੇਵਾਰ ਅਹੁਦੇਦਾਰ ਅਤੇ ਵਰਕਰ ਹੋਣ ਉਸ ਨੂੰ ਹਰਾਉਣਾ ਮੁਸ਼ਕਿਲ ਹੈ। ਉਨ੍ਹਾਂ ਵਿਸ਼ਵਾਸ ਨਾਲ ਕਿਹਾ ਕਿ 2027 ਵਿਚ ਕਾਂਗਰਸ ਦੀ ਸਰਕਾਰ ਬਣਨੀ ਯਕੀਨੀ ਹੈ, ਜੋ ਕਿ ‘ਆਪ’ ਸਰਕਾਰ ਵਲੋਂ ਬਰਬਾਦੀ ਦੇ ਕੰਡੇ ’ਤੇ ਪੁਜਾਏ ਗਏ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਤੋਰਨ ਦੇ ਪੁਰਜ਼ੋਰ ਯਤਨ ਕਰੇਗੀ। ਇਸ ਮੌਕੇ ਰਜਨੀਸ਼ ਚੋਪੜਾ ਨੇ ਕਾਂਗਰਸ ਹਾਈ ਕਮਾਂਡ ਖ਼ਾਸ ਕਰਕੇ ਪਵਨ ਦੀਵਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਜੋ ਵੀ ਜ਼ੁੰਮੇਵਾਰੀ ਉਨ੍ਹਾਂ ਨੂੰ ਸੌਂਪੇਗੀ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਚੋਣਾਂ ਦੌਰਾਨ ਉਹ ਤੇ ਉਨ੍ਹਾਂ ਦੇ ਸਾਥੀ ਕਾਂਗਰਸੀ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਲਈ ਦਿਨ ਰਾਤ ਇਕ ਕਰ ਦੇਣਗੇ। ਇਸ ਮੌਕੇ ਉਕਤ ਆਗੂਆਂ ਦੇ ਨਾਲ ਰੋਹਿਤ ਪਾਹਵਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 82.5 ਕਰੋੜ ਦੇ ਮਕੈਨੀਕਲ ਸਫ਼ਾਈ ਟੈਂਡਰ ’ ਤੇ ਭਾਜਪਾ ਨੇ ਚੁੱਕੇ ਸਵਾਲ ਅਗਲੀ ਖ਼ਬਰ ਟੀ . ਐੱਸ . ਯੂ . ਤੋਂ ਬਲਜੀਤ ਸਿੰਘ ਨੇ ਦਿੱਤਾ ਅਸਤੀਫ਼ਾ
Ad Position 24