18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

82.5 ਕਰੋੜ ਦੇ ਮਕੈਨੀਕਲ ਸਫ਼ਾਈ ਟੈਂਡਰ ’ ਤੇ ਭਾਜਪਾ ਨੇ ਚੁੱਕੇ ਸਵਾਲ

ਲੁਧਿਆਣਾ, 17 ਨਵੰਬਰ (ਭੁਪਿੰਦਰ ਸਿੰਘ ਬੈਂਸ)- ਨਗਰ ਨਿਗਮ ਦੀ ਸਫ਼ਾਈ ਵਿਵਸਥਾ ਅਤੇ ਲਗਪਗ 82. 5 ਕਰੋੜ ਰੁਪਏ ਦੇ ਮਕੈਨੀਕਲ ਸਫ਼ਾਈ ਟੈਂਡਰ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਸਵਾਲ ਖੜ੍ਹੇ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 18-11-2026
ਲੁਧਿਆਣਾ, 17 ਨਵੰਬਰ (ਭੁਪਿੰਦਰ ਸਿੰਘ ਬੈਂਸ)- ਨਗਰ ਨਿਗਮ ਦੀ ਸਫ਼ਾਈ ਵਿਵਸਥਾ ਅਤੇ ਲਗਪਗ 82.5 ਕਰੋੜ ਰੁਪਏ ਦੇ ਮਕੈਨੀਕਲ ਸਫ਼ਾਈ ਟੈਂਡਰ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਸਵਾਲ ਖੜ੍ਹੇ ਕੀਤੇ ਹਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਭਾਜਪਾ ਕੌਂਸਲਰ ਦਲ ਦੀ ਆਗੂ ਪੂਨਮ ਰੱਤੜਾ, ਰੋਹਿਤ ਸਿੱਕਾ ਅਤੇ ਹੋਰ ਕੌਂਸਲਰਾਂ ਦੇ ਵਫ਼ਦ ਨੇ ਨਗਰ ਨਿਗਮ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਸੁਨੀਲ ਮੌਦਗਿਲ ਨੇ ਕਿਹਾ ਕਿ ਨਿਗਮ ਵਿਚ ਤਾਇਨਾਤ ਲਗਪਗ 1208 ਸਫ਼ਾਈ ਕਰਮਚਾਰੀਆਂ ਤੋਂ ਇਲਾਵਾ ਆਊਟਸੋਰਸਿੰਗ ਤੇ ਆਰਜ਼ੀ ਆਧਾਰ ’ਤੇ ਕੰਮ ਕਰ ਰਹੇ ਬੇਲਦਾਰਾਂ, ਸੀਵਰਮੈਨਾਂ ਤੇ ਹੋਰ ਮੁਲਾਜ਼ਮਾਂ ਦੀ ਸਰੀਰਕ ਤਸਦੀਕ ਕੀਤੀ ਜਾਵੇ। ਹਰੇਕ ਕਰਮਚਾਰੀ ਦੀ ਵਾਰਡ ਵਾਰ ਅਤੇ ਬੀਟ ਵਾਰ ਡਿਊਟੀ ਦਾ ਵੇਰਵਾ ਤਿਆਰ ਕਰਕੇ ਸਬੰਧਿਤ ਕੌਂਸਲਰਾਂ ਨੂੰ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਅਸਲ ਸਥਿਤੀ ਸਾਹਮਣੇ ਆ ਸਕੇ। 82.5 ਕਰੋੜ ਰੁਪਏ ਦੇ ਮਕੈਨੀਕਲ ਸਫ਼ਾਈ ਟੈਂਡਰ ਬਾਰੇ ਉਨ੍ਹਾਂ ਮੰਗ ਕੀਤੀ ਕਿ ਇਸ ਦੀ ਲਾਗਤ, ਸ਼ਰਤਾਂ ਤੇ ਪੂਰੀ ਪ੍ਰਕਿਰਿਆ ਦੀ ਨਿਰਪੱਖ ਸਮੀਖਿਆ ਕਰਵਾਈ ਜਾਵੇ। ਜਾਂਚ ਮੁਕੰਮਲ ਹੋਣ ਤੱਕ ਅਗਲੀ ਕਾਰਵਾਈ ਰੋਕੀ ਜਾਵੇ ਅਤੇ ਜੇਕਰ ਕੋਈ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਨਿਯਮਾਂ ਅਨੁਸਾਰ ਟੈਂਡਰ ਰੱਦ ਕਰਨ ਦੀ ਬਾਰੇ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਚੱਲਦਾ ਹੈ, ਇਸ ਲਈ ਹਰ ਖ਼ਰਚ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਾਜ਼ਮੀ ਹੈ। ਸ਼ਹਿਰ ਵਾਸੀ ਪਹਿਲਾਂ ਹੀ ਗੰਦਗੀ ਤੇ ਸਫ਼ਾਈ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਅਜਿਹੇ ਵਿਚ ਕਰੋੜਾਂ ਰੁਪਏ ਖ਼ਰਚਣ ਤੋਂ ਪਹਿਲਾਂ ਯੋਜਨਾ ਦੀ ਲੋੜ ਅਤੇ ਲੋਕਾਂ ਨੂੰ ਹੋਣ ਵਾਲੇ ਲਾਭ ਦੀ ਜਾਂਚ ਹੋਣੀ ਚਾਹੀਦੀ ਹੈ। ਸੁਨੀਲ ਮੌਦਗਿਲ ਨੇ ਕਿਹਾ ਕਿ ਭਾਜਪਾ ਸ਼ਹਿਰ ਦੇ ਵਿਕਾਸ ਤੇ ਸਾਫ਼ ਸਫ਼ਾਈ ਲਈ ਲੋਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਸਰਕਾਰੀ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣ ਲਈ ਹਰ ਪੱਧਰ ’ਤੇ ਪਾਰਦਰਸ਼ਤਾ ਦੀ ਮੰਗ ਕਰਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਬਹਾਦਰਕੇ ਦੇ ਸਾਬਕਾ ਸਰਪੰਚ ਬਲਕਾਰ ਸਿੰਘ ਸੰਧੂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਰਜਨੀਸ਼ ਚੋਪੜਾ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ਨਿਯੁਕਤ
Ad Position 24