17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ਼ਾਲੀਮਾਰ ਸਕੂਲ ਵਿਖੇ ਬਾਲ ਦਿਵਸ ਮਨਾਇਆ

ਡਾਬਾ/ਲੁਹਾਰਾ, 17 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼ਾਲੀਮਾਰ ਸਕੂਲ ਵਿਖੇ ਬਾਲ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਹ ਦਿਨ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਦੇ ਮੌਕੇ ’ਤੇ ਮਨਾਇਆ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 18-11-2026
ਡਾਬਾ/ਲੁਹਾਰਾ, 17 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼ਾਲੀਮਾਰ ਸਕੂਲ ਵਿਖੇ ਬਾਲ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਹ ਦਿਨ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਦੇ ਮੌਕੇ ’ਤੇ ਮਨਾਇਆ ਜਾਂਦਾ ਹੈ। ਜਵਾਹਰ ਲਾਲ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ l ਇਸ ਲਈ ਉਨ੍ਹਾਂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਸਕੂਲ ਵਿੱਚ ਟਾਫੀਆਂ, ਮਿਠਾਈਆਂ ਵੰਡੀਆਂ ਗਈਆਂ ਤੇ ਉਪਹਾਰ ਵੀ ਦਿੱਤੇ ਗਏ। ਵਿਦਿਆਰਥੀਆਂ ਨੂੰ ਡਾਂਸ ਪਰਫਾਰਮੈਂਸ ਤੇ ਖੇਡਾਂ ਵੀ ਕਰਵਾਈਆਂ ਗਈਆਂ। ਸਾਰੇ ਹੀ ਅਧਿਆਪਕਾਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਨੇ ਬਾਲ ਦਿਵਸ ਦੀ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਪਣੇ ਜੀਵਨ ਵਿਚ ਅੱਗੇ ਵਧਣ, ਮਿਹਨਤ ਕਰਕੇ ਵਧੀਆ ਮੁਕਾਮ ਹਾਸਲ ਕਰਨ ਦੀ ਪ੍ਰੇਰਨਾ ਵੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਡਾ . ਰਾਜਿੰਦਰ ਸਿੰਘ ਨੇ ਪੀ . ਏ . ਯੂ . ਦੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਸੁਆਮੀ ਸੰਤ ਦਾਸ ਦਰਬਾਰ ਸਲੇਮਟਾਬਰੀ ਵਿਖੇ ਸਮਾਗਮ ਕਰਵਾਇਆ
Ad Position 24