ਵੱਖ-ਵੱਖ ਸੜਕ ਹਾਦਸਿਆਂ ’ਚ ਦੋ ਮੌਤਾਂ
ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਵਿਚ ਹੋਏ ਵੱਖ ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਢੰਡਾਰੀ ਕਲਾਂ ਨੇੜੇ ਹੋਏ ਸੜਕ ਹਾਦਸੇ ਵਿਚ 20 ਸਾਲ ਦੇ ਨੌਜਵਾਨ ਰੋਸ਼ਨ ਕੁਮਾਰ ਦੀ ਮੌਤ ਹੋ ਗਈ।
ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਵਿਚ ਹੋਏ ਵੱਖ ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਢੰਡਾਰੀ ਕਲਾਂ ਨੇੜੇ ਹੋਏ ਸੜਕ ਹਾਦਸੇ ਵਿਚ 20 ਸਾਲ ਦੇ ਨੌਜਵਾਨ ਰੋਸ਼ਨ ਕੁਮਾਰ ਦੀ ਮੌਤ ਹੋ ਗਈ। ਰੋਸ਼ਨ ਕੁਮਾਰ ਪੱਖੋਵਾਲ ਰੋਡ ਸਥਿਤ ਹੋਟਲ ਆਗਾਜ਼ ਵਿਚ ਕੰਮ ਕਰਦਾ ਸੀ ਅਤੇ ਵਾਪਸ ਘਰ ਪਰਤ ਰਿਹਾ ਸੀ। ਜਦੋਂ ਉਹ ਢੰਡਾਰੀ ਕਲਾਂ ਨੇੜੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਟੈਂਪੂ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਇਲਾਜ ਦੌਰਾਨ ਦਮ ਤੋੜ ਗਿਆ। ਦੂਜੇ ਮਾਮਲੇ ਵਿਚ ਨੱਥੂ ਭੈਣੀ ਰੋਡ ’ਤੇ ਹੋਏ ਸੜਕ ਹਾਦਸੇ ਵਿਚ ਨੌਜਵਾਨ ਜਸਕਰਨਪ੍ਰੀਤ ਦੀ ਵੀ ਮੌਤ ਹੋ ਗਈ। ਜਸਕਰਨਪ੍ਰੀਤ ਸਿੰਘ ਨੱਥੂ ਭੈਣੀ ਸੜਕ ’ਤੇ ਜਾ ਰਿਹਾ ਸੀ ਕਿ ਤੇਜ ਰਫ਼ਤਾਰ ਅਣਪਛਾਤੇ ਵਾਹਨ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਗੰਭੀਰ ਹਾਲਤ ਵਿਚ ਉਸ ਨੂੰ ਫੋਰਟਿਸ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।