17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਏ . ਆਈ . ਦੀਆਂ ਐਪਲੀਕੇਸ਼ਨਾਂ ਵਿਸ਼ੇ ’ ਤੇ ਪ੍ਰੋਗਰਾਮ

ਆਲਮਗੀਰ, 17 ਨਵੰਬਰ (ਜਰਨੈਲ ਸਿੰਘ ਪੱਟੀ)- ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਗਿੱਲ ਪਾਰਕ ਲੁਧਿਆਣਾ ਵਿਖੇ ‘ਕਲੀਨ ਐਨਰਜੀ ਤੇ ਈ-ਮੋਬਿਲਿਟੀ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀਆਂ ਐਪਲੀਕੇਸ਼ਨਾਂ’ ਵਿਸ਼ੇ ‘ਤੇ ਇਕ ਹਫ਼ਤੇ ਦੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ.

Ad Position 21
No active advertisement
ਅਜੀਤ ਡੈਸਕ 18-11-2026
ਆਲਮਗੀਰ, 17 ਨਵੰਬਰ (ਜਰਨੈਲ ਸਿੰਘ ਪੱਟੀ)- ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਗਿੱਲ ਪਾਰਕ ਲੁਧਿਆਣਾ ਵਿਖੇ ‘ਕਲੀਨ ਐਨਰਜੀ ਤੇ ਈ-ਮੋਬਿਲਿਟੀ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀਆਂ ਐਪਲੀਕੇਸ਼ਨਾਂ’ ਵਿਸ਼ੇ ‘ਤੇ ਇਕ ਹਫ਼ਤੇ ਦੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ. ਸੁਰਿੰਦਰ ਸਿੰਘ ਕੁੱਕਲ ਲੀਡ ਐਨਵਾਇਰਨਮੈਂਟ ਐਂਡ ਕਲਾਈਮੇਟ ਚੇਂਜ ਸੈੱਲ, ਐਮ.ਜੀ.ਐਸ.ਆਈ.ਪੀ.ਏ. ਚੰਡੀਗੜ੍ਹ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਇੰਜ. ਬਲਵਿੰਦਰ ਸਿੰਘ ਚੇਅਰਮੈਨ ਅਤੇ ਡਾ. ਸੁਦੀਪ ਬੈਨਰਜੀ, ਆਨਰੇਰੀ ਸਕੱਤਰ ਆਈ.ਈ.ਆਈ. ਲੁਧਿਆਣਾ ਲੋਕਲ ਸੈਂਟਰ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸਮਾਗਮ ਦੀ ਸ਼ੋਭਾ ਵਧਾਈ। ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋ. ਭਾਵਨਾ ਅਤੇ ਪ੍ਰੋ. ਅਰਸ਼ਦੀਪ ਕੌਰ ਨੇ ਮਹਿਮਾਨਾਂ ਅਤੇ ਰਿਸੋਰਸ ਪਰਸਨਜ਼ ਦਾ ਰਸਮੀ ਸਵਾਗਤ ਕੀਤਾ। ਪ੍ਰੋਗਰਾਮ ਦੇ ਕਨਵੀਨਰ ਡਾ. ਅਰਵਿੰਦ ਧੀਂਗਰਾ ਨੇ ਪ੍ਰੋਗਰਾਮ ਦੀ ਰੂਪਰੇਖਾ ਪੇਸ਼ ਕਰਦਿਆਂ ਕਿਹਾ ਕਿ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਜੀਵਨ ਦੇ ਲਗਪਗ ਹਰ ਖੇਤਰ ਵਿਚ ਹੋ ਰਹੀ ਹੈ ਅਤੇ ਇਸ ਦੇ ਨਾਲ ਹੀ ਇਲੈਕਟ੍ਰਿਕ ਵਾਹਨਾਂ ਦੀ ਵਧ ਰਹੀ ਵਰਤੋਂ ਕਾਰਨ ਸਾਫ਼ ਅਤੇ ਨਵਿਆਉਣਯੋਗ ਊਰਜਾ ਦੀ ਲੋੜ ਵੀ ਲਗਾਤਾਰ ਵਧ ਰਹੀ ਹੈ। ਇਨ੍ਹਾਂ ਉਭਰਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਉਕਤ ਵਿਸ਼ੇ ਦੀ ਚੋਣ ਕੀਤੀ ਗਈ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਨੇ ਇਸ ਉੱਭਰਦੇ ਅਤੇ ਸਮੇਂ ਦੀ ਲੋੜ ਵਾਲੇ ਵਿਸ਼ੇ ‘ਤੇ ਪ੍ਰੋਗਰਾਮ ਕਰਵਾਉਣ ਲਈ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਨੂੰ ਵਧਾਈ ਦਿੱਤੀ। ਮੁੱਖ ਮਹਿਮਾਨ ਡਾ. ਸੁਰਿੰਦਰ ਸਿੰਘ ਕੁੱਕਲ ਨੇ ਕਿਹਾ ਕਿ ਤਕਨਾਲੋਜੀ ਨੂੰ ਹਮੇਸ਼ਾ ਇਕ ਸਾਧਨ ਵਜੋਂ ਵਰਤਣਾ ਚਾਹੀਦਾ ਹੈ, ਨਾ ਕਿ ਇਸ ਨੂੰ ਆਪਣੇ ਉੱਪਰ ਹਾਵੀ ਹੋਣ ਦੇਣਾ ਚਾਹੀਦਾ ਹੈ। ਇਕ ਹਫ਼ਤੇ ਦੇ ਐਫ.ਡੀ.ਪੀ. ਦੌਰਾਨ ਕੁੱਲ 13 ਤਕਨੀਕੀ ਸੈਸ਼ਨ ਕਰਵਾਏ ਜਾਣਗੇ, ਐਫ.ਡੀ.ਪੀ. ਦੇ ਪਹਿਲੇ ਦਿਨ ਦੇ ਪਹਿਲੇ ਤਕਨੀਕੀ ਸੈਸ਼ਨ ਵਿਚ ਐਨ.ਆਈ.ਟੀ. ਹਮੀਰਪੁਰ ਤੋਂ ਡਾ. ਭਾਰਤੀ ਕੌਲ ਨੇ ‘ਸਮਾਰਟ ਗ੍ਰਿੱਡ’ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਦੂਜੇ ਸੈਸ਼ਨ ਵਿਚ ਥਾਪਰ ਇੰਸਟੀਚਿਊਟ ਪਟਿਆਲਾ ਤੋਂ ਡਾ. ਪਰਾਗ ਨਿਝਾਵਨ ਨੇ ਈ-ਮੋਬਿਲਿਟੀ ਦੇ ਖੇਤਰ ਵਿਚ ਫਿਊਲ ਸੈੱਲਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਦਿਨ ਦੇ ਆਖ਼ਰੀ ਸੈਸ਼ਨ ਵਿਚ ਡਾ. ਗੁਰਪੁਰਨੀਤ ਕੌਰ ਨੇ ਈ-ਮੋਬਿਲਿਟੀ ਦੇ ਖੇਤਰ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਇਹ ਐਫ.ਡੀ.ਪੀ. ਭਾਗੀਦਾਰਾਂ ਨੂੰ ਸਾਫ਼ ਊਰਜਾ, ਸਮਾਰਟ ਗ੍ਰਿੱਡ, ਇਲੈਕਟ੍ਰਿਕ ਵਾਹਨਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿਚ ਨਵੀਆਂ ਤਕਨੀਕੀ ਸੰਭਾਵਨਾਵਾਂ ਅਤੇ ਵਿਹਾਰਕ ਗਿਆਨ ਨਾਲ ਜਾਣੂ ਕਰਵਾਉਣ ਵਿਚ ਸਹਾਈ ਸਿੱਧ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਡਾ . ਨੀਨਾ ਸਿੰਗਲਾ ਨੇ ਪੀ . ਏ . ਯੂ . ਦੇ ਡੀਨ ਬੇਸਿਕ ਸਾਇੰਸਜ਼ ਕਾਲਜ ਦੀ ਜ਼ਿੰਮੇਵਾਰੀ ਸੰਭਾਲੀ ਅਗਲੀ ਖ਼ਬਰ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ , ਜੀ . ਟੀ . ਬੀ . ਐੱਚ . ਵਿਖੇ ਜਾਗਰੂਕਤਾ ਸਮਾਗਮ ਕਰਵਾਇਆ
Ad Position 24