18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਦਵਿੰਦਰ ਗਰੇਵਾਲ ਦਾ ਵਤਨ ਪਰਤਣ ’ ਤੇ ਖ਼ਾਸੀ ਕਲਾਂ ਸਕੂਲ ਵਿਖੇ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸਵਾਗਤ

ਭਾਮੀਆਂ ਕਲਾਂ, 18 ਨਵੰਬਰ (ਜਤਿੰਦਰ ਭੰਬੀ)- ਉੱਘੇ ਸਮਾਜ ਸੇਵੀ ਅਤੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਦੇ ਸਪੁੱਤਰ ਦਵਿੰਦਰ ਸਿੰਘ ਗਰੇਵਾਲ ਯੂ. ਐਸ.

Ad Position 21
No active advertisement
ਅਜੀਤ ਡੈਸਕ 19-11-2026
ਭਾਮੀਆਂ ਕਲਾਂ, 18 ਨਵੰਬਰ (ਜਤਿੰਦਰ ਭੰਬੀ)- ਉੱਘੇ ਸਮਾਜ ਸੇਵੀ ਅਤੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਦੇ ਸਪੁੱਤਰ ਦਵਿੰਦਰ ਸਿੰਘ ਗਰੇਵਾਲ ਯੂ.ਐਸ.ਏ. ਦੇ ਵਤਨ ਪਰਤਣ ਤੇ ਗ੍ਰਾਮ ਪੰਚਾਇਤ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਸਪੋਰਟਸ ਕਲੱਬ ਅਤੇ ਇਲਾਕੇ ਦੇ ਮੁਹਤਬਰਾਂ ਵਲੋਂ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਦਵਿੰਦਰ ਗਰੇਵਾਲ ਵਲੋਂ ਸਭਨਾਂ ਦਾ ਧੰਨਵਾਦ ਕਰਦੇ ਹੋਏ ਸਰਕਾਰੀ ਹਾਈ ਸਕੂਲ ਖ਼ਾਸੀ ਕਲਾਂ ਲਈ ਡੇਢ ਲੱਖ ਰੁਪਏ ਦਾ ਚੈਕ ਭੇਟ ਕਰਦੇ ਹੋਏ ਆਖਿਆ ਕਿ ਸਾਡੇ ਪਰਿਵਾਰ ਵਲੋਂ ਪਿਛਲੇ ਕਈ ਦਹਾਕਿਆਂ ਤੋਂ ਬਿਨਾਂ ਕਿਸੇ ਲਾਲਚ ਅਤੇ ਭੇਦ-ਭਾਵ ਦੇ ਸੇਵਾਦਾਰ ਬਣ ਕੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ, ਜਿਸ ਕਾਰਨ ਸਾਡੇ ਪਰਿਵਾਰ ਨੂੰ ਲੋਕਾਂ ਵਲੋਂ ਮਨਾਮੂਹੀ ਪਿਆਰ ਅਤੇ ਸਤਿਕਾਰ ਮਿਲ ਰਿਹਾ ਹੈ। ਸਮਾਜਸੇਵੀ ਕਰਮਜੀਤ ਸਿੰਘ ਗਰੇਵਾਲ ਵਲੋਂ ਹਲਕਾ ਸਾਹਨੇਵਾਲ ਅੰਦਰ ਚੋਣ ਲੜਨ ਦੀ ਚਰਚਾ ਨੂੰ ਵਿਰਾਮ ਲਗਾਉਂਦੇ ਹੋਏ ਅੱਜ ਹੀ ਦਵਿੰਦਰ ਗਰੇਵਾਲ ਨੇ ਆਪਣੇ ਪਰਿਵਾਰ ਵਲੋਂ ਚੋਣ ਲੜਨ ਦੀ ਇੱਛਾ ਜ਼ਾਹਿਰ ਕਰਕੇ ਹਲਕਾ ਸਾਹਨੇਵਾਲ ਦੀ ਸਿਆਸਤ ਵੱਡਾ ਧਮਾਕਾ ਕਰ ਦਿੱਤਾ ਹੈ। ਇਸ ਮੌਕੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਨੇ ਆਖਿਆ ਕਿ ਹਲਕਾ ਸਾਹਨੇਵਾਲ ਦੀਆਂ ਬਹੁ-ਗਿਣਤੀ ਪੰਚਾਇਤਾਂ ਅਤੇ ਮੁਹਤਬਰ ਵਿਅਕਤੀਆਂ ਦੇ ਸਹਿਯੋਗ ਸਦਕਾ ਉਹ ਹਲਕਾ ਸਾਹਨੇਵਾਲ ਤੋਂ ਚੋਣ ਲੜਨਗੇ ਹਾਲਾਂਕਿ ਉਨ੍ਹਾਂ ਨੇ ਕਿਸ ਪਾਰਟੀ ਤੋਂ ਚੋਣ ਲੜਨੀ ਹੈ ਖੁੱਲ ਕੇ ਇਸ ਗੱਲ ਦਾ ਖ਼ੁਲਾਸਾ ਨਹੀਂ ਕੀਤਾ। ਹੁਣ ਦੇਖਣਾ ਇਹ ਹੋਵੇਗਾ ਕਿ ਗਰੇਵਾਲ ਦੇ ਚੋਣ ਮੈਦਾਨ ਵਿਚ ਆਉਣ ਨਾਲ ਹਲਕਾ ਸਾਹਨੇਵਾਲ ਦੀ ਸਿਆਸਤ ਕਿਸ ਕਰਵੱਟ ਬੈਠਦੀ ਹੈ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ। ਇਸ ਮੌਕੇ ਪ੍ਰਿੰਸੀਪਲ ਹਰਦੀਪ ਸਿੰਘ ਕਾਹਲੋਂ, ਹੈੱਡ ਅਧਿਆਪਕ ਸਤਵੰਤ ਕੌਰ, ਅਧਿਆਪਕ ਜਗਜੀਤ ਸਿੰਘ, ਬਲਵਿੰਦਰ ਸਿੰਘ, ਕਸ਼ਮੀਰ ਸਿੰਘ, ਅਮਰਜੀਤ ਸਿੰਘ, ਦਿਲਜੀਤ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਗਰੇਵਾਲ, ਗੁੰਨੂ ਔਜਲਾ, ਰਾਜਾ ਸੋਮਲ, ਪਵਿੱਤਰਜੀਤ ਗਿੱਲ, ਗੁਰਵਿੰਦਰ ਗਰਚਾ, ਰਾਮਪਾਲ ਸਿੰਘ ਪ੍ਰਧਾਨ, ਨੀਟੂ ਬੈਨੀਪਾਲ, ਨਿਤਿਨ ਬੈਂਸ ਅਤੇ ਪਾਲਾ ਬੱਠਲਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਾਧ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ : ਦੁੱਧ , ਪਨੀਰ ਤੇ ਦੇਸੀ ਘਿਓ ਸਮੇਤ ਕਈ ਖੁਰਾਕੀ ਪਦਾਰਥਾਂ ਦੇ ਨਮੂਨੇ ਫੇਲ੍ਹ ਅਗਲੀ ਖ਼ਬਰ ਕੈਮਿਸਟ ਦੀ ਦਲੇਰੀ ਸਦਕਾ ਲੁਟੇਰੇ ਆਪਣੇ ਲੁੱਟ ਦੇ ਮਕਸਦ ’ਚ ਹੋਏ ਨਾਕਾਮ
Ad Position 24