18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕੰਪੈਕਟਰਾਂ ਤੋਂ ਕੂੜਾ ਚੁੱਕਣ ਦੇ ਮਾਮਲੇ ’ ਚ ਰਾਕੇਸ਼ ਪਰਾਸ਼ਰ ਨੇ ਨਿਗਮ ਕਮਿਸ਼ਨਰ ਕੋਲ ਚੁੱਕਿਆ ਮੁੱਦਾ

ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਵਿਚ ਕੰਪੈਕਟਰਾਂ ਤੋਂ ਕੂੜਾ ਨਾ ਚੁੱਕਣ ਕਾਰਨ ਸਫਾਈ ਪ੍ਰਬੰਧਾਂ ਪ੍ਰਭਾਵਿਤ ਹੋਣ ਦੇ ਮੁੱਦੇ ਨੂੰ ਲੈ ਕੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਨਗਰ ਨਿਗਮ ਕਮਿਸ਼ਨਰ ਕੋਲ ਮੁੱਦਾ ਚੁੱਕਿਆ ਹੈ। ਉਨ੍ਹਾਂ ਵਲੋਂ ਇਸ ਸਬੰਧੀ ਠੇਕਾ ਕੰਪਨੀ ਪਿਆਰਾ ਸਿੰਘ ਐਂਡ ਸੰਨਜ ਦੀ ਕਾਰਗੁਜਾਰੀ ਤੇ ਸਵਾਲ ਚੁੱਕਦਿਆਂ ਮਾਮਲੇ ਦੀ ਜਾਂਚ ਕਰਵਾਉਣ ਅਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 19-11-2026
ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਵਿਚ ਕੰਪੈਕਟਰਾਂ ਤੋਂ ਕੂੜਾ ਨਾ ਚੁੱਕਣ ਕਾਰਨ ਸਫਾਈ ਪ੍ਰਬੰਧਾਂ ਪ੍ਰਭਾਵਿਤ ਹੋਣ ਦੇ ਮੁੱਦੇ ਨੂੰ ਲੈ ਕੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਨਗਰ ਨਿਗਮ ਕਮਿਸ਼ਨਰ ਕੋਲ ਮੁੱਦਾ ਚੁੱਕਿਆ ਹੈ। ਉਨ੍ਹਾਂ ਵਲੋਂ ਇਸ ਸਬੰਧੀ ਠੇਕਾ ਕੰਪਨੀ ਪਿਆਰਾ ਸਿੰਘ ਐਂਡ ਸੰਨਜ ਦੀ ਕਾਰਗੁਜਾਰੀ ਤੇ ਸਵਾਲ ਚੁੱਕਦਿਆਂ ਮਾਮਲੇ ਦੀ ਜਾਂਚ ਕਰਵਾਉਣ ਅਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਮਿਸ਼ਨਰ ਨੂੰ ਪੱਤਰ ਰਾਹੀਂ ਦੱਸਿਆ ਕਿ ਕੰਪੈਕਟਰਾਂ ਤੋਂ ਕੂੜਾ ਚੁੱਕਣ ਦੇ ਕੰਮ ਵਿਚ ਕਥਿਤ ਲਾਪਰਵਾਹੀ ਕਾਰਨ ਕੂੜਾ ਇਕੱਠਾ ਹੋਣ ਦੀ ਸਮੱਸਿਆ ਪੈਦਾ ਹੋ ਰਹੀ ਹੈ, ਜਿਸ ਨਾਲ ਸ਼ਹਿਰ ਦੇ ਸਫਾਈ ਪ੍ਰਬੰਧਾਂ ਤੇ ਅਸਰ ਪੈ ਰਿਹਾ ਹੈ। ਇਸ ਸਬੰਧੀ ਠੇਕਾ ਕੰਪਨੀ ਦੀ ਕਾਰਗੁਜਾਰੀ ਅਤੇ ਨਿਗਰਾਨੀ ਪ੍ਰਬੰਧਾਂ ਦੀ ਸਮੀਖਿਆ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ ਹੈ। ਰਾਕੇਸ਼ ਪਰਰਾਸ਼ਰ ਨੇ ਨਗਰ ਨਿਗਮ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਵਲੋਂ ਚੁੱਕੇ ਮੁੱਦੇ ਦੀ ਜਾਂਚ ਕਰਵਾਈ ਜਾਵੇ ਅਤੇ ਜੇਕਰ ਕੰਪੈਕਟਰਾਂ ਤੋਂ ਕੂੜਾ ਚੁੱਕਣ ਦੇ ਕੰਮ ਵਿਚ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਠੇਕਾ ਕੰਪਨੀ ਅਤੇ ਜ਼ਿੰਮਵਾਰ ਅਧਿਕਾਰੀਆਂ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਫਾਈ ਪ੍ਰਬੰਧਾਂ ਦੀ ਨਿਯਮਤ ਨਿਗਰਾਨੀ ਅਤੇ ਕੂੜਾ ਚੁੱਕਣ ਦਾ ਕੰਮ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ, ਤਾਂ ਜੋ ਸ਼ਹਿਰ ਵਾਸੀਆਂ ਨੂੰ ਗੰਦਗੀ ਦੀ ਸਮੱਸਿਆ ਤੋ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਮਿਊਂਸੀਪਲ ਕਰਮਚਾਰੀ ਦਲ ਦੇ ਵਫ਼ਦ ਨੇ ਨਿਗਮ ਕਮਿਸ਼ਨਰ ਨਾਲ ਕੀਤੀ ਮੁਲਾਕਾਤ
Ad Position 24