19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼੍ਰੋਮਣੀ ਅਕਾਲੀ ਦਲ ( ਬ ) ਸ਼ਾਨ ਨਾਲ ਜਿੱਤੇਗਾ ਵਿਧਾਨ ਸਭਾ ਚੋਣਾਂ - ਕਾਦੀਆਂ

ਲਾਡੋਵਾਲ, 18 ਨਵੰਬਰ (ਬਲਬੀਰ ਸਿੰਘ ਰਾਣਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਯਤਨਾ ਸਦਕਾ ਪੰਜਾਬ ਮੁੜ ਤਰੱਕੀ ਦੀਆਂ ਲੀਹਾਂ ਅਤੇ ਮੰਜ਼ਿਲਾਂ ਨੂੰ ਸਰ ਕਰੇਗਾ, ਕਿਉਂਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦਾ ਬਦਲਾਅ ਅਤੇ ਦੂਸਰੀਆਂ ਪਾਰਟੀਆਂ ਨੂੰ ਮੌਕਾ ਦੇ ਕੇ ਪਰਖ ਚੁੱਕੇ ਹਨ, ਲੇਕਿਨ ਕੋਈ ਵੀ ਪਾਰਟੀ ਪੰਜਾਬ ਦੇ ਲੋਕਾਂ ਦੇ ਤਰਾਜੂ ਤੇ ਖਰੀ ਨਹੀਂ ਉਤਰੀ, ਜਿਸ ਕਰਕੇ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਦੇ ਰਾਜ ਭਾਗ ਦੀ ਵਾਗਡੋਰ ਸੰਭਾਲਣਾ ਚਾਹੁੰਦੇ ਹਨ। ਉਕਤ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਯੂ.

Ad Position 21
No active advertisement
ਸੁਖਮੀਤ ਸਿੰਘ ਕਾਦੀਆਂ ਤੇ ਬੀਬੀ ਕਿਰਨਦੀਪ ਕੌਰ ਕਾਦੀਆਂ। 19-11-2026
ਲਾਡੋਵਾਲ, 18 ਨਵੰਬਰ (ਬਲਬੀਰ ਸਿੰਘ ਰਾਣਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਯਤਨਾ ਸਦਕਾ ਪੰਜਾਬ ਮੁੜ ਤਰੱਕੀ ਦੀਆਂ ਲੀਹਾਂ ਅਤੇ ਮੰਜ਼ਿਲਾਂ ਨੂੰ ਸਰ ਕਰੇਗਾ, ਕਿਉਂਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦਾ ਬਦਲਾਅ ਅਤੇ ਦੂਸਰੀਆਂ ਪਾਰਟੀਆਂ ਨੂੰ ਮੌਕਾ ਦੇ ਕੇ ਪਰਖ ਚੁੱਕੇ ਹਨ, ਲੇਕਿਨ ਕੋਈ ਵੀ ਪਾਰਟੀ ਪੰਜਾਬ ਦੇ ਲੋਕਾਂ ਦੇ ਤਰਾਜੂ ਤੇ ਖਰੀ ਨਹੀਂ ਉਤਰੀ, ਜਿਸ ਕਰਕੇ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਦੇ ਰਾਜ ਭਾਗ ਦੀ ਵਾਗਡੋਰ ਸੰਭਾਲਣਾ ਚਾਹੁੰਦੇ ਹਨ। ਉਕਤ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਯੂ.ਪੀ.) ਦੇ ਮੈਂਬਰ ਸੁਖਮੀਤ ਸਿੰਘ ਕਾਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਮੀਤ ਪ੍ਰਧਾਨ ਅਤੇ ਸਰਪੰਚ ਬੀਬੀ ਕਿਰਨਦੀਪ ਕੌਰ ਕਾਦੀਆਂ ਨੇ ਇਕ ਬੈਠਕ ਦੌਰਾਨ ਗੱਲਬਾਤ ਕਰਦਿਆਂ ਸਾਂਝੀ ਕੀਤੇ l ਇਸ ਮੌਕੇ ਕਾਦੀਆਂ ਜੋੜੀ ਨੇ ਕਿਹਾ ਕਿ ਜਿਸ ਤਰੀਕੇ ਨਾਲ ਅਕਾਲੀ ਆਗੂਆਂ ਦਾ ਮੁੜ ਆਪਣੀ ਪੰਥਕ ਪਾਰਟੀ ਵਿਚ ਵਾਪਸ ਆਉਣਾ ਸਾਬਤ ਕਰਦਾ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਵਿਚ ਸ਼ਾਨਦਾਰ ਜਿੱਤ ਹਾਸਲ ਕਰੇਗਾ । ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਦੇ ਲੋਕਾਂ ਲਈ ਸਤਾ ਵਿਚ ਆ ਕੇ ਉਹ ਕੁਝ ਕਰਨਾ ਚਾਹੁੰਦੇ ਹਨ, ਜੋ ਦੂਸਰੀਆਂ ਪਾਰਟੀਆਂ ਨੇ ਕਦੇ ਸੁਪਨੇ ਵਿਚ ਵੀ ਨਾ ਸੋਚਿਆ ਹੋਵੇ, ਇਸ ਲਈ ਸੁਖਬੀਰ ਲਿਆਉ, ਪੰਜਾਬ ਬਚਾਓ ਦਾ ਹੋਕਾ ਵੀ ਦਿੱਤਾ l
Ad Position 22
No active advertisement
ਪਿਛਲੀ ਖ਼ਬਰ ਅਰੋੜਾ ਮਹਾਂਸਭਾ ਵਲੋਂ 54 ਵਾਂ ਰਾਸ਼ਨ ਵੰਡ ਸਮਾਗਮ ਅਗਲੀ ਖ਼ਬਰ ਪੀ . ਏ . ਯੂ . ਵਿਚ ਨਦੀਨਾਂ ਬਾਰੇ ਚੌਥੀ ਕੌਮਾਂਤਰੀ ਕਾਨਫਰੰਸ ਦਾ ਹੋਇਆ ਆਗਾਜ਼
Ad Position 24