19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਗਰ ਨਿਗਮ ਕਮਿਸ਼ਨਰ ਵਲੋਂ ਬਿਲਡਿੰਗ ਸ਼ਾਖਾ ਨੂੰ ਬਕਾਏ ਦੀ ਵਸੂਲੀ ’ ਚ ਤੇਜ਼ੀ ਲਿਆਉਣ ਤੇ ਨਾਜਾਇਜ਼ ਉਸਾਰੀਆਂ ’ ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮ ਜਾਰੀ

ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)- ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਦੀ ਬਿਲਡਿੰਗ ਸ਼ਾਖਾ ਨੂੰ ਹਦਾਇਤ ਕੀਤੀ ਹੈ ਕਿ ਉਹ ਵਸਨੀਕਾਂ ਤੋਂ ਬਕਾਏ ਦੀ ਵਸੂਲੀ ਵਿਚ ਤੇਜ਼ੀ ਲਿਆਉਣ ਅਤੇ ਸ਼ਹਿਰ ਵਿਚ ਹੋ ਰਹੀਆਂ ਨਾਜਾਇਜ਼ ਉਸਾਰੀਆਂ ‘ਤੇ ਸਖ਼ਤ ਨਜ਼ਰ ਰੱਖਣ। ਇਹ ਨਿਰਦੇਸ਼ ਨਗਰ ਨਿਗਮ ਕਮਿਸ਼ਨਰ ਮਾਨ ਵੱਲੋਂ ਬੁੱਧਵਾਰ ਨੂੰ ਆਯੋਜਿਤ ਇਕ ਸਮੀਖਿਆ ਮੀਟਿੰਗ ਦੌਰਾਨ ਦਿੱਤੇ ਗਏ।

Ad Position 21
No active advertisement
ਅਜੀਤ ਡੈਸਕ 19-11-2026
ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)- ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਦੀ ਬਿਲਡਿੰਗ ਸ਼ਾਖਾ ਨੂੰ ਹਦਾਇਤ ਕੀਤੀ ਹੈ ਕਿ ਉਹ ਵਸਨੀਕਾਂ ਤੋਂ ਬਕਾਏ ਦੀ ਵਸੂਲੀ ਵਿਚ ਤੇਜ਼ੀ ਲਿਆਉਣ ਅਤੇ ਸ਼ਹਿਰ ਵਿਚ ਹੋ ਰਹੀਆਂ ਨਾਜਾਇਜ਼ ਉਸਾਰੀਆਂ ‘ਤੇ ਸਖ਼ਤ ਨਜ਼ਰ ਰੱਖਣ। ਇਹ ਨਿਰਦੇਸ਼ ਨਗਰ ਨਿਗਮ ਕਮਿਸ਼ਨਰ ਮਾਨ ਵੱਲੋਂ ਬੁੱਧਵਾਰ ਨੂੰ ਆਯੋਜਿਤ ਇਕ ਸਮੀਖਿਆ ਮੀਟਿੰਗ ਦੌਰਾਨ ਦਿੱਤੇ ਗਏ। ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਜ਼ੋਨਾਂ ਵਿਚ ਜਾਰੀ ਕੀਤੇ ਗਏ ਲੰਬਿਤ ਚਲਾਨਾਂ ਦੀ ਵਸੂਲੀ ਵਿਚ ਤੇਜ਼ੀ ਲਿਆਉਣ। ਇਸ ਤੋਂ ਇਲਾਵਾ, ਇਹ ਦੇਖਿਆ ਗਿਆ ਹੈ ਕਿ ਹਾਲ ਹੀ ਦੇ ਸਮੇਂ ਵਿਚ ਬੀ.ਆਰ.ਐਸ. ਨਗਰ, ਮਾਡਲ ਟਾਊਨ, ਬਹਾਦਰਕੇ ਰੋਡ ਅਤੇ ਢੰਡਾਰੀ ਸਮੇਤ ਹੋਰ ਇਲਾਕਿਆਂ ਤੋਂ ਨਾਜਾਇਜ਼ ਉਸਾਰੀਆਂ ਸਬੰਧੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਨਗਰ ਨਿਗਮ ਕਮਿਸ਼ਨਰ ਮਾਨ ਨੇ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿਚ ਨਿਯਮਤ ਤੌਰ ‘ਤੇ ਜਾਂਚ ਕਰਨ ਅਤੇ ਨਿਯਮਾਂ ਅਨੁਸਾਰ ਨਾਜਾਇਜ਼ ਉਸਾਰੀਆਂ ਵਿਰੁੱਧ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਜਲਦ ਹੀ ਨਾਜਾਇਜ਼ ਉਸਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮਾਂ ਵੀ ਚਲਾਏਗਾ। ਮਾਨ ਨੇ ਅੱਗੇ ਕਿਹਾ ਕਿ ਬਕਾਏ ਦੀ ਵਸੂਲੀ ਵਿਚ ਤੇਜ਼ੀ ਲਿਆਉਣ ਲਈ ਨਿਯਮਤ ਤੌਰ ‘ਤੇ ਸਮੀਖਿਆ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਇਸ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਤੋਂ ਆਪਣੇ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਉਸਾਰੀ ਦਾ ਕੰਮ ਸ਼ੁਰੂ ਕਰਨ। ਅਜਿਹਾ ਨਾ ਕਰਨ ‘ਤੇ ਨਾਜਾਇਜ਼ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮਨਜਿੰਦਰ ਸਿੰਘ ਕਲੇਰ ਨੇ ਮ੍ਰਿਤਕ ਦਾ ਬਿੱਲ ਹਸਪਤਾਲ ਤੋਂ ਮੁਆਫ਼ ਕਰਵਾਇਆ ਅਗਲੀ ਖ਼ਬਰ ਸੋਨੀਆ ਗਾਂਧੀ ਵਲੋਂ ਲਿਖੀ ਪੁਸਤਕ ‘ ਬਿਲੋਂਗਿੰਗ ਏ ਜਰਨੀ ਆਫ਼ ਲਵ ’ ਜਿੰਦਗੀ ਦੀ ਸੱਚਾਈ ਪੇਸ਼ ਕਰਦੀ ਹੈ - ਬਾਵਾ
Ad Position 24