18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਵਿਖੇ ਕੀਰਤਨ ਸਮਾਗਮ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸ਼ਾਮ ਵੇਲੇ ਸੋਦਰੁ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਸਜੇ ਦੀਵਾਨਾਂ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਕਰਨਵੀਰ ਸਿੰਘ ਪਟਿਆਲੇ ਵਾਲਿਆਂ ਦੇ ਜਥੇ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 19-11-2026
ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸ਼ਾਮ ਵੇਲੇ ਸੋਦਰੁ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਸਜੇ ਦੀਵਾਨਾਂ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਕਰਨਵੀਰ ਸਿੰਘ ਪਟਿਆਲੇ ਵਾਲਿਆਂ ਦੇ ਜਥੇ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਕੀਰਤਨ ਦੌਰਾਨ ਭਾਈ ਸਾਹਿਬ ਨੇ ਸੰਗਤਾਂ ਨੂੰ ਮੱਘਰ ਮਹੀਨੇ ਦੀ ਸੰਗਰਾਂਦ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਨਿੱਤਨੇਮ ਨਾਲ ਗੁਰੂ ਘਰ ਆ ਕੇ ਹਾਜ਼ਰੀਆਂ ਭਰਨ ਤੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ। ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਕੀਰਤਨ ਸਰਵਣ ਕਰਕੇ ਆਨੰਦ ਮਾਣਿਆ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਮਲਕੀਤ ਸਿੰਘ ਅਤੇ ਹਰਪਾਲ ਸਿੰਘ ਵਲੋਂ ਭਾਈ ਕਰਨਵੀਰ ਸਿੰਘ ਜੀ ਦੇ ਕੀਰਤਨੀ ਜਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ‘ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਚਰਨਜੀਤ ਸਿੰਘ ਪਾਇਲ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲਾ, ਬਲਵੀਰ ਸਿੰਘ, ਯਸ਼ਪਾਲ ਸਿੰਘ, ਬਰਿੰਦਰ ਮੋਹਨ ਸਿੰਘ, ਬਲਕੀਰ ਸਿੰਘ, ਸਰਬਜੀਤ ਸਿੰਘ ਝੱਗੜ, ਪਰਮਜੀਤ ਸਿੰਘ, ਤਰਲੋਕ ਸਿੰਘ ਸੱਚਦੇਵਾ, ਹਰਪਾਲ ਸਿੰਘ ਅਤੇ ਤਰਲੋਕ ਸਿੰਘ ਸਮੇਤ ਕਈ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ। ਅਰਦਾਸ ਅਤੇ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਨਿਮਾਣਾ ਨੇ ਜੈਕਾਰਿਆਂ ਦੀ ਗੂੰਜ ’ ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸਾਂ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਸਰਕਾਰੀ ਸਕੂਲ ਆਲੋਵਾਲ ਵਿਖੇ ਬਾਲ ਮੇਲਾ ਮਨਾਇਆ
Ad Position 24