18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਸ਼ਹੀਦ ਸਿੰਘਾਂ ਦੀ ਯਾਦ ’ ਚ ਸਮਾਗਮ ਭਲਕੇ

ਢੰਡਾਰੀ ਕਲਾਂ/ਲੁਧਿਆਣਾ, 18 ਨਵੰਬਰ (ਜਸਵੀਰ ਸਿੰਘ ਬੰਗਾ)- ਲੁਧਿਆਣਾ ਦੀ ਬੁੱਕਲ ’ਚ ਵਸਦੇ ਪਿੰਡ ਢੰਡਾਰੀ ਕਲਾਂ ਵਿਚ ਸਥਿਤ ਵੱਡਾ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਦਸਵੀਂ ਦਾ ਦਿਹਾੜਾ ਹਰ ਮਹੀਨੇ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ, ਜੋ ਕਿ ਇਸ ਵਾਰ 20 ਨਵੰਬਰ ਨੂੰ ਸ਼ਾਮ 6 ਵਜੇ ਤੋਂ 9 ਵਜੇ ਤੱਕ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਅਤੇ ਪ੍ਰਧਾਨ ਸੁਖਦੇਵ ਸਿੰਘ ਘੁੱਕਾ ਨੇ ਦੱਸਿਆ ਕਿ ਇਸ ਵਾਰ ਦਾ ਦੀਵਾਨ ਭਾਈ ਮਨਪ੍ਰੀਤ ਸਿੰਘ ਗੁਰਮਾਂ ਵਾਲਿਆਂ ਦੇ ਜੱਥੇ ਵਲੋਂ ਸਜਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 19-11-2026
ਢੰਡਾਰੀ ਕਲਾਂ/ਲੁਧਿਆਣਾ, 18 ਨਵੰਬਰ (ਜਸਵੀਰ ਸਿੰਘ ਬੰਗਾ)- ਲੁਧਿਆਣਾ ਦੀ ਬੁੱਕਲ ’ਚ ਵਸਦੇ ਪਿੰਡ ਢੰਡਾਰੀ ਕਲਾਂ ਵਿਚ ਸਥਿਤ ਵੱਡਾ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਦਸਵੀਂ ਦਾ ਦਿਹਾੜਾ ਹਰ ਮਹੀਨੇ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ, ਜੋ ਕਿ ਇਸ ਵਾਰ 20 ਨਵੰਬਰ ਨੂੰ ਸ਼ਾਮ 6 ਵਜੇ ਤੋਂ 9 ਵਜੇ ਤੱਕ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਅਤੇ ਪ੍ਰਧਾਨ ਸੁਖਦੇਵ ਸਿੰਘ ਘੁੱਕਾ ਨੇ ਦੱਸਿਆ ਕਿ ਇਸ ਵਾਰ ਦਾ ਦੀਵਾਨ ਭਾਈ ਮਨਪ੍ਰੀਤ ਸਿੰਘ ਗੁਰਮਾਂ ਵਾਲਿਆਂ ਦੇ ਜੱਥੇ ਵਲੋਂ ਸਜਾਇਆ ਜਾਵੇਗਾ। ਉਨ੍ਹਾਂ ਵਲੋਂ ਗੁਰ ਇਤਿਹਾਸ ਤੇ ਕੀਰਤਨ ਧਾਰਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਭਾਈ ਸੰਦੀਪ ਸਿੰਘ ਹੈਡ ਗ੍ਰੰਥੀ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ। ਇਸ ਸਮਾਗਮ ਸਬੰਧੀ ਹੋਈ ਮੀਟਿੰਗ ਵਿਚ ਮੋਹਨ ਸਿੰਘ ਖਜ਼ਾਨਚੀ, ਨਿਰਮਲ ਸਿੰਘ ਸਕੱਤਰ, ਅਮਰੀਕ ਸਿੰਘ ਮੀਤ ਪ੍ਰਧਾਨ, ਗੁਰਜੀਤ ਸਿੰਘ ਖ਼ਜ਼ਾਨਚੀ, ਜਸਵੰਤ ਸਿੰਘ ਲਾਲੀ, ਅਲਵੇਲ ਸਿੰਘ, ਸੰਤੋਖ ਸਿੰਘ, ਸੁਖਦੇਵ ਸਿੰਘ, ਦਰਸ਼ਨ ਸਿੰਘ, ਪਰਮਿੰਦਰ ਸਿੰਘ, ਜਗਮੋਹਨ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ, ਹਰਵਿੰਦਰ ਸਿੰਘ, ਪਰਮਿੰਦਰ ਸਿੰਘ, ਸੁਖਚੈਨ ਸਿੰਘ, ਗੋਲਡੀ ਗਰਚਾ, ਅੰਮ੍ਰਿਤਪਾਲ ਸਿੰਘ, ਨੰਬਰਦਾਰ ਸੰਦੀਪ ਸਿੰਘ, ਨਵੀ ਗਰਚਾ, ਲਵਪ੍ਰੀਤ ਸਿੰਘ, ਗੋਰਾ ਗਰਚਾ, ਕਰਨ ਗਰਚਾ ਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗੁਰੇਹ ਵਿਖੇ 76 ਵੀਂ ਪੰਜਾਬ ਸੀਨੀਅਰ ਬਾਸਕਟਬਾਲ ਚੈਂਪੀਅਨਸ਼ਿਪ ਅੱਜ ਤੋਂ ਅਗਲੀ ਖ਼ਬਰ ਜਥੇਦਾਰ ਨਿਮਾਣਾ ਨੇ ਜੈਕਾਰਿਆਂ ਦੀ ਗੂੰਜ ’ ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸਾਂ ਨੂੰ ਕੀਤਾ ਰਵਾਨਾ
Ad Position 24