20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਡੀ . ਸੀ . ਨੇ ਚੱਲ ਰਹੀ ਜਨਗਣਨਾ ਲਈ ‘ ਸਵੈ - ਗਣਨਾ ’ ਰਾਹੀਂ ਆਪਣਾ ਵੇਰਵਾ ਕੀਤਾ ਦਰਜ

ਲੁਧਿਆਣਾ, 19 ਨਵੰਬਰ ( ਭੁਪਿੰਦਰ ਸਿੰਘ ਬੈਂਸ)- ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ (ਆਈ. ਏ.

Ad Position 21
No active advertisement
ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਸਵੈ-ਜਨਗਨਣਾ ਰਾਹੀਂ ਆਪਣਾ ਵੇਰਵਾ ਦਰਜ ਕਰਦੇ ਹੋਏ। ਤਸਵੀਰ-ਸੇਵਕ ਸਿੰਘ 20-11-2026
ਲੁਧਿਆਣਾ, 19 ਨਵੰਬਰ ( ਭੁਪਿੰਦਰ ਸਿੰਘ ਬੈਂਸ)- ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ (ਆਈ.ਏ.ਐਸ.) ਨੇ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ‘ਸਵੈ-ਗਣਨਾ’ ਸਹੂਲਤ ਰਾਹੀਂ ਆਨਲਾਈਨ ਆਪਣੇ ਵੇਰਵੇ ਭਰ ਕੇ ਭਾਰਤ ਦੀ ਚੱਲ ਰਹੀ ਜਨਗਣਨਾ ਵਿਚ ਸਰਗਰਮ ਹਿੱਸਾ ਲੈਣ। ਆਪਣੀ ਖੁਦ ਦੀ ‘ਸਵੈ-ਗਣਨਾ’ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਲੁਧਿਆਣਾ ਦੇ ਨਾਗਰਿਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਉਨ੍ਹਾਂ ਰਾਜਾਂ ਵਿਚ ਸ਼ਾਮਿਲ ਹੈ, ਜਿੱਥੇ ਇਸ ਸਮੇਂ ਜਨਗਣਨਾ (ਆਬਾਦੀ ਗਿਣਤੀ) ਦਾ ਪੜਾਅ ਚੱਲ ਰਿਹਾ ਹੈ। ਇਸ ਤਹਿਤ ‘ਸਵੈ-ਗਣਨਾ’ ਦੀ ਸਹੂਲਤ 16 ਨਵੰਬਰ ਤੋਂ 30 ਨਵੰਬਰ, 2026 ਤੱਕ ਉਪਲਬਧ ਹੈ । ਉਨ੍ਹਾਂ ਹਰੇਕ ਪਰਿਵਾਰ ਨੂੰ ਇਸ ਡਿਜੀਟਲ ਸਹੂਲਤ ਦਾ ਲਾਭ ਉਠਾਉਣ ਅਤੇ 1 ਦਸੰਬਰ, 2026 ਤੋਂ ਸ਼ੁਰੂ ਹੋਣ ਵਾਲੇ ਘਰ-ਘਰ ਸਰਵੇਖਣ ਤੋਂ ਪਹਿਲਾਂ ਆਪਣੇ ਘਰ ਬੈਠੇ ਹੀ ਮਾਊਸ ਦੇ ਇਕ ਕਲਿੱਕ ਨਾਲ ਆਪਣੇ ਪਰਿਵਾਰਕ ਵੇਰਵੇ ਜਮ੍ਹਾਂ ਕਰਵਾਉਣ ਲਈ ਕਿਹਾ। ਅਗਰਵਾਲ ਨੇ ਦੱਸਿਆ ਕਿ ‘ਸਵੈ-ਗਣਨਾ’ ਦੀ ਪ੍ਰਕਿਰਿਆ ਬਹੁਤ ਸਰਲ ਅਤੇ ਸੁਰੱਖਿਅਤ ਹੈ। ਇਸ ਨੂੰ ਪੂਰਾ ਕਰਨ ਲਈ ਸਿਰਫ਼ 10 ਤੋਂ 15 ਮਿੰਟ ਦਾ ਸਮਾਂ ਲੱਗਦਾ ਹੈ ਅਤੇ ਇਸ ਲਈ ਸਰਕਾਰੀ ਵੈੱਬਸਾਈਟ ‘ਤੇ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ‘ਸਵੈ-ਗਣਨਾ’ ਕੰਪਿਊਟਰ ਜਾਂ ਸਮਾਰਟ ਫ਼ੋਨ ਰਾਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਲੁਧਿਆਣਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਇਸ ਆਈ . ਡੀ. ਨੂੰ ਸੁਰੱਖਿਅਤ ਰੱਖਣ ਅਤੇ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਗਿਣਤੀ (ਜੋ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗੀ) ਦੌਰਾਨ ਉਨ੍ਹਾਂ ਦੇ ਘਰ ਆਉਣ ਵਾਲੇ ਸਰਕਾਰੀ ਗਿਣਤੀਕਾਰ ਨਾਲ ਸਾਂਝਾ ਕਰਨ, ਤਾਂ ਜੋ ਉਨ੍ਹਾਂ ਵਲੋਂ ਦਿੱਤੀ ਗਈ ਜਾਣਕਾਰੀ ਦੀ ਤੁਰੰਤ ਤਸਦੀਕ ਕੀਤੀ ਜਾ ਸਕੇ। ਉਨ੍ਹਾਂ ਲੁਧਿਆਣਾ ਦੇ ਹਰੇਕ ਨਾਗਰਿਕ ਨੂੰ ਅਪੀਲ ਕੀਤੀ ਹੈ ਕਿ ਉਹ 30 ਨਵੰਬਰ ਤੋਂ ਪਹਿਲਾਂ ਆਪਣੀ ‘ਸਵੈ-ਗਿਣਤੀ’ ਪ੍ਰਕਿਰਿਆ ਪੂਰੀ ਕਰਨ ਅਤੇ ਰਾਸ਼ਟਰ ਨਿਰਮਾਣ ਵਿਚ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਕੋਚਰ ਮਾਰਕੀਟ ਤੇ ਗੁਰਦੇਵ ਨਗਰ ’ਚ ਦਰੱਖਤਾਂ ਦੀ ਕਟਾਈ ਦਾ ਮਾਮਲਾ ਗਰਮਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਅੱਜ
Ad Position 24