19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਲੁਧਿਆਣਾ, 19 ਨਵੰਬਰ (ਡਾ. ਤਰਲੋਚਨ ਸਿੰਘ)- ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੇ ਮਹਾਨ ਤੇ ਸਭ ਤੋਂ ਛੋਟੀ ਉਮਰ ਦੇ ਇਨਕਲਾਬੀ ਸੂਰਮੇ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਨਾਲ ਅੱਜ ਦੇ ਦਿਨ ਹੀ ਸੈਂਟਰਲ ਜੇਲ੍ਹ ਲਾਹੌਰ ਵਿਚ ਪਹਿਲੇ ਲਾਹੌਰ ਸਾਜ਼ਿਸ਼ ਕੇਸ ਵਿਚ ਫਾਂਸੀ ਚੜ੍ਹੇ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ, ਭਾਈ ਹਰਨਾਮ ਸਿੰਘ ਸਿਆਲਕੋਟੀ, ਭਾਈ ਜਗਤ ਸਿੰਘ ਸੁਰ ਸਿੰਘ, ਪਿੰਡ ਗਿੱਲਵਾਲੀ, ਅੰਮ੍ਰਿਤਸਰ ਵਾਸੀ ਭਾਈ ਸੁਰੈਣ ਸਿੰਘ ਵੱਡਾ, ਭਾਈ ਸੁਰੈਣ ਸਿੰਘ ਛੋਟਾ ਤੇ ਭਾਈ ਬਖ਼ਸ਼ੀਸ਼ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਸ਼ਰਧਾਂਜਲੀ ਸਭਾ ਪੰਜਾਬੀ ਲੋਕ ਵਿਰਾਸਤ ਅਕਾਦਮੀ ਵਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 20-11-2026
ਲੁਧਿਆਣਾ, 19 ਨਵੰਬਰ (ਡਾ. ਤਰਲੋਚਨ ਸਿੰਘ)- ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੇ ਮਹਾਨ ਤੇ ਸਭ ਤੋਂ ਛੋਟੀ ਉਮਰ ਦੇ ਇਨਕਲਾਬੀ ਸੂਰਮੇ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਨਾਲ ਅੱਜ ਦੇ ਦਿਨ ਹੀ ਸੈਂਟਰਲ ਜੇਲ੍ਹ ਲਾਹੌਰ ਵਿਚ ਪਹਿਲੇ ਲਾਹੌਰ ਸਾਜ਼ਿਸ਼ ਕੇਸ ਵਿਚ ਫਾਂਸੀ ਚੜ੍ਹੇ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ, ਭਾਈ ਹਰਨਾਮ ਸਿੰਘ ਸਿਆਲਕੋਟੀ, ਭਾਈ ਜਗਤ ਸਿੰਘ ਸੁਰ ਸਿੰਘ, ਪਿੰਡ ਗਿੱਲਵਾਲੀ, ਅੰਮ੍ਰਿਤਸਰ ਵਾਸੀ ਭਾਈ ਸੁਰੈਣ ਸਿੰਘ ਵੱਡਾ, ਭਾਈ ਸੁਰੈਣ ਸਿੰਘ ਛੋਟਾ ਤੇ ਭਾਈ ਬਖ਼ਸ਼ੀਸ਼ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਸ਼ਰਧਾਂਜਲੀ ਸਭਾ ਪੰਜਾਬੀ ਲੋਕ ਵਿਰਾਸਤ ਅਕਾਦਮੀ ਵਲੋਂ ਕੀਤੀ ਗਈ। ਇਸ ਮੌਕੇ ਸੱਤ ਸ਼ਹੀਦਾਂ ਨੂੰ ਸਮਰਪਿਤ ਕਿਤਾਬਚਾ ਪ੍ਰੋ. ਗੁਰਭਜਨ ਸਿੰਘ ਗਿੱਲ, ਉੱਘੇ ਲੇਖਕ ਮੱਖਣ ਸਿੰਘ ਕੋਹਾੜ, ਗੁਰਮੀਤ ਸਿੰਘ ਬਾਜਵਾ ਕਲਾਨੌਰ, ਪ੍ਰੋ. ਜੈਪਾਲ ਸਿੰਘ ਤੇ ਪੰਜਾਬੀ ਕਵਿੱਤਰੀ ਪ੍ਰੋ. ਸੁਰਿੰਦਰ ਜੈਪਾਲ ਵਲੋਂ ਲੋਕ ਅਰਪਣ ਕੀਤਾ ਗਿਆ। ਇਹ ਕਿਤਾਬਚਾ ਗੁਰੂ ਹਰਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਵਿਚ ਇਤਿਹਾਸ ਦੇ ਪ੍ਰੋਫੈਸਰ ਡਾ. ਬਲਜੀਤ ਸਿੰਘ ਵਿਰਕ ਨੇ ਲਿਖਿਆ ਹੈ। ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਇਕ ਸਦੀ ਤੋਂ ਵੱਧ ਸਮਾਂ ਪਹਿਲਾਂ ਸਾਡੀ ਸਰਬਪੱਖੀ ਆਜ਼ਾਦੀ ਖ਼ਾਤਰ ਸ਼ਹੀਦ ਹੋਏ ਸੂਰਮੇ ਸਾਨੂੰ ਪੁੱਛਦੇ ਹਨ ਕਿ ਅਸਾਂ ਇਸ ਆਜ਼ਾਦੀ ਲਈ ਜਾਨਾਂ ਵਾਰੀਆਂ ਸਨ? ਸ਼ਾਇਦ ਨਹੀਂ। ਪ੍ਰਸਿੱਧ ਕਵੀ ਮੱਖਣ ਸਿੰਘ ਕੋਹਾੜ ਨੇ ਕਿਹਾ ਕਿ ਜੰਗੇ ਆਜ਼ਾਦੀ ਦੇ ਸੂਰਮਿਆਂ ਦੀ ਤ੍ਰੈ ਲੜੀ ਵਿਚ ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਆਪਸ ਵਿਚ ਜੁੜੇ ਹੋਏ ਹਨ। ਗੁਰਮੀਤ ਸਿੰਘ ਬਾਜਵਾ ਤੇ ਪ੍ਰੋ. ਸੁਰਿੰਦਰ ਜੈਪਾਲ ਨੇ ਵੀ ਜੰਗੇ ਆਜ਼ਾਦੀ ਦੇ ਅੱਜ ਦੇ ਦਿਨ ਸ਼ਹੀਦ ਹੋਏ ਸੱਤ ਸੂਰਮਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਦੇ ਸ਼ਹਿਰ ਬਰੈਂਪਟਨ ’ ਚ ਉਸਾਰਿਆ ਜਾਵੇਗਾ ਪੰਜਾਬੀ ਸਭਿਆਚਾਰਕ ਕੇਂਦਰ - ਦੇਵ ਮਾਂਗਟ ਅਗਲੀ ਖ਼ਬਰ ਸਵ : ਕਵੀ ਸੋਹਨਦੀਪ ਥਿੰਦ ਕੋਲ ਧਰਤੀ ਦੀ ਜ਼ਬਾਨ ਤੇ ਲੋਕ ਪੱਖੀ ਕਾਵਿ ਅੰਦਾਜ਼ ਸੀ - ਪ੍ਰੋ . ਗਿੱਲ
Ad Position 24