ਸਤਿਗੁਰੂ ਉਦੇ ਸਿੰਘ ਜੀ ਨੇ ਭਾਈ ਜੀ ਦੇ ਪਰਿਵਾਰ ਨੂੰ ਦਿੱਤਾ ਅਸ਼ੀਰਵਾਦ
ਲੁਧਿਆਣਾ, 19 ਨਵੰਬਰ (ਡਾ. ਤਰਲੋਚਨ ਸਿੰਘ)-ਰਾਮਗੜ੍ਹੀਆ ਬ੍ਰਦਰਹੁੱਡ ਮਹਾਂਸਭਾ ਦੇ ਕੌਮੀ ਚੇਅਰਮੈਨ ਸੁਰਿੰਦਰ ਸਿੰਘ ਮੈਪਕੋ (ਭਾਈ ਜੀ) ਦੀ ਧਰਮ ਪਤਨੀ ਬੀਬੀ ਅਮਰਜੀਤ ਕੌਰ ਪਨੇਸਰ, ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੇ ਪਰਿਵਾਰ ਨੂੰ ਅਸ਼ੀਰਵਾਦ ਦੇਣ ਲਈ ਅੱਜ ਨਾਮਧਾਰੀ ਮੁਖੀ ਸਤਿਗੁਰੂ ਉਦੇ ਸਿੰਘ ਜੀ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਦਰਸ਼ਨ ਦਿੱਤੇ।
ਲੁਧਿਆਣਾ, 19 ਨਵੰਬਰ (ਡਾ. ਤਰਲੋਚਨ ਸਿੰਘ)-ਰਾਮਗੜ੍ਹੀਆ ਬ੍ਰਦਰਹੁੱਡ ਮਹਾਂਸਭਾ ਦੇ ਕੌਮੀ ਚੇਅਰਮੈਨ ਸੁਰਿੰਦਰ ਸਿੰਘ ਮੈਪਕੋ (ਭਾਈ ਜੀ) ਦੀ ਧਰਮ ਪਤਨੀ ਬੀਬੀ ਅਮਰਜੀਤ ਕੌਰ ਪਨੇਸਰ, ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੇ ਪਰਿਵਾਰ ਨੂੰ ਅਸ਼ੀਰਵਾਦ ਦੇਣ ਲਈ ਅੱਜ ਨਾਮਧਾਰੀ ਮੁਖੀ ਸਤਿਗੁਰੂ ਉਦੇ ਸਿੰਘ ਜੀ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਦਰਸ਼ਨ ਦਿੱਤੇ। ਸਤਿਗੁਰੂ ਜੀ ਨੇ ਪਰਿਵਾਰ ਨੂੰ ਰੋਜ਼ਾਨਾ ਇਕ ਘੰਟਾ ਨਾਮ ਸਿਮਰਨ ਕਰਨ ਦਾ ਉਪਦੇਸ਼ ਦਿੱਤਾ ਤੇ ਬੱਚਿਆਂ ਨੂੰ ਸਿੱਖੀ ਸਰੂਪ ’ਤੇ ਪਹਿਰਾ ਦੇਣ ਲਈ ਆਖਿਆ। ਇਸ ਮੌਕੇ ਪੂਜਨੀਕ ਮਾਤਾ ਗੁਰਸ਼ਰਨ ਕੌਰ ਜੀ, ਸੇਵਕ ਕਰਤਾਰ ਸਿੰਘ, ਸੇਵਕ ਆਸਾ ਸਿੰਘ ਮਾਨ, ਸੂਬਾ ਬਲਵਿੰਦਰ ਸਿੰਘ ਝੱਲ, ਸੂਬਾ ਹਰਭਜਨ ਸਿੰਘ, ਜੱਗੀ ਸੀਬੀਆ, ਗੁਰਮੀਤ ਸਿੰਘ, ਗੁਰਦੇਵ ਸਿੰਘ ਮੈਪਕੋ, ਗੁਰਦਿੱਤ ਸਿੰਘ ਪਨੇਸਰ, ਜਥੇਦਾਰ ਜਸਪਾਲ ਸਿੰਘ ਮੁੰਬਈ ਤੇ ਪ੍ਰੈੱਸ ਸਕੱਤਰ ਲਖਵੀਰ ਸਿੰਘ ਬੱਦੋਵਾਲ ਮੌਜੂਦ ਸਨ।