ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਅੱਜ
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਬਾਅਦ ਦੁਪਹਿਰ 1.
ਪ
ਪ੍ਰਧਾਨ ਗੁਰਮੀਤ ਸਿੰਘ
20-11-2026
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਬਾਅਦ ਦੁਪਹਿਰ 1.00 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ, ਕੀਰਤਨੀ ਜੱਥੇ, ਸਕੂਲੀ ਬੱਚੇ, ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਸ਼ਾਮਿਲ ਹੋਣਗੀਆਂ। ਨਗਰ ਕੀਰਤਨ ਗੁਰਦੁਆਰਾ ਕਲਗੀਧਰ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਜੇਲ ਰੋਡ, ਬੈਰਿੰਗ ਮਾਰਕੀਟ ਤੋਂ ਰੌਂਗ ਸਾਈਡ ਘੰਟਾ ਘਰ ਚੌਂਕ, ਚੌੜਾ ਬਾਜ਼ਾਰ, ਗਿਰਜਾ ਘਰ ਚੌਂਕ, ਚੌੜੀ ਸੜਕ, ਡਵੀਜਨ ਨੰਬਰ 3, ਬਾਬਾ ਥਾਨ ਸਿੰਘ ਚੌਂਕ, ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ.ਐਮ.ਸੀ. ਚੌਂਕ, ਖੁੱਡ ਮੁਹੱਲਾ, ਪੁਰਾਣਾ ਸਿਵਲ ਹਸਪਤਾਲ ਰੋਡ, ਬਰਾਊਨ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸਮਾਪਤ ਹੋਵੇਗਾ, ਜਿੱਥੇ ਨਗਰ ਕੀਰਤਨ ‘ਚ ਸ਼ਾਮਿਲ ਜਥਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ।